ਚੰਡੀਗੜ੍ਹ (ਬਿਊਰੋ)– ਅੱਜ ਪ੍ਰੈੱਸ ਕਲੱਬ ’ਚ ਦੀਪ ਸਿੱਧੂ ਨੇ ਨਵੀਂ ਜਥੇਬੰਦੀ ਦਾ ਐਲਾਨ ਕਰ ਦਿੱਤਾ ਹੈ। ਦੀਪ ਸਿੱਧੂ ਦੀ ਇਸ ਜਥੇਬੰਦੀ ਦਾ ਨਾਂ ‘ਵਾਰਿਸ ਪੰਜਾਬ ਦੇ’ ਹੈ। ਇਸ ਜਥੇਬੰਦੀ ਦੇ ਐਲਾਨ ਮੌਕੇ ਜੱਗੀ ਬਾਬਾ, ਜੁਗਰਾਜ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ ਭਾਣਾ, ਸੁਖਰਾਜ ਸਿੰਘ ਤੇ ਦੀਪ ਸਿੱਧੂ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ।
ਦੀਪ ਸਿੱਧੂ ਨੇ ਇਸ ਮੌਕੇ ਕਿਹਾ ਕਿ ਇਹ ਜਥੇਬੰਦੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜੇਗੀ ਤੇ ਪੰਜਾਬ ਦੇ ਅਸਲ ਸੱਭਿਆਚਾਰ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰੇਗੀ। ਦੀਪ ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੀ ਨੌਜਵਾਨੀ ਨੂੰ ਇਕ ਮੰਚ ’ਤੇ ਇਕੱਠਾ ਕਰਨਾ ਚਾਹੁੰਦੇ ਹਨ।
ਇਹ ਖ਼ਬਰ ਵੀ ਪੜ੍ਹੋ : ਪੈਨਿਕ ਅਟੈਕ ਤੋਂ ਬਾਅਦ ਮੁੜ ਅਫਸਾਨਾ ਖ਼ਾਨ ਦੀ 'ਬਿੱਗ ਬੌਸ 15' 'ਚ ਐਂਟਰੀ! ਅੱਜ ਰਾਤ ਪਹੁੰਚੇਗੀ ਮੁੰਬਈ
ਇਸ ਦੌਰਾਨ ਦੀਪ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਨੂੰ ਮੂਲ ਅਧਿਕਾਰਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਇਸ ਨੀਤੀ ਦਾ ਸਭ ਤੋਂ ਵੱਧ ਖਾਮਿਆਜ਼ਾ ਭੁਗਤ ਰਿਹਾ ਹੈ। ਇਸ ਦੌਰਾਨ ਦੀਪ ਸਿੱਧੂ ਨੇ ਪੰਜਾਬ ਦੇ ਵਿਦਿਅਕ ਢਾਂਚੇ ’ਤੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਦਿਅਕ ਢਾਂਚਾ ਜ਼ਰਜ਼ਰਾ ਹੋ ਚੁੱਕਾ ਹੈ।
ਦੀਪ ਸਿੱਧੂ ਨੇ ਕਿਹਾ ਕਿ ਗੁਰਾਂ ਦੇ ਨਾਂ ਉੱਪਰ ਵੱਸਦੇ ਪੰਜਾਬ ਨੂੰ ਜੇਕਰ ਮੁੜ ਮਹਿਕਦਾ ਗੁਲਾਬ ਬਣਾਉਣਾ ਹੈ ਤਾਂ ਸਾਨੂੰ ਸਭ ਨੂੰ ਜਾਤੀ ਵੰਡ ਤੇ ਜਾਤੀ ਵਿਤਕਰੇ ਤੋਂ ਉੱਪਰ ਉਠ ਕੇ ਪੰਜਾਬ ਦੀ ਹੋਣੀ ਬਦਲਣ ਲਈ ਸਾਂਝੇ ਉਪਰਾਲੇ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਨਿਸ਼ਾਨਾ ਫਿਲਹਾਲ ਕਿਸੇ ਰਾਜਸੀ ਅਹੁਦੇ ਦੀ ਪ੍ਰਾਪਤੀ ਨਹੀਂ ਹੈ ਪਰ ਪੰਜਾਬ ਦੀਆਂ ਸਾਰੀਆਂ ਹੀ ਰਾਜਸੀ ਧਿਰਾਂ ’ਤੇ ਪੰਜਾਬ ਦੇ ਸੱਭਿਆਚਾਰ ਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦਬਾਅ ਜ਼ਰੂਰ ਬਣਾਇਆ ਜਾਵੇਗਾ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪੈਨਿਕ ਅਟੈਕ ਤੋਂ ਬਾਅਦ ਮੁੜ ਅਫਸਾਨਾ ਖ਼ਾਨ ਦੀ 'ਬਿੱਗ ਬੌਸ 15' 'ਚ ਐਂਟਰੀ! ਅੱਜ ਰਾਤ ਪਹੁੰਚੇਗੀ ਮੁੰਬਈ
NEXT STORY