ਮੁੰਬਈ- ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਨੇ ਆਪਣੇ ਪੁੱਤਰ ਨੂੰ ਲੈ ਕੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਦੇ ਨਾਲ ਹੀ ਅਦਾਕਾਰਾ ਨੇ ਆਪਣੇ ਪੁੱਤਰ ਦੇ ਨਾਲ ਪਹਿਲੀ ਵਾਰ ਪੂਰੀ ਤਸਵੀਰ ਸਾਂਝੀ ਕੀਤੀ ਹੈ। ਹਾਲਾਂਕਿ ਇਹ ਤਸਵੀਰ ਇੰਨੀ ਸਪੱਸ਼ਟ ਨਹੀਂ ਹੈ ਕਿਉਂਕਿ ਇਹ ਤਸਵੀਰ ਇੱਕ ਸਕੈਚ ਵਾਂਗ ਤਿਆਰ ਕੀਤੀ ਗਈ ਹੈ। ਇਹ ਤਸਵੀਰ ਦੀਆ ਨੇ ਆਪਣੇ ਪੁੱਤਰ ਨੂੰ ਹਸਪਤਾਲ ਤੋਂ ਘਰ ਲਿਆਉਣ ਦੇ ਸਮੇਂ ਸਾਂਝੀ ਕੀਤੀ ਹੈ।
ਕਿਉਂਕਿ ਅਦਾਕਾਰਾ ਦਾ ਪੁੱਤਰ ਪਿਛਲੇ ਚਾਰ ਮਹੀਨਿਆਂ ਤੋਂ ਹਸਪਤਾਲ ਦੇ ਆਈ ਸੀ ਯੂ ‘ਚ ਸੀ। ਕਿਉਂਕਿ ਉਨ੍ਹਾਂ ਦਾ ਪੁੱਤਰ ਪ੍ਰੀ-ਮੈਚਿਓਰ ਸੀ ਅਤੇ ਇਸੇ ਕਰਕੇ ਬੱਚੇ ਨੂੰ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਸੀ। ਦੱਸ ਦਈਏ ਕਿ ਅਦਾਕਾਰਾ ਨੇ ਕੁਝ ਮਹੀਨੇ ਪਹਿਲਾਂ ਪੁੱਤਰ ਨੂੰ ਜਨਮ ਦਿੱਤਾ ਸੀ ਅਤੇ ਉਦੋਂ ਤੋਂ ਹੀ ਉਸ ਦਾ ਪੁੱਤਰ ਹਸਪਾਤਲ ‘ਚ ਸੀ।
ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਅਵਯਾਨ ਨੂੰ ਚਾਰ ਮਹੀਨੇ ਤੱਕ ਹਸਪਤਾਲ ‘ਚ ਰੱਖਣ ਤੋਂ ਬਾਅਦ ਪਹਿਲੀ ਵਾਰ ਘਰ ਲੈ ਕੇ ਆਈ ਹੈ’। ਇਸ ਦੇ ਨਾਲ ਹੀ ਅਦਾਕਾਰਾ ਨੇ ਹਸਪਤਾਲ ਦੇ ਡਾਕਟਰਾਂ ਦਾ ਬੱਚੇ ਦੀ ਬਹੁਤ ਹੀ ਵਧੀਆ ਤਰੀਕੇ ਨਾਲ ਦੇਖਭਾਲ ਕਰਨ ‘ਤੇ ਧੰਨਵਾਦ ਵੀ ਕੀਤਾ ਹੈ। ਦੀਆ ਮਿਰਜ਼ਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।
ਅਨਮੋਲ ਗਗਨ ਮਾਨ ਨੇ ਧਰਨੇ 'ਤੇ ਬੈਠੇ ਕਿਸਾਨਾਂ ਲਈ ਆਖੀ ਇਹ ਖ਼ਾਸ ਗੱਲ, ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
NEXT STORY