ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਮਸ਼ਹੂਰ ਗੀਤਕਾਰ ਜਾਵੇਦ ਅਖਤਰ ਦੇ ਮਾਣਹਾਨੀ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਇਹ ਫੈਸਲਾ ਕੰਗਨਾ ਦੇ ਹੱਕ 'ਚ ਗਿਆ ਹੈ। ਦਰਅਸਲ ਜਾਵੇਦ ਅਖਤਰ ਨੇ ਕੰਗਨਾ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਜਾਵੇਦ ਨੇ ਕੰਗਨਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਲਈ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਕੋਰਟ 'ਚ ਅਰਜ਼ੀ ਦਿੱਤੀ ਸੀ। ਮੰਗਲਵਾਰ ਨੂੰ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਅਤੇ ਮਾਮਲੇ ਦੀ ਸੁਣਵਾਈ ਲਈ ਨਵੀਂ ਤਰੀਕ ਦੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਬਾਲੀਵੁੱਡ 'ਚ ਕੋਰੋਨਾ ਦਾ ਕਹਿਰ, ਸੋਨੂੰ ਨਿਗਮ ਸਣੇ ਪੂਰਾ ਪਰਿਵਾਰ 'ਕੋਰੋਨਾ ਪਾਜ਼ੇਟਿਵ'
ANI ਮੁਤਾਬਕ, ਜਾਵੇਦ ਅਖਤਰ ਦੇ ਵਕੀਲ ਜੈ ਭਾਰਦਵਾਜ ਨੇ ਕਿਹਾ, ''ਅਦਾਲਤ ਨੇ ਕੰਗਨਾ ਰਣੌਤ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਗਲੀ ਸੁਣਵਾਈ 1 ਫਰਵਰੀ ਨੂੰ ਅੰਧੇਰੀ ਮੈਟਰੋਪੋਲੀਟਨ ਮੈਜਿਸਟ੍ਰੇਟ ਕੋਰਟ 'ਚ ਹੋਵੇਗੀ। ਸਾਲ 2020 'ਚ ਜਾਵੇਦ ਅਖਤਰ ਨੇ ਇੱਕ ਟੀ. ਵੀ. ਇੰਟਰਵਿਊ ਦੌਰਾਨ ਕੰਗਨਾ ਰਣੌਤ ਦੁਆਰਾ ਦਿੱਤੇ ਗਏ ਕੁਝ ਬਿਆਨਾਂ ਨੂੰ ਲੈ ਕੇ ਅੰਧੇਰੀ ਅਦਾਲਤ 'ਚ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਸ਼ਹਿਨਾਜ਼ ਨੂੰ ਮੁੜ ਆਈ ਸਿਧਾਰਥ ਦੀ ਯਾਦ, ਨਮ ਅੱਖਾਂ ਨਾਲ ਯਾਦ ਕੀਤੇ ਪੁਰਾਣੇ ਲਮਹੇ (ਵੀਡੀਓ)
ਜਾਵੇਦ ਅਖਤਰ ਨੇ ਕੀਤਾ ਇਹ ਦਾਅਵਾ
ਜਾਵੇਦ ਅਖਤਰ ਨੇ ਦਾਅਵਾ ਕੀਤਾ ਸੀ ਕਿ ਜੂਨ 2020 'ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਇੱਕ ਟੀਵੀ ਇੰਟਰਵਿਊ 'ਚ ਕੰਗਨਾ ਰਣੌਤ ਸੁਸ਼ਾਂਤ ਦੀ ਮੌਤ ਨਾਲ ਜੁੜੇ ਹਾਲਾਤਾਂ 'ਤੇ ਬੋਲ ਰਹੀ ਸੀ। ਇਸ ਦੌਰਾਨ ਕੰਗਨਾ ਨੇ ਉਸ ਨੂੰ ਸੁਸਾਈਡ ਗੈਂਗ ਦਾ ਹਿੱਸਾ ਦੱਸਿਆ ਸੀ। ਉਦੋਂ ਤੋਂ ਉਸ ਨੂੰ ਲਗਾਤਾਰ ਧਮਕੀ ਭਰੇ ਕਾਲ ਅਤੇ ਮੈਸੇਜ ਆ ਰਹੇ ਸਨ। ਇੰਨਾ ਹੀ ਨਹੀਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ। ਇਸ ਨਾਲ ਉਸ ਦੀ ਬਦਨਾਮੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਵਾਂਗ ਕੀ ਤੁਸੀਂ ਵੀ ਕਰ ਸਕਦੇ ਹੋ ਇਹ ਯੋਗ ਆਸਨ?
ਕੰਗਨਾ ਖ਼ਿਲਾਫ਼ ਕੇਸ
ਜਾਵੇਦ ਅਖਤਰ ਨੇ ਇਸ ਆਧਾਰ 'ਤੇ ਕੰਗਨਾ ਰਣੌਤ 'ਤੇ ਭਾਰਤੀ ਦੰਡ ਵਿਧਾਨ ਦੀ ਧਾਰਾ 499 (ਮਾਨਹਾਨੀ) ਅਤੇ ਧਾਰਾ 500 (ਮਾਨਹਾਨੀ ਦੀ ਸਜ਼ਾ) ਦੇ ਤਹਿਤ ਦੋਸ਼ ਲਗਾਏ ਸਨ। ਉਦੋਂ ਤੋਂ ਹੀ ਦੋਵਾਂ ਵਿਚਾਲੇ ਸਿੱਧਾ ਟਕਰਾਅ ਦੇਖਣ ਨੂੰ ਮਿਲ ਰਿਹਾ ਹੈ। ਕੰਗਨਾ ਰਣੌਤ ਕਈ ਸੁਣਵਾਈਆਂ 'ਚ ਹਾਜ਼ਰ ਨਹੀਂ ਹੋਈ ਹੈ। ਹਾਲਾਂਕਿ ਉਨ੍ਹਾਂ ਨੇ ਸੁਣਵਾਈ 'ਤੇ ਹਾਜ਼ਰ ਹੋਣ ਦੇ ਕਾਰਨ ਵੀ ਅਦਾਲਤ ਦੇ ਸਾਹਮਣੇ ਰੱਖੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 1 ਫਰਵਰੀ ਨੂੰ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਸੋਨੂੰ ਸੂਦ ਮੋਗਾ ਦੀਆਂ ਧੀਆਂ ਲਈ ਬਣੇ ਫ਼ਰਿਸ਼ਤਾ, ਸਕੂਲੀ ਵਿਦਿਆਰਥਣਾਂ ਨੂੰ ਵੰਡੇ 1000 ਸਾਈਕਲ
ਕੰਗਨਾ ਰਣੌਤ ਦੀਆਂ ਆਉਣ ਵਾਲੀਆਂ ਫ਼ਿਲਮਾਂ
ਵਰਕ ਫਰੰਟ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਨੇ ਹਾਲ ਹੀ 'ਚ ਆਪਣੀ ਆਉਣ ਵਾਲੀ ਫ਼ਿਲਮ 'ਤੇਜਸ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਉਹ ਜਲਦੀ ਹੀ 'ਮਣੀਕਰਨਿਕਾ ਰਿਟਰਨਜ਼: ਦਿ ਲੀਜੈਂਡ ਆਫ ਦੀਦਾ', 'ਐਮਰਜੈਂਸੀ', 'ਧਾਕੜ' ਅਤੇ 'ਦਿ ਇਨਕਾਰਨੇਸ਼ਨ: ਸੀਤਾ' ਵਰਗੀਆਂ ਫ਼ਿਲਮਾਂ 'ਚ ਨਜ਼ਰ ਆਵੇਗੀ। ਕੰਗਨਾ ਆਪਣੀ ਆਉਣ ਵਾਲੀ ਡਾਰਕ ਕਾਮੇਡੀ 'ਟੀਕੂ ਵੇਡਸ ਸ਼ੇਰੂ' ਨੂੰ ਆਪਣੇ ਪ੍ਰੋਡਕਸ਼ਨ ਹਾਊਸ ਮਣੀਕਰਨਿਕਾ ਫਿਲਮਜ਼ ਦੇ ਤਹਿਤ ਪ੍ਰੋਡਿਊਸ ਕਰ ਰਹੀ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਇੰਤਜ਼ਾਰ ਖ਼ਤਮ! ਕਪਿਲ ਸ਼ਰਮਾ ਦੀ OTT ’ਤੇ ਐਂਟਰੀ, ਇਸ ਦਿਨ ਰਿਲੀਜ਼ ਹੋਵੇਗੀ ਵੀਡੀਓ
NEXT STORY