ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਮਗਰੋਂ ਹੁਣ ਖ਼ੂਬਸੂਰਤ ਵਾਦੀਆਂ ਦੀ ਸੈਰ 'ਤੇ ਨਿਕਲੇ ਹਨ। ਹਾਲ ਹੀ 'ਚ ਦੋਸਾਂਝਾਵਾਲੇ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਪਹਾੜਾਂ 'ਚ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਇਸ ਮੌਕੇ ਦਿਲਜੀਤ ਨੇ ਸਥਾਨਕ ਲੋਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ ਅਤੇ ਡਾਂਸ ਵੀ ਕੀਤਾ।

ਇਸ ਦੌਰਾਨ ਦੇ ਕੁਝ ਵੀਡੀਓਜ਼ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੇ ਕੀਤੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਕਿ ਦਿਲਜੀਤ ਦੋਸਾਂਝ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ਅਤੇ ਲੋਕ ਵੀ ਉਨ੍ਹਾਂ ਨੂੰ ਵੇਖ ਕਾਫੀ ਖੁਸ਼ ਹੁੰਦੇ ਹਨ।

ਦਿਲਜੀਤ ਇਸ ਵੀਡੀਓ ‘ਚ ਦੱਸ ਰਹੇ ਹਨ ਕਿ ਮੈਂ ਵੱਖਰੀ ਤਰ੍ਹਾਂ ਦਾ ਡਾਂਸ ਕੀਤਾ ਹੈ ਅਤੇ ਮੈਂ ਅੱਜ ਪਹਾੜੀ ਝੂਮਰ ਕੀਤਾ ਹੈ। ਸੋਸ਼ਲ ਮੀਡੀਆ ਤੇ ਦਿਲਜੀਤ ਦੇ ਵੱਲੋਂ ਸਾਂਝੇ ਕੀਤੇ ਗਏ ਇਨ੍ਹਾਂ ਵੀਡੀਓਜ਼ ਅਤੇ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ‘ਚ ਪਰਫਾਰਮ ਦੇ ਕੇ ਖੂਬ ਵਾਹਵਾਹੀ ਖੱਟੀ। ਉਨ੍ਹਾਂ ਦੇ ਗੀਤਾਂ ‘ਤੇ ਬਾਲੀਵੁੱਡ ਇੰਡਸਟਰੀ ਦੇ ਕਈ ਅਦਾਕਾਰਾਂ ਨੇ ਖ਼ੂਬ ਡਾਂਸ ਕੀਤਾ। ਉਥੇ ਹੀ ਮੁਕੇਸ਼ ਅੰਬਾਨੀ ਦੀ ਪਤਨੀ ਅਨੀਤਾ ਅੰਬਾਨੀ ਵੀ ਦਿਲਜੀਤ ਨਾਲ ਮਸਤੀ ਕਰਦੀ ਹੋਈ ਨਜ਼ਰ ਆਈ ਸੀ।

ਦਿਲਜੀਤ ਦੋਸਾਂਝ ਜਲਦ ਹੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ‘ਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਜ਼ਿੰਦਗੀ ਦੇ ਅਧਾਰਿਤ ਹੈ, ਜਿਨ੍ਹਾਂ ਦਾ ਕਤਲ 8 ਮਾਰਚ 1988 ਨੂੰ ਕਰ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਵੇਲੇ ਅਮਰ ਸਿੰਘ ਚਮਕੀਲਾ ਦੀ ਪਤਨੀ ਅਮਰਜੋਤ ਗਰਭਵਤੀ ਸੀ।


ਵੀਡੀਓ ਵਾਇਰਲ ਹੋਣ ਤੋਂ ਬਾਅਦ ਐਲਵਿਸ਼ ਤੇ ਸਾਗਰ ਇਕੱਠੇ ਆਏ ਲਾਈਵ, ਦੱਸਿਆ ਕੀ ਸੀ ਪੂਰਾ ਮਾਮਲਾ (ਵੀਡੀਓ)
NEXT STORY