ਭੁਵਨੇਸ਼ਵਰ- ਓਡੀਸ਼ਾ ਦੇ ਪ੍ਰਸਿੱਧ ਉੜੀਆ ਗਾਇਕ ਹੂਮੇਨ ਸਾਗਰ ਦਾ ਸੋਮਵਾਰ ਰਾਤ ਨੂੰ ਭੁਵਨੇਸ਼ਵਰ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਸਿਰਫ਼ 36 ਸਾਲ ਸੀ। ਜਾਣਕਾਰੀ ਅਨੁਸਾਰ, ਗਾਇਕ ਹੂਮੇਨ ਸਾਗਰ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਉਨ੍ਹਾਂ ਨੂੰ 14 ਨਵੰਬਰ ਨੂੰ ਏਮਜ਼ ਭੁਵਨੇਸ਼ਵਰ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ 'ਤੇ ਰਾਜਪਾਲ, ਮੁੱਖ ਮੰਤਰੀ ਅਤੇ ਕਈ ਕੇਂਦਰੀ ਮੰਤਰੀਆਂ ਸਮੇਤ ਰਾਜਨੀਤਿਕ ਹਸਤੀਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਰਾਜਨੀਤਿਕ ਆਗੂਆਂ ਨੇ ਪ੍ਰਗਟਾਇਆ ਸੋਗ
ਓਡੀਸ਼ਾ ਦੇ ਰਾਜਪਾਲ ਹਰੀ ਬਾਬੂ ਕੰਭਮਪਤੀ ਨੇ ਪ੍ਰਸਿੱਧ ਗਾਇਕ ਹੂਮੇਨ ਸਾਗਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਰਾਜਪਾਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉੜੀਆ ਸੰਗੀਤ ਅਤੇ ਸਿਨੇਮਾ ਦੀ ਦੁਨੀਆ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਮੋਹਨ ਚਰਣ ਮਾਝੀ ਨੇ ਹੂਮੇਨ ਸਾਗਰ ਦੇ ਦੇਹਾਂਤ ਨੂੰ 'ਸਾਡੇ ਸੰਗੀਤ ਅਤੇ ਸਿਨੇਮਾ ਲਈ ਇੱਕ ਅਪੂਰਣ ਘਾਟਾ' ਦੱਸਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਓਡੀਸ਼ਾ ਨੇ 'ਸੰਗੀਤ ਦੀ ਦੁਨੀਆ ਦਾ ਇੱਕ ਚਮਕਦਾ ਸਿਤਾਰਾ ਖੋਹ ਦਿੱਤਾ ਹੈ'। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਗਰ ਦੀ ਆਵਾਜ਼ ਦਾ ਜਾਦੂ 'ਉੜੀਆ ਸਰੋਤਿਆਂ ਦੇ ਦਿਲਾਂ ਵਿੱਚ ਅਮਰ ਰਹੇਗਾ'।
ਸਾਬਕਾ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀਜਦ) ਸੁਪਰੀਮੋ ਨਵੀਨ ਪਟਨਾਇਕ ਨੇ ਵੀ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਹੂਮੇਨ ਸਾਗਰ ਦੇ ਦੇਹਾਂਤ ਦੀ ਖਬਰ ਸੁਣ ਕੇ ਉਨ੍ਹਾਂ ਨੂੰ ਡੂੰਘਾ ਦੁੱਖ ਹੋਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਭਾਵਪੂਰਨ ਸੰਗੀਤ ਨੇ ਅਣਗਿਣਤ ਦਿਲਾਂ ਨੂੰ ਛੂਹਿਆ ਹੈ ਅਤੇ ਉੜੀਆ ਸੰਗੀਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪਾਕਿਸਤਾਨੀ ਪੌਪ ਸਿੰਗਰ ਨੇ ਲਾਈਵ ਸ਼ੋਅ 'ਚ ਲਹਿਰਾਇਆ ਭਾਰਤੀ ਤਿਰੰਗਾ, ਸੋਸ਼ਲ ਮੀਡੀਆ 'ਤੇ ਛਿੜਿਆ ਵਿਵਾਦ, ਬੋਲੇ-'ਮੈਂ ਫਿਰ...
NEXT STORY