ਜਲੰਧਰ (ਬਿਊਰੋ) - ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ ਹੋਰ ਮੰਤਰੀਆਂ ਨਾਲ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ-3’ ਸਿਨੇਮਾ ਘਰ ਵਿਖੇ ਦੇਖਣ ਪਹੁੰਚੇ | ਇਸ ਦੌਰਾਨ ਫ਼ਿਲਮ ਸਿਟੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਿਲਮ ਸਿਟੀ ਦੇ ਨਿਰਮਾਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਫ਼ਿਲਮ ਸਿਟੀ ਦੇ ਪ੍ਰਾਜੈਕਟ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਸਾਰੀਆਂ ਫ਼ਿਲਮਾਂ ਪੰਜਾਬ 'ਚ ਹੀ ਬਣਨ। ਉਨ੍ਹਾਂ ਕਿਹਾ ਕਿ ਹੁਣ ਕਿਸੇ ਨੂੰ ਵੀ ਫ਼ਿਲਮ ਬਣਾਉਣ ਲਈ ਲੰਡਨ-ਕੈਨੇਡਾ ਨਹੀਂ ਜਾਣਾ ਪਵੇਗਾ। ਹੁਣ ਕੈਨੇਡਾ-ਲੰਡਨ ਵਰਗੇ ਸੈੱਟ ਪੰਜਾਬ 'ਚ ਹੀ ਲੱਗਣਗੇ।
ਲੰਡਨ ’ਚ ਫ਼ਿਲਮਾਈ ਗਈ ਇਹ ਫ਼ਿਲਮ ਕਾਮੇਡੀ ਤੇ ਡਰਾਮੇ ਨਾਲ ਭਰਪੂਰ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।
ਦੱਸ ਦਈਏ ਕਿ ਫ਼ਿਲਮ ‘ਕੈਰੀ ਆਨ ਜੱਟਾ 3’ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
‘ਸੱਤਿਆਪ੍ਰੇਮ ਕੀ ਕਥਾ’ ਦੀ ਸਕ੍ਰੀਨਿੰਗ ’ਤੇ ਲੱਗੀ ਸਿਤਾਰਿਆਂ ਦੀ ਭੀੜ
NEXT STORY