ਚੰਡੀਗੜ੍ਹ (ਮਨਜੋਤ) - ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਉਦੋਂ ਤੱਕ ਚੁੱਪ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਭਰਾ ਸਿੱਧੂ ਮੂਸੇਵਾਲਾ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।
ਇਹ ਖ਼ਬਰ ਵੀ ਪੜ੍ਹੋ - ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ
ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ, 'ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੱਗਦਾ ਹੈ ਕਿ ਮੈਂ ਪੰਜਾਬ ਦੇ ਮੁੱਦਿਆਂ 'ਤੇ ਧਿਆਨ ਦੇਣਾ ਬੰਦ ਕਰ ਦਿੱਤਾ ਹੈ, ਹੋ ਸਕਦਾ ਹੈ ਕਿ ਤੁਸੀਂ ਵਿਧਾਨ ਸਭਾ ਵਿਚ ਮੇਰੇ ਭਾਸ਼ਣਾਂ ਤੋਂ ਖੁੰਝ ਗਏ ਹੋਵੋ, ਇਸ ਲਈ ਮੈਂ ਤੁਹਾਡੇ ਹਵਾਲੇ ਲਈ ਕੁਝ ਕਲਿੱਪਾਂ ਨੱਥੀ ਕਰ ਰਿਹਾ ਹਾਂ। ਮੈਂ ਪੰਜਾਬ ਦੇ ਮੁੱਦੇ ਸੰਸਦ ਵਿਚ ਉਠਾਏ ਹਨ ਅਤੇ ਉਠਾਉਂਦਾ ਰਹਾਂਗਾ।'
ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਸ਼ਾਹਰੁਖ ਖ਼ਾਨ ਨੂੰ ਸਵਿਟਜ਼ਰਲੈਂਡ 'ਚੋਂ ਮਿਲੇਗੀ ਵੱਡੀ ਪ੍ਰਾਪਤੀ
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ। ਕੀ ਇਨਸਾਫ਼ ਮਿਲਿਆ ? ਕੀ ਤੁਸੀਂ ਕੋਈ ਕਾਰਵਾਈ ਦੀ ਮੰਗ ਕੀਤੀ ਹੈ? ਉਨ੍ਹਾਂ ਕਿਹਾ ਕਿ ਪ੍ਰੈੱਸ ਕਾਨਫਰੰਸਾਂ ਦੌਰਾਨ ਬੇਲੋੜੇ ਮੁੱਦੇ ਉਠਾਉਣ ਦੀ ਬਜਾਏ ਸਾਰਥਕ ਕਾਰਵਾਈ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਾਮੰਥਾ ਰੂਥ ਪ੍ਰਭੂ ਨੂੰ ਹੋਇਆ ਵਾਇਰਨ ਇਨਫੈਕਸ਼ਨ, ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
NEXT STORY