ਐਂਟਰਟੇਨਮੈਂਟ ਡੈਸਕ- ਮਿਊਜ਼ਿਰ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਭਾਰਤੀ ਸ਼ਾਸਤਰੀ ਸੰਗੀਤ ਦੀ ਦੁਨੀਆ ਨੂੰ ਵੱਡਾ ਝਟਕਾ ਲੱਗਾ ਹੈ। ਬਨਾਰਸ ਘਰਾਣੇ ਦੇ ਪ੍ਰਸਿੱਧ ਗਾਇਕ ਪੰਡਿਤ ਛੰਨੂਲਾਲ ਮਿਸ਼ਰਾ ਦਾ ਵੀਰਵਾਰ ਸਵੇਰੇ 4:15 ਵਜੇ ਵਾਰਾਣਸੀ ਵਿੱਚ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਵਾਰਾਣਸੀ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੀ ਮੌਤ ਨੇ ਸੰਗੀਤ ਜਗਤ ਵਿੱਚ ਸੋਗ ਮਚਾ ਦਿੱਤਾ ਹੈ।

ਠੁਮਰੀ ਅਤੇ ਖਿਆਲ ਨੂੰ ਇੱਕ ਨਵਾਂ ਰੂਪ ਦਿੱਤਾ
ਪੰਡਿਤ ਛੰਨੂਲਾਲ ਮਿਸ਼ਰਾ ਨੂੰ ਬਨਾਰਸ ਘਰਾਣੇ ਦੇ ਸਭ ਤੋਂ ਸਤਿਕਾਰਤ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ। ਉਨ੍ਹਾਂ ਨੇ ਸ਼ਾਸਤਰੀ ਗਾਇਕੀ ਦੀਆਂ ਖਿਆਲ ਅਤੇ ਪੂਰਬੀ ਠੁਮਰੀ ਸ਼ੈਲੀਆਂ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ। ਉਨ੍ਹਾਂ ਦੀ ਗਾਇਕੀ ਭਗਤੀ, ਸ਼ਿੰਗਾਰ ਅਤੇ ਲੋਕ ਸੱਭਿਆਚਾਰ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦੀ ਸੀ।
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ 'ਤੇ ਫੋਰਟਿਸ ਦੇ ਡਾਕਟਰਾਂ ਨੇ ਵੱਡੀ ਜਾਣਕਾਰੀ
NEXT STORY