ਅੰਮ੍ਰਿਤਸਰ (ਸੁਮਿਤ ਖੰਨਾ)- ਸੰਗੀਤ ਜਗਤ ਲਈ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਲੰਮੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਉਮਰ ਤਕਰੀਬਨ 77 ਸਾਲ ਸੀ ਅਤੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਪੰਜਾਬੀ ਲੋਕ ਗਾਇਕੀ ’ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਨੇ ਆਪਣੇ ਨਾਂ ਕੀਤਾ ਸੀ। ਗੁਰਮੀਤ ਬਾਵਾ ਨੂੰ ਕਈ ਕੌਮੀ ਅਤੇ ਕੌਮਾਂਤਰੀ ਐਵਾਰਡ ਮਿਲੇ।
ਗੁਰਮੀਤ ਬਾਵਾ ਦੇ ਦਿਹਾਂਤ ਨਾਲ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਆਮ ਜਨਤਾ ’ਚ ਵੀ ਸੋਗ ਦੀ ਲਹਿਰ ਦੌੜ ਗਈ। ਸਭ ਤੋਂ ਜ਼ਿਆਦਾ ਦੁੱਖ ਉਨ੍ਹਾਂ ਦੀ ਧੀ ਗਲੋਰੀ ਨੂੰ ਹੋਇਆ, ਜੋ ਹੁਣ ਇਕੱਲੇ ਰਹਿ ਗਏ ਹਨ।
ਪੱਤਰਕਾਰ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਮੁਸ਼ਕਿਲ ਨਾਲ ਸੰਭਾਲਿਆ ਅਤੇ ਮਾਂ ਨਾਲ ਬਿਤਾਏ ਪਲਾਂ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਾਡੇ ਲਈ ਇਹ ਨਾ ਪੂਰਾ ਹੋਣਾ ਵਾਲਾ ਘਾਟਾ ਹੈ।
ਪਿਛਲੇ ਸਾਲ ਭੈਣ ਲਾਚੀ ਦੇ ਦਿਹਾਂਤ ਮਗਰੋਂ ਮਾਤਾ ਜੀ ਜ਼ਿਆਦਾ ਪਰੇਸ਼ਾਨ ਰਹਿਣ ਲੱਗ ਗਏ ਸਨ ਪਰ ਉਨ੍ਹਾਂ ਨੇ ਕਦੇ ਸਾਨੂੰ ਮਹਿਸੂਸ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਉਹ ਮਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ।
ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ, ਦਿੱਲੀ 'ਚ ਸਿੱਖ ਸੰਗਠਨ ਵਲੋਂ ਮਾਮਲਾ ਦਰਜ
NEXT STORY