ਜਲੰਧਰ (ਬਿਊਰੋ)- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੱਸੀ ਜਸਬੀਰ ਆਏ ਦਿਨ ਪ੍ਰਸ਼ੰਸਕਾਂ ਨਾਲ ਇੰਸਟਾਗ੍ਰਾਮ 'ਤੇ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਹਨ। ਹੁਣ ਹਾਲ ਹੀ 'ਚ ਇਕ ਵਾਰ ਫਿਰ ਤੋਂ ਗਾਇਕ ਨੇ ਇੰਸਟਾ 'ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਉਹ ਵ੍ਹਾਈਟ ਰੰਗ ਦੀ ਟੀ-ਸ਼ਰਟ 'ਚ ਨਜ਼ਰ ਆ ਰਹੇ ਹਨ। ਜਿਸ 'ਤੇ ਸਰਦਾਰ ਭਗਤ ਸਿੰਘ ਜੀ ਦੀ ਤਸਵੀਰ ਬਣੀ ਹੋਈ ਹੈ ਜਿਸ ਦੇ ਨਾਲ ਬੀਂਗ ਯੰਗ ਵੀ ਲਿਖਿਆ ਹੋਇਆ ਹੈ।
ਗਾਇਕ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਇਕ ਕੈਪਸ਼ਨ ਵੀ ਦਿੱਤੀ ਹੈ ਜਿਸ 'ਚ ਲਿਖਿਆ ਹੈ-ਦੇਸ਼ ਨੂੰ ਹੋਰ ਕੋਈ ਨੇਤਾ ਨਹੀਂ, ਸਰਦਾਰ ਭਗਤ ਸਿੰਘ ਚਾਹੀਦੈ!!!!। ਪ੍ਰਸ਼ੰਸਕਾਂ ਵਲੋਂ ਗਾਇਕ ਦੀ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
![PunjabKesari](https://static.jagbani.com/multimedia/12_17_087613595jass1-ll.jpg)
ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਜਸਬੀਰ ਜੱਸੀ ਦਾ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਆਇਆ। ਜ਼ਿਕਰਯੋਗ ਹੈ ਕਿ ਮਾਨ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਪ੍ਰਤੀਕ ਸਨ ਅਤੇ ਹਮੇਸ਼ਾ ਰਹਿਣਗੇ।
![PunjabKesari](https://static.jagbani.com/multimedia/13_16_191023509hhh-ll.jpg)
ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਮਾਨ ਨੇ ਸਾਡੇ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਨੂੰ ਆਪਣੀਆਂ ਹਾਸੋਹੀਣੀ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਇਕ ਬਿਆਨ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ, ਜਿਸ ਤੋਂ ਬਾਅਦ ਮਾਨ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।
ਸਰਕਾਰੀ ਫੰਡਾਂ ਦੀ ਹੇਰਾਫੇਰੀ ਦਾ ਮਾਮਲਾ, ਵੀਡੀਓ ਕਾਨਫਰੰਸ ਰਾਹੀਂ ਅਦਾਕਾਰ ਪ੍ਰੇਮ ਚੋਪੜਾ ਦੀ ਗਵਾਹੀ ਰਿਕਾਰਡ
NEXT STORY