ਐਂਟਰਟੇਨਮੈਂਟ ਡੈਸਕ- ਮਸ਼ਹੂਰ ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਏ ਹਨ। ਉਨ੍ਹਾਂ ਦੀ ਆਉਣ ਵਾਲੀ ਫਿਲਮ 'ਸਰਦਾਰ ਜੀ 3' ਦੇ ਟ੍ਰੇਲਰ ਵਿਚ ਪਾਕਿਸਤਾਨੀ ਅਦਾਕਾਰਾ ਹਾਨਿਆ ਆਮਿਰ ਦੀ ਭੂਮਿਕਾ ਦਿਖਾਈ ਦੇਣ ਤੋਂ ਬਾਅਦ, ਫਿਲਮ ਨੂੰ ਬੈਨ ਕਰਨ ਦੀ ਮੰਗ ਜ਼ੋਰ ਫੜ ਰਹੀ ਹੈ। ਹੁਣ ਸਿਰਫ਼ ਫਿਲਮ ਹੀ ਨਹੀਂ, ਸਗੋਂ ਦਿਲਜੀਤ ਦੋਸਾਂਝ ਅਤੇ ਫਿਲਮ ਦੇ ਨਿਰਮਾਤਾਵਾਂ ਨੂੰ ਵੀ ਬੈਨ ਕਰਨ ਦੀ ਮੰਗ ਉਠੀ ਹੈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਹੋ ਗਈ ਮੌਤ, ਰਾਤੀਂ ਸੌਣ ਮਗਰੋਂ ਨਹੀਂ ਦੇਖ ਸਕੇ ਸਵੇਰ
ਫੈਡਰੇਸ਼ਨ ਆਫ ਵੈਸਟਰਨ ਸਿਨੇ ਐਂਪਲਾਇਜ਼ (FWICE) ਨੇ ਇੱਕ ਪ੍ਰੈਸ ਰੀਲੀਜ਼ ਜਾਰੀ ਕਰਦਿਆਂ ਦਿਲਜੀਤ ਦੋਸਾਂਝ, ਗੁਣਬੀਰ ਸਿੰਘ ਸਿੱਧੂ, ਮਨਮੋੜ ਸਿੱਧੂ ਅਤੇ ਡਾਇਰੈਕਟਰ ਅਮਰ ਹੁੰਦਲ ਖਿਲਾਫ ਸਖਤ ਨਿੰਦਾ ਜਤਾਈ ਅਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਪਾਕਿਸਤਾਨੀ ਅਦਾਕਾਰਾ ਨੂੰ ਫਿਲਮ 'ਸਰਦਾਰ ਜੀ 3' ਵਿਚ ਲੈ ਕੇ ਰਾਸ਼ਟਰੀ ਭਾਵਨਾਵਾਂ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ: Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ ਹੋ ਜਾਓਗੇ Famous
FWICE ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਜਾਣਕਾਰੀ ਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਣਵ ਨੂੰ ਵੀ ਚਿੱਠੀ ਲਿਖੀ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਦਿਲਜੀਤ ਦੋਸਾਂਝ ਦਾ ਪਾਸਪੋਰਟ ਤੁਰੰਤ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਵੀ ਖਤਮ ਕੀਤੀ ਜਾਵੇ। FWICE ਨੇ ਇਹ ਵੀ ਦੱਸਿਆ ਕਿ ਹਾਨਿਆ ਆਮਿਰ ਨੇ ਭਾਰਤ ਵਿਰੁੱਧ ਅਤੇ ਭਾਰਤੀ ਫੌਜ ਵਿਰੁੱਧ ਕਾਫੀ ਕੁੱਝ ਕਿਹਾ ਸੀ, ਜਦੋਂ ਭਾਰਤ ਨੇ ਆਪਰੇਸ਼ਨਸ ਸਿੰਦੂਰ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਨੂੰ ਭਾਰਤੀ ਫਿਲਮ ਵਿਚ ਲੈਣਾ ਸ਼ਹੀਦਾਂ ਦੀ ਤੋਹੀਨ ਹੈ। ਫੈਡਰੇਸ਼ਨ ਨੇ ਭਾਰਤ ਦੇ ਸਾਰੇ ਓਟੀਟੀ ਪਲੇਟਫਾਰਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਲਜੀਤ ਨਾਲ ਸਾਰੇ ਸਮਝੌਤੇ ਤੋੜ ਦੇਣ। ਨਾਲ ਹੀ, ਉਨ੍ਹਾਂ ਸਾਰੇ ਫਿਲਮ ਨਿਰਮਾਤਾਵਾਂ ਅਤੇ ਫਿਲਮ ਫੈਡਰੇਸ਼ਨਾਂ ਨੂੰ ਵੀ ਕਿਹਾ ਕਿ ਉਹ ਦਿਲਜੀਤ ਨਾਲ ਭਵਿੱਖ ਵਿਚ ਕੋਈ ਵੀ ਕੰਮ ਨਾ ਕਰਨ।
ਇਹ ਵੀ ਪੜ੍ਹੋ: ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ ਗਈਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਸਰਦਾਰ ਜੀ 3', ਪਾਕਿਸਤਾਨ ਹੈ ਵਜ੍ਹਾ, ਹੈਰਾਨ ਕਰੇਗੀ ਪੂਰੀ ਖ਼ਬਰ
NEXT STORY