ਚੰਡੀਗੜ੍ਹ (ਬਿਊਰੋ)– ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਆਗਾਮੀ ਰਿਲੀਜ਼ ਹੋਣ ਵਾਲੀ EP ਦੇ ਗੀਤਾਂ ਦੀ ਸ਼ੂਟਿੰਗ ’ਚ ਰੁੱਝੇ ਹੋਏ ਹਨ। ਦਿਲਜੀਤ ਦੋਸਾਂਝ ਨੇ ਮਿਆਮੀ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਤੋਂ ਇਹ ਪਤਾ ਲੱਗਾ ਹੈ ਕਿ ਦਿਲਜੀਤ ਦੋਸਾਂਝ ਹਾਲੀਵੁੱਡ ਕਲਾਕਾਰਾਂ ਨਾਲ ਕੋਲੈਬੋਰੇਸ਼ਨ ਕਰਨ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਕੰਗਨਾ ਰਣੌਤ ਨੇ ਲਈ ਕੈਨੇਡੀਅਨ ਪੀ. ਐੱਮ. ਟਰੂਡੋ ’ਤੇ ਚੁਟਕੀ, ਆਖ ਦਿੱਤੀ ਇਹ ਗੱਲ
ਸਭ ਤੋਂ ਪਹਿਲੀ ਤਸਵੀਰ ਦਿਲਜੀਤ ਦੋਸਾਂਝ ਨੇ ਸਿੰਬਾ ਨਾਲ ਸਾਂਝੀ ਕੀਤੀ। ਸਿੰਬਾ ਇਕ ਹਾਲੀਵੁੱਡ ਸਿੰਗਰ ਹੈ, ਜਿਸ ਨੇ ਕਈ ਹਿੱਟ ਗੀਤ ਸਰੋਤਿਆਂ ਨੂੰ ਦਿੱਤੇ ਹਨ।
ਦੂਜੀਆਂ ਤਸਵੀਰਾਂ ’ਚ ਦਿਲਜੀਤ ਦੋਸਾਂਝ ਹਾਲੀਵੁੱਡ ਸਿੰਗਰ ਸਵਾਵੇ ਫਾਰਗੋ ਨਾਲ ਨਜ਼ਰ ਆ ਰਹੇ ਹਨ। ਸਵਾਵੇ ਦੇ ਵੀ ਕਈ ਗੀਤ ਸਰੋਤਿਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਨ।
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨੇ ਮਿਆਮੀ ਤੋਂ ਇਕ ਫਨੀ ਵੀਡੀਓ ਵੀ ਸਾਂਝੀ ਕੀਤੀ ਸੀ, ਜਿਸ ’ਚ ਉਹ ਕੁਝ ਮਾਡਲਜ਼ ਨਾਲ ਬੈਠੇ ਡਰਿੰਕ ਦੇ ਗਿਲਾਸ ਅੱਗੇ-ਪਿੱਛੇ ਕਰ ਰਹੇ ਹਨ ਤੇ ਉਨ੍ਹਾਂ ਨੂੰ ਪੰਜਾਬੀ ਸਿਖਾ ਰਹੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਰਿਵਾਰਕ ਮਨੋਰੰਜਨ ਵਾਲੀਆਂ ਫ਼ਿਲਮਾਂ ’ਤੇ ਧਿਆਨ ਕੇਂਦਰਿਤ ਕਰ ਰਹੇ ਰਣਵੀਰ ਸਿੰਘ
NEXT STORY