ਮੁੰਬਈ - ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਫਿਲਮ 'ਪੰਜਾਬ 95' (ਜੋ ਕਿ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ) ਨੂੰ ਲੈ ਕੇ ਕਾਫੀ ਭਾਵੁਕ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਦਿਲਜੀਤ ਨੇ ਫਿਲਮ ਦੀ ਰਿਲੀਜ਼ ਵਿੱਚ ਹੋ ਰਹੀ ਦੇਰੀ ਜਾਂ ਮੌਜੂਦਾ ਸਥਿਤੀ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਜਲਦ ਹੀ ਵਿਆਹ ਕਰਾਵੇਗੀ ਇਹ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ ਕੀਤਾ ਐਲਾਨ
"ਮੈਂ ਜਿੰਨਾ ਕਰ ਸਕਦਾ ਸੀ, ਕੀਤਾ"
ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਇਕ ਲਾਈਵ ਸੈਸ਼ਨ ਦੌਰਾਨ ਆਪਣੇ ਪ੍ਰਸ਼ੰਸਕਾਂ ਦੇ ਕੁਮੈਂਟ ਪੜ੍ਹ ਰਹੇ ਹਨ। ਇਸ ਦੌਰਾਨ ਇਕ ਯੂਜ਼ਰ ਨੇ 'Punjab 95' ਦਾ ਜ਼ਿਕਰ ਕੀਤਾ, ਜਿਸ 'ਤੇ ਅਦਾਕਾਰ ਨੇ ਕਿਹਾ ਕਿ ਉਹ ਖਾਲੜਾ ਜੀ ਦੇ ਜੀਵਨ 'ਤੇ ਬਣੀ ਫਿਲਮ ਲਈ ਮਾਫੀ ਚਾਹੁੰਦੇ ਹਨ। ਉਨ੍ਹਾਂ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ, "ਆਈ ਐਮ ਸੋ ਸੋਰੀ ਯਾਰ, ਮੇਰਾ ਪੂਰਾ ਜ਼ੋਰ ਲੱਗ ਗਿਆ"। ਉਨ੍ਹਾਂ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਫਿਲਮ ਦੇ ਮੌਜੂਦਾ ਸਟੇਟਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ: ਜਲਦ ਹੀ OTT 'ਤੇ ਦਸਤਕ ਦੇਵੇਗੀ 'ਧੁਰੰਦਰ' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ ਰਿਲੀਜ਼
ਇਸ ਦੌਰਾਨ ਦਿਲਜੀਤ ਨੇ ਇਸ ਪ੍ਰੋਜੈਕਟ ਲਈ ਪੂਰੀ ਟੀਮ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਨੀ ਭਾਜੀ ਅਤੇ ਬਾਕੀ ਸਾਰੀ ਟੀਮ ਨੇ ਇਸ ਫਿਲਮ 'ਤੇ ਬਹੁਤ ਕੰਮ ਕੀਤਾ ਹੈ। ਉਥੇ ਜਦੋਂ ਇਕ ਹੋਰ ਯੂਜ਼ਰ ਨੇ 'Punjab 95' ਦਾ ਲਿੰਕ ਮੰਗਿਆ ਤਾਂ ਦਿਲਜੀਤ ਨੇ ਸਪੱਸ਼ਟ ਕੀਤਾ ਕਿ ਉਹ ਇਸ ਫਿਲਮ ਵਿੱਚ ਸਿਰਫ ਇੱਕ ਅਦਾਕਾਰ ਵਜੋਂ ਸ਼ਾਮਲ ਹਨ, ਨਾ ਕਿ ਪ੍ਰੋਡਿਊਸਰ ਵਜੋਂ। ਉਨ੍ਹਾਂ ਕਿਹਾ, "ਜੇਕਰ ਮੈਂ ਪ੍ਰੋਡਿਊਸਰ ਹੁੰਦਾ ਤਾਂ ਗੱਲਾਂ ਕੁਝ ਹੋਰ ਹੋਣੀਆਂ ਸਨ। ਅਦਾਕਾਰ ਵਜੋਂ ਜੋ ਕਰ ਸਕਦਾ ਸੀ ਮੈਂ ਕੀਤਾ।"
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਜਾਣੋ ਪੂਰਾ ਮਾਮਲਾ
ਦਿਲਜੀਤ ਨੇ ਦੁਨੀਆ ਦੇ ਮੌਜੂਦਾ ਹਾਲਾਤ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਇਸ ਵਕਤ ਪੂਰੀ ਦੁਨੀਆ ਹੀ ਅਜਿਹੀ ਹੋ ਗਈ ਹੈ। ਉਨ੍ਹਾਂ ਦੀਆਂ ਗੱਲਾਂ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਹ ਫਿਲਮ ਨੂੰ ਲੈ ਕੇ ਕਾਫੀ ਬੇਵੱਸ ਮਹਿਸੂਸ ਕਰ ਰਹੇ ਹਨ ਕਿਉਂਕਿ ਫਿਲਮ ਦੀ ਰਿਲੀਜ਼ ਉਨ੍ਹਾਂ ਦੇ ਹੱਥ ਵਿੱਚ ਨਹੀਂ ਹੈ।
ਇਹ ਵੀ ਪੜ੍ਹੋ: Ex-Wife ਦੇ ਪਿਆਰ 'ਚ ਮੁੜ 'ਲੱਟੂ' ਹੋਇਆ ਮਸ਼ਹੂਰ ਅਦਾਕਾਰ ! 47 ਦੀ ਉਮਰ ਮੁੜ ਚੜ੍ਹੇਗਾ ਘੋੜੀ
ਜਲਦ ਹੀ ਵਿਆਹ ਕਰਾਵੇਗੀ ਇਹ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ ਕੀਤਾ ਐਲਾਨ
NEXT STORY