ਖੰਨਾ (ਬਿਪਨ ਭਰਦਵਾਜ)- ਖੰਨਾ ਵਿੱਚ ਦੁਸਹਿਰੇ ਮੌਕੇ ਹੋਣ ਵਾਲੇ ਵਿਸ਼ਾਲ ਸਮਾਗਮ ਦੌਰਾਨ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਖੁੱਲ੍ਹਾ ਅਖਾੜਾ ਲਗਾਇਆ ਜਾਣਾ ਹੈ। ਇਸ ਤੋਂ ਪਹਿਲਾਂ ਹੀ ਗਾਇਕ ਦੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੰਡੀਗੜ੍ਹ ਦੇ ਇੱਕ ਸਰਕਾਰੀ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਤਾਇਨਾਤ ਪੰਡਿਤ ਰਾਓ ਤਰੇਨਵਰ ਨੇ ਐੱਸ.ਐੱਸ.ਪੀ. ਦਫ਼ਤਰ ਖੰਨਾ ਵਿਖੇ ਸ਼ਿਕਾਇਤ ਦੇ ਕੇ ਬੱਬੂ ਮਾਨ ਨੂੰ ਪ੍ਰੋਗਰਾਮ ਦੌਰਾਨ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਨਾ ਗਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਐਕਸ਼ਨ ! ਰਾਜਸਥਾਨ ਤੋਂ ਫੜੇ ਗਏ 3 ਮੁਲਜ਼ਮ

ਪੰਡਿਤ ਰਾਓ ਤਰੇਨਵਰ ਨੇ ਕਿਹਾ ਕਿ ਬੀਤੇ ਦਿਨੀਂ ਬੱਬੂ ਮਾਨ ਵੱਲੋਂ ਬਰਨਾਲਾ ਵਿਖੇ ਇੱਕ ਪ੍ਰੋਗਰਾਮ ਦੌਰਾਨ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗੀਤ ਗਾਏ ਜਾਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਗੀਤਾਂ ’ਤੇ ਮਾਣਯੋਗ ਹਾਈ ਕੋਰਟ ਵੱਲੋਂ ਰੋਕ ਲਗਾਈ ਗਈ ਹੈ ਤਾਂ ਇਨ੍ਹਾਂ ਨੂੰ ਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਅਜਿਹੇ ਗੀਤ ਗਾਉਣਾ ਕਾਨੂੰਨੀ ਹਦਾਇਤਾਂ ਦੀ ਉਲੰਘਣਾ ਦਾ ਕਾਰਨ ਬਣ ਸਕਦਾ ਹੈ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ ਦੀ ਕਾਰ 'ਤੇ ਹੋਈ ਫਾਇਰਿੰਗ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਤਾੜ-ਤਾੜ ਚੱਲੀਆਂ ਗੋਲੀਆਂ
ਉਨ੍ਹਾਂ ਕਿਹਾ ਕਿ ਬੱਬੂ ਮਾਨ ਦੁਸਹਿਰੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੰਨਾ ਜ਼ਰੂਰ ਆਉਣ, ਪਰ ਉਨ੍ਹਾਂ ਨੂੰ ਅਜਿਹੇ ਗੀਤ ਨਹੀਂ ਗਾਉਣੇ ਚਾਹੀਦੇ, ਜਿਨ੍ਹਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੋਵੇ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਸਮਾਗਮ ਦੌਰਾਨ ਕਾਨੂੰਨੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਸਬੰਧੀ ਪੰਡਿਤ ਵੱਲੋਂ ਇੱਕ ਸ਼ਿਕਾਇਤ ਖੰਨਾ ਦੇ ਐੱਸ.ਐੱਸ.ਪੀ. ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: "ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਐਕਸ਼ਨ ! ਰਾਜਸਥਾਨ ਤੋਂ ਫੜੇ ਗਏ 3 ਮੁਲਜ਼ਮ
NEXT STORY