ਮੁੰਬਈ- ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨੱਟੂ ਕਾਕਾ ਯਾਨੀ ਅਦਾਕਾਰ ਘਨਸ਼ਾਮ ਨਾਇਕ ਇਨੀਂ ਦਿਨੀਂ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੇ ਹਨ। ਅਦਾਕਾਰ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ। ਉਹਨਾਂ ਦਾ ਇਲਾਜ਼ ਜਾਰੀ ਹੈ।
ਅਪ੍ਰੈਲ ਮਹੀਨੇ ਵਿੱਚ ਉਹਨਾਂ ਨੂੰ ਇਸ ਬਿਮਾਰੀ ਬਾਰੇ ਪਤਾ ਚੱਲਿਆ ਸੀ। ਇਸ ਤੋਂ ਬਾਅਦ ਵੀ ਉਹ ਲਗਾਤਾਰ ਸ਼ੂਟਿੰਗ ਕਰ ਰਹੇ ਹਨ। ਹੁਣ ਸੋਸ਼ਲ ਮੀਡੀਆ 'ਤੇ ਉਹਨਾਂ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਨੂੰ ਦੇਖ ਕੇ ਲੋਕ ਦੰਗ ਰਹਿ ਗਏ ਹਨ। ਤਸਵੀਰ ਵਿੱਚ ਘਨਸ਼ਾਮ ਕਾਫੀ ਕਮਜ਼ੋਰ ਨਜ਼ਰ ਆ ਰਹੇ ਹਨ। ਉਹਨਾਂ ਦਾ ਚਿਹਰਾ ਇੱਕ ਪਾਸੇ ਤੋਂ ਸੁੱਜਿਆ ਹੋਇਆ ਲੱਗ ਰਿਹਾ ਹੈ। ਅਦਾਕਾਰ ਨੇ ਕੁੜਤਾ ਪਜ਼ਾਮਾ ਪਹਿਨਿਆ ਹੋਇਆ ਹੈ।
ਇਸ ਸਭ ਦੇ ਬਾਵਜੂਦ ਉਹ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਘਨਸ਼ਾਮ ਇਨੀਂਆਂ ਮੁਸ਼ਕਲਾਂ ਦੇ ਬਾਵਜੂਦ ਹੱਸ ਰਹੇ ਹਨ। ਉਹ ਜ਼ਿੰਦਾ ਦਿਲ ਇਨਸਾਨ ਹਨ। ਉਹ 77 ਸਾਲਾਂ ਦੀ ਉਮਰ ਵਿੱਚ ਵੀ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ।
ਫ਼ਿਲਮ 'ਕੁੱਤੇ' ਲਈ ਇਕੱਠੇ ਹੋਏ ਵਿਸ਼ਾਲ ਭਾਰਦਵਾਜ ਤੇ ਲਵ ਰੰਜਨ, ਸਾਂਝੀ ਕੀਤੀ ਪਹਿਲੀ ਝਲਕ
NEXT STORY