ਚੰਡੀਗੜ੍ਹ (ਬਿਊਰੋ)– ਪਿਛਲੇ 4 ਮਹੀਨਿਆਂ ’ਚ ਪੰਜਾਬ ਦੇ 3 ਅਜਿਹੇ ਸਿਤਾਰੇ ਦੁਨੀਆ ਨੂੰ ਅਲਵਿਦਾ ਆਖ ਗਏ ਹਨ, ਜਿਨ੍ਹਾਂ ਦੇ ਅਕਾਲ ਚਲਾਣੇ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ।
15 ਫਰਵਰੀ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ ਹੋਈ। ਦੀਪ ਸਿੱਧੂ ਦਿੱਲੀ ਤੋਂ ਪੰਜਾਬ ਆ ਰਹੇ ਸਨ ਕਿ ਰਸਤੇ ’ਚ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਤੇ ਉਨ੍ਹਾਂ ਨੂੰ ਆਪਣੀ ਜਾਨ ਗੁਆਣੀ ਪਈ।
14 ਮਾਰਚ ਨੂੰ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਪਿੰਡ ਮੱਲੀਆਂ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਪਰ ਬਾਅਦ ’ਚ ਜੱਗੂ ਭਗਵਾਨਪੁਰੀਆਂ ਤੇ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਵੀ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ’ਚ ਵਿੱਕੀ ਗੌਂਡਰ ਗਰੁੱਪ ਵਲੋਂ ਨਵਾਂ ਖ਼ੁਲਾਸਾ, ਮਨਕੀਰਤ ਔਲਖ ਨੂੰ ਦਿੱਤੀ ਧਮਕੀ
ਬੀਤੇ ਦਿਨੀਂ ਯਾਨੀ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਕਤਲ ਕਰ ਦਿੱਤਾ ਗਿਆ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਸਿੱਧੂ ਆਪਣੀ ਥਾਰ ਕਾਰ ’ਚ ਸਾਥੀਆਂ ਨਾਲ ਕਿਸੇ ਕੰਮ ਲਈ ਜਾ ਰਹੇ ਸਨ ਕਿ ਜਵਾਹਰ ਕੇ ਪਿੰਡ ਵਿਖੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਨ੍ਹਾਂ ਤਿੰਨਾਂ ਸਿਤਾਰਿਆਂ ਦੀ ਮੌਤ ਨੇ ਲੋਕਾਂ ਨੂੰ ਅੰਦਰ ਤਕ ਝੰਜੋੜ ਕੇ ਰੱਖ ਦਿੱਤਾ ਹੈ। ਦੀਪ ਸਿੱਧੂ ਤੇ ਸੰਦੀਪ ਨੰਗਲ ਦੇ ਅੰਤਿਮ ਸੰਸਕਾਰ ਵਿਖੇ ਹਜ਼ਾਰਾਂ ਦੀ ਗਿਣਤੀ ’ਚ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਹੱਥ ਸੀ, ਉਥੇ ਸਿੱਧੂ ਮੂਸੇ ਵਾਲਾ ਦਾ ਅੰਤਿਮ ਸੰਸਕਾਰ ਹੋਣਾ ਬਾਕੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਰਿਵਾਰ ਦੀ ਸਹਿਮਤੀ ਮਗਰੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਜਾਰੀ, ਵੇਖੋ ਮੌਕੇ ਦੀਆਂ ਤਸਵੀਰਾਂ
NEXT STORY