ਜਲੰਧਰ (ਬਿਊਰੋ) - ਨਿਰਦੇਸ਼ਕ ਇਮਤਿਆਜ਼ ਅਲੀ ਆਪਣੀ ਅਗਲੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਫ਼ਿਲਮ ’ਚ ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣ ਵਾਲੇ ਹਨ।
‘ਅਮਰ ਸਿੰਘ ਚਮਕੀਲਾ’ 12 ਅਪ੍ਰੈਲ ਨੂੰ ਨੈੱਟਫਲਿਕਸ ’ਤੇ ਰਿਲੀਜ਼ ਹੋਣ ਵਾਲੀ ਹੈ।
ਹਾਲ ਹੀ 'ਚ ਦਿਲਜੀਤ ਦੋਸਾਂਝ ਵੱਲੋਂ ਫ਼ਿਲਮ ਤੋਂ ਆਪਣੇ ਚਮਕੀਲਾ ਲੁੱਕ ਅਤੇ ਪਰਿਣੀਤੀ ਚੋਪੜਾ ਦੇ ਅਮਰਜੋਤ ਲੁੱਕ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ 27 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਸੀ।
ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕਰਦੀ ਫ਼ਿਲਮ 'ਅਮਰ ਸਿੰਘ ਚਮਕੀਲਾ' ਜਲਦ ਹੀ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਬੀਤੇ ਦਿਨੀਂ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਕੰਗਨਾ ’ਤੇ ਇਤਰਾਜ਼ਯੋਗ ਪੋਸਟ ਦਾ ਮਾਮਲਾ : ਉਪ ਰਾਜਪਾਲ ਦਾ ਹੁਕਮ- ਦਿੱਲੀ ਪੁਲਸ ਕਰੇ ਜਾਂਚ
NEXT STORY