ਨਵੀਂ ਦਿੱਲੀ : ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਖ਼ਾਨ, ਕ੍ਰਿਤੀ ਸੈਨਨ ਅਤੇ ਤੱਬੂ ਜਲਦ ਹੀ ਫ਼ਿਲਮ 'ਕਰੂ' (Crew) 'ਚ ਨਜ਼ਰ ਆਉਣ ਵਾਲੀਆਂ ਹਨ। ਹਾਲ ਹੀ 'ਚ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਏਕਤਾ ਕਪੂਰ ਦੀ ਫ਼ਿਲਮ 'ਕਰੂ' ਦਾ ਟਰੇਲਰ ਯੂਟਿਊਬ 'ਤੇ ਨੰਬਰ 1 'ਤੇ ਚੱਲ ਰਿਹਾ ਹੈ। ਅਜਿਹੇ 'ਚ ਏਕਤਾ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹਿ ਜਾਂਦੀ। ਇਸ ਖੁਸ਼ੀ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਤਸਵੀਰ ਸ਼ੇਅਰ ਕਰਦੇ ਹੋਏ ਏਕਤਾ ਨੇ ਕੈਪਸ਼ਨ 'ਚ ਲਿਖਿਆ- ਯਾਤਰੀ ਧਿਆਨ ਦੇਣ, #CrewTrailer is our top destination on YouTube।''
ਦੱਸ ਦਈਏ ਕਿ ਫ਼ਿਲਮ 'ਚ ਦਿਖਾਇਆ ਜਾਵੇਗਾ ਕਿ ਕਿਸ ਤਰ੍ਹਾਂ ਇਕ ਏਅਰਲਾਈਨ ਕੰਪਨੀ 'ਚ ਕੰਮ ਕਰਨ ਵਾਲੀਆਂ ਤਿੰਨ ਏਅਰ ਹੋਸਟੈੱਸ ਕਰੀਨਾ ਕਪੂਰ, ਕ੍ਰਿਤੀ ਸੈਨਨ ਅਤੇ ਤੱਬੂ ਦੀ ਕਹਾਣੀ ਦਿਖਾਈ ਗਈ ਹੈ, ਜੋ ਦੀਵਾਲੀਆ ਹੋ ਚੁੱਕੀਆਂ ਹਨ, ਜਿਸ ਕਾਰਨ ਤਿੰਨਾਂ ਅਭਿਨੇਤਰੀਆਂ ਨੂੰ ਆਪਣੀ ਜ਼ਿੰਦਗੀ ਜਿਊਣ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਫ਼ਿਲਮ 'ਚ ਦਿਲਜੀਤ ਦੋਸਾਂਝ ਅਤੇ ਕਪਿਲ ਸ਼ਰਮਾ ਵੀ ਨਜ਼ਰ ਆਉਣਗੇ।
ਇਹ ਖ਼ਬਰ ਵੀ ਪੜ੍ਹੋ : ਪੁੱਤਰ ਨੂੰ ਜਨਮ ਦੇਣ ਮਗਰੋਂ ਮਾਂ ਚਰਨ ਕੌਰ ਦੀ ਪਹਿਲੀ ਪੋਸਟ, ਸ਼ਬਦਾਂ ਨੇ ਖਿੱਚਿਆ ਲੋਕਾਂ ਦਾ ਧਿਆਨ
ਫ਼ਿਲਮ ਦਾ ਨਿਰਦੇਸ਼ਨ ਰਾਜੇਸ਼ ਕ੍ਰਿਸ਼ਨਨ ਨੇ ਕੀਤਾ ਹੈ ਅਤੇ ਏਕਤਾ ਆਰ ਕਪੂਰ, ਸ਼ੋਭਾ ਕਪੂਰ, ਅਨਿਲ ਕਪੂਰ ਅਤੇ ਰੀਆ ਕਪੂਰ ਦੁਆਰਾ ਨਿਰਮਿਤ ਹੈ। ਇਹ ਫ਼ਿਲਮ 29 ਮਾਰਚ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਨੇ ਰੈੱਡ ਡਰੈੱਸ 'ਚ ਵਧਾਇਆ ਪਾਰਾ, ਹੌਟ ਲੁੱਕ ਕੀਤੀ ਫਲਾਂਟ
NEXT STORY