ਮੁੰਬਈ (ਬਿਊਰੋ)– ਟੀ. ਵੀ. ਦੀ ਦੁਨੀਆ ਤੋਂ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਸ਼ੋਅ ‘ਸੀ. ਆਈ. ਡੀ.’ ’ਚ ਇੰਸਪੈਕਟਰ ਫ੍ਰੈਡਰਿਕਸ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦਿਨੇਸ਼ ਫਡਨੀਸ ਦਾ ਦਿਹਾਂਤ ਹੋ ਗਿਆ ਹੈ। ਦਿਨੇਸ਼ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਵੈਂਟੀਲੇਟਰ ’ਤੇ ਸਨ। ਉਨ੍ਹਾਂ ਦੀ ਸਿਹਤ ਨਾਜ਼ੁਕ ਦੱਸੀ ਜਾ ਰਹੀ ਸੀ ਪਰ ਅੱਜ ਉਨ੍ਹਾਂ ਦੀ ਮੌਤ ਹੋ ਗਈ। ਅਦਾਕਾਰ ਦੀ ਮੌਤ ਨਾਲ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਲੱਗਾ ਹੈ।
ਜ਼ਿੰਦਗੀ ਦੀ ਜੰਗ ਹਾਰ ਗਏ ਦਿਨੇਸ਼
ਦਿਨੇਸ਼ ਫਡਨੀਸ ਪਿਛਲੇ ਕੁਝ ਦਿਨਾਂ ਤੋਂ ਆਈ. ਸੀ. ਯੂ. ’ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਸਨ ਪਰ ਅੱਜ ਉਨ੍ਹਾਂ ਦੀ ਮੁੰਬਈ ਦੇ ਇਕ ਹਸਪਤਾਲ ’ਚ ਮੌਤ ਹੋ ਗਈ। ਦਿਨੇਸ਼ ਦੀ ਮੌਤ ਦੀ ਪੁਸ਼ਟੀ ਉਸ ਦੇ ਕਰੀਬੀ ਦੋਸਤ ਤੇ ਸ਼ੋਅ ‘ਸੀ. ਆਈ. ਡੀ. ਦੇ ਸਹਿ-ਕਲਾਕਾਰ ਦਯਾਨੰਦ ਸ਼ੈੱਟੀ ਨੇ ਕੀਤੀ ਹੈ। ਦਯਾਨੰਦ ਸ਼ੈੱਟੀ ਦਿਨੇਸ਼ ਦੇ ਬਹੁਤ ਕਰੀਬ ਸਨ।
ਇਹ ਖ਼ਬਰ ਵੀ ਪੜ੍ਹੋ : ਗਾਇਕ ਹਨੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਕਿਥੇ ਹੋਵੇਗਾ ਅੰਤਿਮ ਸੰਸਕਾਰ?
ਦਿਨੇਸ਼ ਫਡਨੀਸ ਦੇ ਅੰਤਿਮ ਸੰਸਕਾਰ ਸਬੰਧੀ ਵੀ ਜਾਣਕਾਰੀ ਸਾਹਮਣੇ ਆਈ ਹੈ। ਦਿਨੇਸ਼ ਦਾ ਅੰਤਿਮ ਸੰਸਕਾਰ ਦੌਲਤ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
‘ਸੀ. ਆਈ. ਡੀ.’ ’ਚ ਇੰਸਪੈਕਟਰ ਬਣ ਕੇ ਪ੍ਰਸਿੱਧੀ ਹਾਸਲ ਕੀਤੀ
ਦਿਨੇਸ਼ ਫਡਨੀਸ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਮਸ਼ਹੂਰ ਟੀ. ਵੀ. ਸ਼ੋਅ ‘ਸੀ. ਆਈ. ਡੀ.’ ਤੋਂ ਵੱਡੀ ਪਛਾਣ ਮਿਲੀ। ਇਸ ਸ਼ੋਅ ’ਚ ਉਹ ਇੰਸਪੈਕਟਰ ਫ੍ਰੈਡਰਿਕਸ ਦੀ ਭੂਮਿਕਾ ’ਚ ਨਜ਼ਰ ਆਏ ਸਨ। ਉਨ੍ਹਾਂ ਦੇ ਕਿਰਦਾਰ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ ਪਰ ‘ਸੀ. ਆਈ. ਡੀ.’ ਤੋਂ ਬਾਅਦ ਦਿਨੇਸ਼ ਅਚਾਨਕ ਪਰਦੇ ਤੋਂ ਗਾਇਬ ਹੋ ਗਏ। ਉਨ੍ਹਾਂ ਬਾਰੇ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਉਨ੍ਹਾਂ ਨੇ ਅਦਾਕਾਰੀ ਛੱਡ ਦਿੱਤੀ ਹੈ ਤੇ ਮਰਾਠੀ ਫ਼ਿਲਮਾਂ ਲਈ ਸਕ੍ਰਿਪਟਾਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿਨੇਸ਼ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸਕ੍ਰੀਨ ’ਤੇ ਮੁੜ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਦੇਖਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਇਸ ਤੋਂ ਪਹਿਲਾਂ ਹੀ ਦਿਨੇਸ਼ ਦੁਨੀਆ ਨੂੰ ਅਲਵਿਦਾ ਆਖ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਡੌਂਕੀ ’ਤੇ ਬਣੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਡੰਕੀ’ ਦਾ ਟਰੇਲਰ ਰਿਲੀਜ਼, ਦੇਖੋ ਵੀਡੀਓ
NEXT STORY