ਜਲੰਧਰ (ਬਿਊਰੋ) - ਪੰਜਾਬੀ ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਖ਼ਬਰ ਇਹ ਹੈ ਕਿ ਸੰਗੀਤ, ਸੱਭਿਆਚਾਰ ਅਤੇ ਦੇ ਖੇਤਰ ‘ਚ ਕੰਮ ਕਰਨ ਵਾਲੀ ਸ਼ਖਸੀਅਤ ਸਰਬਜੀਤ ਵਿਰਦੀ ਦਾ ਦਿਹਾਂਤ ਹੋ ਗਿਆ ਹੈ, ਜਿਸ ਬਾਰੇ ਗਾਇਕ ਸੁਖਵਿੰਦਰ ਸੁੱਖੀ ਨੇ ਇੱਕ ਭਾਵੁਕ ਨੋਟ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਬਜੀਤ ਵਿਰਦੀ ਦੇ ਸੰਗੀਤ ਅਤੇ ਸੱਭਿਆਚਾਰ ਦੇ ਖੇਤਰ ‘ਚ ਪਾਏ ਗਏ ਯੋਗਦਾਨ ਨੂੰ ਵੀ ਯਾਦ ਕੀਤਾ ਹੈ। ਹਾਲਾਂ ਕਿ ਸਰਬਜੀਤ ਵਿਰਦੀ ਦਾ ਦਿਹਾਂਤ ਕੁਝ ਦਿਨ ਪਹਿਲਾਂ ਹੋਇਆ ਸੀ।
ਗਾਇਕ ਸੁਖਵਿੰਦਰ ਸੁੱਖੀ ਨੇ ਲਿਖਿਆ, ''ਬਹੁਤ ਦੁੱਖ ਹੋਇਆ ਜਦੋਂ ਪਤਾ ਲੱਗਿਆ ਕਿ ਸੰਗੀਤ ਅਤੇ ਸੱਭਿਆਚਾਰਕ ਖੇਤਰ ਲਈ ਅਣਥੱਕ ਮਿਹਨਤ ਕਰਨ ਵਾਲੀ ਸਖਸ਼ੀਅਤ ਸਰਬਜੀਤ ਵਿਰਦੀ ਇਸ ਦੁਨੀਆ 'ਚ ਨਹੀਂ ਰਹੇ। ਸੰਗੀਤ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ। ਵਿਰਦੀ ਸਾਹਿਬ ਹਮੇਸ਼ਾ ਸਾਡੇ ਦਿਲ 'ਚ ਜਿਊਂਦੇ ਰਹਿਣਗੇ। ਪ੍ਰਮਾਤਮਾ ਇਨ੍ਹਾਂ ਦੀ ਰੂਹ ਚਰਨਾਂ 'ਚ ਨਿਵਾਸ ਬਖਸ਼ੇ।'' ਜਿਉਂ ਹੀ ਸੁਖਵਿੰਦਰ ਸੁੱਖੀ ਨੇ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੀ 'ਬਿੱਗ ਬੌਸ' 'ਚ ਧਮਾਕੇਦਾਰ ਐਂਟਰੀ, ਕਿਹਾ- ਸੁਫ਼ਨਾ ਹੋਇਆ ਸੱਚ
ਸੁਖਵਿੰਦਰ ਸੁੱਖੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਹਾਲ ਹੀ 'ਚ ਉਹ ਇੱਕ ਫ਼ਿਲਮ 'ਚ ਵੀ ਨਜ਼ਰ ਆਏ ਸਨ।
ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦਾ ਹੋਇਆ ਦਿਹਾਂਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਓਲੰਪਿਕ ਖੇਡਾਂ 'ਤੇ ਕੰਗਨਾ ਨੇ ਮਚਾਇਆ ਬਵਾਲ, ਲੜਕੇ ਨਾਲ ਕਰਾ 'ਤਾ ਲੜਕੀ ਦਾ ਮੈਚ? ਪੜ੍ਹੋ ਪੂਰੀ ਖ਼ਬਰ
NEXT STORY