ਮੁੰਬਈ (ਏਜੰਸੀ) - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਦੀ ਫਿਲਮ 'ਧੁਰੰਦਰ' ਨੇ ਬਾਕਸ ਆਫਿਸ ਦੇ ਸਾਰੇ ਪੁਰਾਣੇ ਰਿਕਾਰਡ ਤੋੜ ਕੇ ਇੱਕ ਨਵਾਂ ਇਤਿਹਾਸ ਲਿਖ ਦਿੱਤਾ ਹੈ। ਇਸ ਫਿਲਮ ਨੇ ਆਪਣੀ ਰਿਲੀਜ਼ ਦੇ 33ਵੇਂ ਦਿਨ ਤੱਕ 831.40 ਕਰੋੜ ਰੁਪਏ ਦੀ ਕੁੱਲ ਕਮਾਈ ਕਰਕੇ 'ਪੁਸ਼ਪਾ 2' ਦੇ ਹਿੰਦੀ ਮਾਰਕੀਟ ਦੇ ਲਾਈਫਟਾਈਮ ਕਲੈਕਸ਼ਨ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ, ਇਹ ਭਾਰਤ ਵਿੱਚ 800 ਕਰੋੜ ਰੁਪਏ ਦਾ ਨੈੱਟ ਕਲੈਕਸ਼ਨ ਪਾਰ ਕਰਨ ਵਾਲੀ ਪਹਿਲੀ ਹਿੰਦੀ ਫਿਲਮ ਬਣ ਗਈ ਹੈ। ਉਥੇ ਹੀ ਦੁਨੀਆ ਭਰ ਵਿਚ ਇਸ ਫਿਲਮ ਨੇ 1220 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਜਾਣੋ ਪੂਰਾ ਮਾਮਲਾ
ਜਲਦ ਹੀ ਓ.ਟੀ.ਟੀ. ਪਲੇਟਫਾਰਮ 'ਤੇ ਦੇਵੇਗੀ ਦਸਤਕ
ਫਿਲਮ 'ਧੁਰੰਦਰ' ਨੇ ਸਿਨੇਮਾਘਰਾਂ ਵਿੱਚ ਸਫਲਤਾ ਦੇ ਝੰਡੇ ਗੱਡਣ ਤੋਂ ਬਾਅਦ ਹੁਣ ਓ.ਟੀ.ਟੀ. (OTT) ਪਲੇਟਫਾਰਮ 'ਤੇ ਦਸਤਕ ਦੇਣ ਦੀ ਤਿਆਰੀ ਕਰ ਲਈ ਹੈ। ਰਿਪੋਰਟਾਂ ਅਨੁਸਾਰ ਇਹ ਫਿਲਮ ਜਲਦ ਹੀ ਘਰ ਬੈਠੇ ਦਰਸ਼ਕਾਂ ਦਾ ਮਨੋਰੰਜਨ ਕਰੇਗੀ।
ਇਹ ਵੀ ਪੜ੍ਹੋ: Ex-Wife ਦੇ ਪਿਆਰ 'ਚ ਮੁੜ 'ਲੱਟੂ' ਹੋਇਆ ਮਸ਼ਹੂਰ ਅਦਾਕਾਰ ! 47 ਦੀ ਉਮਰ ਮੁੜ ਚੜ੍ਹੇਗਾ ਘੋੜੀ
ਕਦੋਂ ਅਤੇ ਕਿੱਥੇ ਦੇਖ ਸਕੋਗੇ?
ਮੀਡੀਆ ਰਿਪੋਰਟਾਂ ਮੁਤਾਬਕ, ਆਦਿਤਿਆ ਧਰ ਦੁਆਰਾ ਨਿਰਦੇਸ਼ਿਤ ਇਹ ਸਪਾਈ ਥ੍ਰਿਲਰ ਫਿਲਮ 30 ਜਨਵਰੀ, 2026 ਤੋਂ ਸਟ੍ਰੀਮਿੰਗ ਲਈ ਉਪਲਬਧ ਹੋਵੇਗੀ। ਇਹ ਫਿਲਮ ਮਸ਼ਹੂਰ ਓ.ਟੀ.ਟੀ. ਪਲੇਟਫਾਰਮ ਨੈੱਟਫਲਿਕਸ (Netflix) 'ਤੇ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਦੇਖਣ ਲਈ ਦਰਸ਼ਕਾਂ ਕੋਲ ਸਬਸਕ੍ਰਿਪਸ਼ਨ ਹੋਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ: ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ; ਮਸ਼ਹੂਰ ਹਾਲੀਵੁੱਡ ਨਿਰਦੇਸ਼ਕ ਦਾ ਦੇਹਾਂਤ
ਦਿੱਗਜ ਕਲਾਕਾਰਾਂ ਨਾਲ ਸਜੀ ਫਿਲਮ
ਆਦਿਤਿਆ ਧਰ ਦੁਆਰਾ ਨਿਰਦੇਸ਼ਿਤ ਇਸ ਫਿਲਮ ਵਿੱਚ ਰਣਵੀਰ ਸਿੰਘ ਤੋਂ ਇਲਾਵਾ ਅਕਸ਼ੈ ਖੰਨਾ, ਸੰਜੇ ਦੱਤ, ਅਰਜੁਨ ਰਾਮਪਾਲ ਅਤੇ ਆਰ. ਮਾਧਵਨ ਵਰਗੇ ਦਿੱਗਜ ਕਲਾਕਾਰਾਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਪ੍ਰਸ਼ੰਸਕਾਂ ਲਈ ਖੁਸ਼ਖਬਰੀ ਇਹ ਹੈ ਕਿ ਇਸ ਫਿਲਮ ਨੂੰ ਦੋ ਭਾਗਾਂ ਦੀ ਫਰੈਂਚਾਇਜ਼ੀ ਵਜੋਂ ਯੋਜਨਾਬੱਧ ਕੀਤਾ ਗਿਆ ਹੈ, ਅਤੇ ਇਸ ਦਾ ਅਗਲਾ ਭਾਗ (ਸੀਕਵਲ) ਈਦ 2026 ਵਿੱਚ ਰਿਲੀਜ਼ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਰਣਵੀਰ ਸਿੰਘ ਦੀ 'ਧੁਰੰਦਰ' ਨੇ ਰਚਿਆ ਇਤਿਹਾਸ: 'ਪੁਸ਼ਪਾ 2' ਨੂੰ ਪਛਾੜ ਕੇ ਬਣੀ ਹਿੰਦੀ ਸਿਨੇਮਾ ਦੀ ਸਭ ਤੋਂ ਸਫਲ ਫਿਲਮ
ਰਣਵੀਰ ਸਿੰਘ ਦੀ 'ਧੁਰੰਦਰ' ਨੇ ਰਚਿਆ ਇਤਿਹਾਸ: 'ਪੁਸ਼ਪਾ 2' ਨੂੰ ਪਛਾੜ ਕੇ ਬਣੀ ਹਿੰਦੀ ਸਿਨੇਮਾ ਦੀ ਸਭ ਤੋਂ ਸਫਲ ਫਿਲਮ
NEXT STORY