ਚੰਡੀਗੜ੍ਹ (ਬਿਊਰੋ)– ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ।

ਦੋਵਾਂ ਨੇ ਮੁਲਾਕਾਤ ਦੌਰਾਨ ਇਕ-ਦੂਜੇ ਨਾਲ ਦੁੱਖ ਵੰਡਾਇਆ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਮਨਦੀਪ ਸਿੱਧੂ ਤੇ ਬਲਕੌਰ ਸਿੰਘ ਨੂੰ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਦੀਪ ਸਿੱਧੂ ਦਾ ਦਿਹਾਂਤ ਪਿਛਲੇ ਸਾਲ 15 ਫਰਵਰੀ ਨੂੰ ਸੜਕ ਹਾਦਸੇ ’ਚ ਹੋਇਆ ਸੀ। ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਵੀ ਬੀਤੇ ਦਿਨੀਂ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ ਦੀਪ ਦੀ ਮੌਤ ਐਕਸੀਡੈਂਟ ਕਾਰਨ ਹੋਈ ਹੈ।

ਉਥੇ ਸਿੱਧੂ ਮੂਸੇ ਵਾਲਾ ਦਾ ਪਿਛਲੇ ਸਾਲ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਨੇ ਲਈ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਰਮੀਸ਼ ਵਰਮਾ ਨੇ ਧੀ ਸਦਾ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਪਿਓ-ਧੀ ਦੀ ਜੋੜੀ ਨੇ ਜਿੱਤਿਆ ਲੋਕਾਂ ਦਾ ਦਿਲ
NEXT STORY