ਮੁੰਬਈ (ਬਿਊਰੋ)– ਟੀ. ਵੀ. ਦੇ ਮਸ਼ਹੂਰ ਅਦਾਕਾਰ ਦਿਲੀਪ ਜੋਸ਼ੀ ਕਿਸੇ ਪਛਾਣ ਦੇ ਮੁਥਾਜ ਨਹੀਂ ਹਨ। ਉਹ ਫ਼ਿਲਮਾਂ ’ਚ ਕਈ ਵੱਡੇ ਸਿਤਾਰਿਆਂ ਨਾਲ ਕੰਮ ਕਰ ਚੁੱਕੇ ਹਨ ਤੇ ਪਿਛਲੇ ਇਕ ਦਹਾਕੇ ਤੋਂ ਉਨ੍ਹਾਂ ਦਾ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਇਸ ਸ਼ੋਅ ’ਚ ਉਨ੍ਹਾਂ ਨੇ ਜੇਠਾਲਾਲ ਦਾ ਕਿਰਦਾਰ ਨਿਭਾਅ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ।
ਮੇਕਰਜ਼ ਨੂੰ ਉਦੋਂ ਵੱਡਾ ਝਟਕਾ ਲੱਗਾ ਸੀ, ਜਦੋਂ ਦਿਲੀਪ ਜੋਸ਼ੀ ਦੀ ਪਤਨੀ ਦਾ ਕਿਰਦਾਰ ਨਿਭਾਅ ਰਹੀ ਦਿਸ਼ਾ ਵਕਾਨੀ ਨੇ ਸ਼ੋਅ ਛੱਡ ਦਿੱਤਾ ਸੀ। ਕਈ ਮੀਡੀਆ ਰਿਪੋਰਟਾਂ ’ਚ ਦੱਸਿਆ ਗਿਆ ਕਿ ਦਿਸ਼ਾ ਜਲਦ ਹੀ ਸ਼ੋਅ ’ਚ ਵਾਪਸੀ ਕਰੇਗੀ ਪਰ ਹੁਣ ਤਕ ਅਜਿਹਾ ਨਹੀਂ ਹੋ ਸਕਿਆ। ਹੁਣ ਖ਼ਬਰਾਂ ਉੱਡ ਰਹੀਆਂ ਹਨ ਕਿ ਦਿਲੀਪ ਜੋਸ਼ੀ ਵੀ ਸ਼ੋਅ ਨੂੰ ਅਲਵਿਦਾ ਕਹਿਣ ਵਾਲੇ ਹਨ ਪਰ ਹੁਣ ਇਨ੍ਹਾਂ ਖ਼ਬਰਾਂ ’ਤੇ ਦਿਲੀਪ ਜੋਸ਼ੀ ਨੇ ਚੁੱਪੀ ਤੋੜੀ ਹੈ ਤੇ ਦੱਸਿਆ ਕਿ ਸੱਚ ਕੀ ਹੈ।
ਇਹ ਖ਼ਬਰ ਵੀ ਪੜ੍ਹੋ : ਓਮੀਕ੍ਰੋਨ ਦੇ ਖ਼ਤਰੇ ਤੋਂ ਡਰੀ ‘ਦਿ ਕਪਿਲ ਸ਼ਰਮਾ ਸ਼ੋਅ’ ਦੀ ਟੀਮ, ਇਕ ਹਫ਼ਤੇ ਲਈ ਸ਼ੂਟਿੰਗ ਕੀਤੀ ਰੱਦ
ਇੰਡੀਅਨ ਐਕਸਪ੍ਰੈੱਸ ਨਾਲ ਇੰਟਰਵਿਊ ’ਚ ਦਿਲੀਪ ਜੋਸ਼ੀ ਨੇ ਦੱਸਿਆ ਕਿ ਉਹ ਸ਼ੋਅ ਨਹੀਂ ਛੱਡ ਰਹੇ ਹਨ। ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਜਦੋਂ ਇਹ ਸ਼ੋਅ ਵਧੀਆ ਚੱਲ ਰਿਹਾ ਹੈ ਤਾਂ ਇਸ ਨੂੰ ਬੇਵਜ੍ਹਾ ਕਿਉਂ ਛੱਡਿਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸ਼ੋਅ ਕਾਰਨ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ ਹੈ ਤੇ ਉਹ ਇਸ ਨੂੰ ਖ਼ਰਾਬ ਨਹੀਂ ਕਰਨਾ ਚਾਹੁੰਦੇ ਹਨ।’
ਉਨ੍ਹਾਂ ਕਿਹਾ, ‘ਲੋਕ ਸਾਨੂੰ ਬਹੁਤ ਪਿਆਰ ਕਰਦੇ ਹਨ ਤੇ ਮੈਂ ਇਸ ਨੂੰ ਬਿਨਾਂ ਕਿਸੇ ਕਾਰਨ ਬਰਬਾਦ ਕਰਨਾ ਕਿਉਂ ਚਾਹਾਂਗਾ।’ ਇਸ ਤਰ੍ਹਾਂ ਦਿਲੀਪ ਜੋਸ਼ੀ ਨੇ ਸਾਫ ਕਰ ਦਿੱਤਾ ਹੈ ਕਿ ਉਹ ‘ਤਾਰਕ ਮਹਿਤਾ...’ ਸ਼ੋਅ ’ਚ ਜੇਠਾਲਾਲ ਦੇ ਕਿਰਦਾਰ ’ਚ ਨਜ਼ਰ ਆਉਂਦੇ ਰਹਿਣਗੇ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, 'ਸੂਰਿਆਵੰਸ਼ੀ' ਤੇ 'ਵੀਰ' ਫ਼ਿਲਮ ਦੇ ਪ੍ਰੋਡਿਊਸਰ ਦਾ ਦਿਹਾਂਤ
NEXT STORY