ਐਂਟਰਟੇਨਮੈਂਟ ਡੈਸਕ– ਬੀਤੇ ਦਿਨੀਂ ਪੰਜਾਬੀ ਫ਼ਿਲਮ ‘ਚਿੜੀਆਂ ਦਾ ਚੰਬਾ’ ਦਾ ਪੋਸਟਰ ਰਿਲੀਜ਼ ਹੋਇਆ ਸੀ, ਜਿਸ ਨਾਲ ਇਸ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। ਇਹ ਫ਼ਿਲਮ 18 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ 'ਚ ਹਾਦਸੇ ਦੀਆਂ ਅਫਵਾਹਾਂ ਵਿਚਕਾਰ ਮੁੰਬਈ ਏਅਰਪੋਰਟ 'ਤੇ ਨਜ਼ਰ ਆਏ ਸ਼ਾਹਰੁਖ ਖਾਨ (ਵੀਡੀਓ)
ਫ਼ਿਲਮ ਰਾਹੀਂ ਗਾਇਕ ਤੇ ਗੀਤਕਾਰ ਸ਼ਿਵਜੋਤ ਆਪਣੇ ਅਦਾਕਾਰੀ ਸਫਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਫ਼ਿਲਮ ’ਚ ਸ਼ਿਵਜੋਤ ਦੇ ਨਾਲ ਬਾਲੀਵੁੱਡ ਅਦਾਕਾਰਾ ਅਮਾਇਰਾ ਦਸਤੂਰ ਮੁੱਖ ਭੂਮਿਕਾ ਨਿਭਾਅ ਰਹੀ ਹੈ।
ਦੋਵਾਂ ਤੋਂ ਇਲਾਵਾ ਫ਼ਿਲਮ ’ਚ ਸ਼ਰਨ ਕੌਰ, ਮਿਹਨਾਜ਼ ਮਾਨ, ਨੇਹਾ ਪਵਾਰ, ਸੰਜੂ ਸੋਲੰਕੀ, ਬਲਵਿੰਦਰ ਬੁਲੇਟ, ਅਸ਼ੀਸ਼ ਦੁੱਗਲ, ਰਾਜੀਵ ਸ਼ਰਮਾ, ਪ੍ਰਭ ਗਰੇਵਾਲ ਤੇ ਯੋਗਰਾਜ ਸਿੰਘ ਵੀ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣਗੇ।
![PunjabKesari](https://static.jagbani.com/multimedia/11_26_535520463chidiyan da chamba-ll.jpg)
ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਪਰਮ ਸਿੰਘ ਸਿੱਧੂ ਨੇ ਕੀਤਾ ਹੈ। ਫ਼ਿਲਮ ਖਰੌੜ ਫ਼ਿਲਮਜ਼ ਤੇ ਫਰੂਟਚਾਟ ਐਂਟਰਟੇਨਮੈਂਟ ਦੀ ਸਾਂਝੀ ਪੇਸ਼ਕਸ਼ ਹੈ। ਇਸ ਫ਼ਿਲਮ ਨੂੰ ਡਿੰਪਲ ਖਰੌੜ ਤੇ ਅਭੈਦੀਪ ਸਿੰਘ ਮੁੱਤੀ ਨੇ ਪ੍ਰੋਡਿਊਸ ਕੀਤਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
5ਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਬਣੀ ‘ਕੈਰੀ ਆਨ ਜੱਟਾ 3’, ਜਾਣੋ ਕਲੈਕਸ਼ਨ
NEXT STORY