ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ-ਅਦਾਕਾਰ ਰਾਜਵੀਰ ਜਵੰਦਾ ਦੇ ਇੱਕ ਗੰਭੀਰ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਪੂਰੀ ਪੰਜਾਬੀ ਮਨੋਰੰਜਨ ਇੰਡਸਟਰੀ ਸਦਮੇ ਵਿੱਚ ਹੈ। ਇਸ ਦੌਰਾਨ, ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਹਾਂਗਕਾਂਗ ਵਿੱਚ ਚੱਲ ਰਹੇ ਲਾਈਵ ਕੰਸਰਟ ਨੂੰ ਰੋਕ ਕੇ ਪ੍ਰਸ਼ੰਸਕਾਂ ਨੂੰ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਦੁਆ ਕਰਨ ਦੀ ਭਾਵੁਕ ਅਪੀਲ ਕੀਤੀ।
ਇਹ ਵੀ ਪੜ੍ਹੋ: ਹਾਈ ਕੋਰਟ ਪਹੁੰਚਿਆ ਤਾਮਿਲ ਅਦਾਕਾਰ ਵਿਜੇ ਦੀ ਰੈਲੀ ’ਚ ਭਾਜੜ ਦਾ ਮਾਮਲਾ, ਮ੍ਰਿਤਕਾਂ ਦੀ ਗਿਣਤੀ ਹੋਈ 40
ਆਪਣੇ 'ਔਰਾ ਟੂਰ' ਦੇ ਹਿੱਸੇ ਵਜੋਂ ਹਾਂਗਕਾਂਗ ਵਿੱਚ ਇੱਕ ਲਾਈਵ ਕੰਸਰਟ ਦੌਰਾਨ, ਦਿਲਜੀਤ ਦੋਸਾਂਝ ਨੇ ਆਪਣਾ ਸ਼ੋਅ ਰੋਕ ਕੇ ਰਾਜਵੀਰ ਜਵੰਦਾ ਬਾਰੇ ਗੱਲ ਕੀਤੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ, ਦਿਲਜੀਤ ਨੇ ਰਾਜਵੀਰ ਨੂੰ ਇੱਕ "ਬਹੁਤ ਹੀ ਪਿਆਰਾ ਭਰਾ" ਅਤੇ ਇੱਕ "ਸ਼ਾਨਦਾਰ ਗਾਇਕ" ਦੱਸਿਆ, ਜੋ ਬੀਤੇ ਦਿਨੀਂ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਦਿਲਜੀਤ ਨੇ ਰਾਜਵੀਰ ਦੀ ਤਾਰੀਫ਼ ਕਰਦਿਆਂ ਕਿਹਾ, ਉਹ ਇੱਕ ਵਧੀਆ ਗਾਇਕ ਹਨ ਅਤੇ ਉਹ ਅੱਜ ਤੱਕ ਕਦੇ ਵੀ ਕਿਸੇ ਵਿਵਾਦ ਵਿੱਚ ਨਹੀਂ ਫਸੇ। ਉਹ ਸਾਰਿਆਂ ਨੂੰ ਬਹੁਤ ਪਿਆਰ ਕਰਦੇ ਹਨ।
ਇਹ ਵੀ ਪੜ੍ਹੋ: ਵੱਡੀ ਖਬਰ; ਚਰਚ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
ਦਿਲਜੀਤ ਨੇ ਦੁਆਵਾਂ ਦੀ ਤਾਕਤ 'ਤੇ ਜ਼ੋਰ ਦਿੰਦਿਆਂ ਕਿਹਾ, ਦੁਆਵਾਂ ਦਾ ਬਹੁਤ ਅਸਰ ਹੁੰਦਾ ਹੈ। ਜਦੋਂ ਤੁਸੀਂ ਕਿਸੇ ਲਈ ਸੱਚੇ ਦਿਲੋਂ ਦੁਆ ਕਰਦੇ ਹੋ ਤਾਂ ਉਹ ਪ੍ਰਮਾਤਮਾ ਜ਼ਰੂਰ ਪੂਰੀ ਕਰਦਾ ਹੈ। ਦੁਆ ਕਰੋ ਕਿ ਉਹ ਜਲਦੀ ਠੀਕ ਹੋਣ ਅਤੇ ਦੁਬਾਰਾ ਸਾਡੇ ਵਿਚਕਾਰ ਆਉਣ ਅਤੇ ਸ਼ੋਅ ਲਗਾਉਣ। ਇਸ ਤੋਂ ਪਹਿਲਾਂ ਵੀ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਰਾਜਵੀਰ ਦੇ ਹਾਦਸੇ ਦੀ ਖ਼ਬਰ 'ਤੇ ਪ੍ਰਤੀਕਿਰਿਆ ਦਿੰਦਿਆਂ ਲਿਖਿਆ ਸੀ, "ਰਾਜਵੀਰ ਜਵੰਦਾ ਵੀਰੇ ਲਈ ਅਰਦਾਸ ਕਰ ਰਿਹਾ ਹਾਂ। ਹੁਣੇ ਹਾਦਸੇ ਦੀ ਖ਼ਬਰ ਸੁਣੀ।"
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੂੰ ਵੱਡਾ ਸਦਮਾ ! ਪਹਿਲੀ ਪਤਨੀ ਦਾ ਹੋਇਆ ਦਿਹਾਂਤ
ਕੀ ਹੋਇਆ ਸੀ ਰਾਜਵੀਰ ਜਵੰਦਾ ਨਾਲ?
ਲੰਘੇ ਸ਼ਨੀਵਾਰ ਨੂੰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਪੁਲਸ ਦੇ ਅਨੁਸਾਰ, ਉਹ ਮੋਟਰਸਾਈਕਲ 'ਤੇ ਸ਼ਿਮਲਾ ਜਾ ਰਹੇ ਸਨ ਜਦੋਂ ਇਹ ਮੰਦਭਾਗੀ ਘਟਨਾ ਵਾਪਰੀ। ਇਸ ਹਾਦਸੇ ਵਿੱਚ 35 ਸਾਲਾ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਅਤੇ ਬਾਅਦ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਸਪਤਾਲ ਵਿੱਚ ਗਾਇਕ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਰਾਜਵੀਰ ਦੀ ਹਾਲਤ "ਕੱਲ੍ਹ ਨਾਲੋਂ ਬਿਹਤਰ" ਹੈ, ਹਾਲਾਂਕਿ ਉਹ ਅਜੇ ਵੀ "ਬੇਹੋਸ਼" ਹਨ।
ਇਹ ਵੀ ਪੜ੍ਹੋ: ਭਿਆਨਕ ਹਾਦਸਾ ; ਮਾਂ ਨਾਲ ਜਾਂਦੀ ਮਸ਼ਹੂਰ ਗਾਇਕਾ ਸਣੇ 14 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਨੀ ਦਿਓਲ ਦੇ ਘਰ ਵਿਆਹ ਦਾ ਜ਼ਸ਼ਨ, ਧੂਮ ਮਚਾਉਣ ਗੱਡੀ ਲੈ ਕੇ ਟਸ਼ਨ 'ਚ ਨਿਕਲੇ ਅਦਾਕਾਰ
NEXT STORY