ਮੁੰਬਈ- ਮਸ਼ਹੂਰ ਟੀ.ਵੀ. ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਬਹੁਤ ਜਲਦੀ ਮਾਂ ਬਣਨ ਜਾ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਆਪਣੇ ਬੇਬੀ ਬੰਪ ਨਾਲ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜਿਸ 'ਚ ਉਹ ਆਪਣੇ ਪਤੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਸੀ।ਅਦਾਕਾਰਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਅਦਾਕਾਰਾ ਆਪਣੇ ਪਤੀ ਨਾਲ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ 'ਚ ਦੇਵੋਲੀਨਾ ਨੇ ਬੇਜ ਰੰਗ ਦੀ ਲੰਬੀ ਬਾਡੀਕੋਨ ਡਰੈੱਸ ਪਾਈ ਹੋਈ ਹੈ।

ਜਿਸ 'ਚ ਉਹ ਆਪਣੇ ਬੇਬੀ ਬੰਪ ਨੂੰ ਬੇਹੱਦ ਖੂਬਸੂਰਤੀ ਨਾਲ ਫਲਾਂਟ ਕਰਦੀ ਨਜ਼ਰ ਆ ਰਹੀ ਸੀ।ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, 'ਪੇਰੈਂਟਸ ਟੂ ਬੀ', ਇਸ ਦੇ ਨਾਲ ਹੀ ਉਸ ਨੇ ਦਿਲ ਦਾ ਇਮੋਜੀ ਵੀ ਬਣਾਇਆ ਹੈ।

ਦੱਸ ਦੇਈਏ ਕਿ ਦੇਵੋਲੀਨਾ ਨੇ ਸਾਲ 2022 'ਚ ਸ਼ਾਹਨਵਾਜ਼ ਸ਼ੇਖ ਨਾਲ ਅਚਾਨਕ ਵਿਆਹ ਕਰ ਲਿਆ ਸੀ। ਅਭਿਨੇਤਰੀ ਦੇ ਪ੍ਰਸ਼ੰਸਕ ਇਸ ਖਬਰ ਤੋਂ ਕਾਫੀ ਹੈਰਾਨ ਹੋਏ ਸਨ।

ਕਾਰ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰਾ ਦਾ ਘਰਵਾਲਾ, ICU 'ਚ ਭਰਤੀ
NEXT STORY