ਜਲੰਧਰ : ਮੋਰਿੰਡਾ ਵਿੱਚ ਲੰਡਨ ਸਟਰੀਟ ਸ਼ਾਪਿੰਗ ਕੰਪਲੈਕਸ ਦੇ ਉਦਘਾਟਨ ਮੌਕੇ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦਾ ਲਾਈਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਪਰ ਇਹ ਪ੍ਰੋਗਰਾਮ ਵਿਵਾਦਾਂ ਵਿੱਚ ਘਿਰ ਗਿਆ, ਜਦੋਂਕਿ ਪ੍ਰਬੰਧਕਾਂ ਨੇ ਦਿਲਪ੍ਰੀਤ ਢਿੱਲੋਂ 'ਤੇ ਢਾਈ ਘੰਟਿਆਂ ਵਿੱਚੋਂ ਸਿਰਫ ਅੱਧਾ ਘੰਟਾ ਸ਼ੋਅ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਮੁਤਾਬਕ, ਦਿਲਪ੍ਰੀਤ ਢਿੱਲੋਂ ਨੇ ਤਿੰਨ ਘੰਟੇ ਤੱਕ ਗਾਣੇ ਗਾਉਣ ਦਾ ਵਾਅਦਾ ਕੀਤਾ ਸੀ ਪਰ ਉਹ ਸਿਰਫ਼ ਅੱਧਾ ਘੰਟਾ ਹੀ ਸਟੇਜ 'ਤੇ ਰਹੇ ਅਤੇ ਕੇਵਲ ਤਿੰਨ ਗੀਤ ਗਾ ਕੇ ਚਲੇ ਗਏ। ਉਨ੍ਹਾਂ ਦੱਸਿਆ ਕਿ ਇਸ ਕਾਰਨ ਉਨ੍ਹਾਂ ਦੇ ਆਏ ਹੋਏ ਮਹਿਮਾਨ ਨਰਾਜ਼ ਹੋ ਗਏ ਅਤੇ ਉਨ੍ਹਾਂ ਨੂੰ ਅਪਮਾਨਿਤ ਮਹਿਸੂਸ ਹੋਇਆ।
ਇਹ ਵੀ ਪੜ੍ਹੋ- ਕੁਆਰੀ ਜਵਾਨ ਕੁੜੀ ਦਾ ਹੈਵਾਨਾਂ ਨੇ ਕੀਤਾ ਮੂੰਹ ਕਾਲਾ
ਦਿਲਪ੍ਰੀਤ ਢਿੱਲੋਂ ਨੇ ਦਿੱਤੀ ਸਫਾਈ
ਜਦੋਂ ਦਿਲਪ੍ਰੀਤ ਢਿੱਲੋਂ ਨਾਲ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਹ ਦੋਸ਼ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਸ਼ੋਅ ਦੌਰਾਨ ਮਾਈਕ ਬੰਦ ਕਰ ਦਿੱਤਾ ਗਿਆ ਸੀ ਅਤੇ ਦੂਜੇ ਪਾਸੇ ਬੈਕਅੱਪ ਦੀ ਬਜਾਏ, ਉਨ੍ਹਾਂ ਨੇ ਪੈਕਅਪ ਸੁਣਿਆ, ਜਿਸ ਤੋਂ ਬਾਅਦ ਉਹ ਤੁਰੰਤ ਜਗ੍ਹਾ ਛੱਡ ਕੇ ਚਲੇ ਗਏ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਇੱਕ ਮਿਸਕਮਿਊਨੀਕੇਸ਼ਨ (ਗਲਤਫ਼ਹਮੀ) ਸੀ ਅਤੇ ਇਸ ਵਿੱਚ ਕਿਸੇ ਦੀ ਕੋਈ ਗਲਤੀ ਨਹੀਂ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੇਮੈਂਟ ਸ਼ੋਅ ਤੋਂ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਉਨ੍ਹਾਂ ਦਾ ਪ੍ਰਬੰਧਕਾਂ ਨਾਲ ਕੋਈ ਝਗੜਾ ਨਹੀਂ ਹੈ। ਇਸ ਘਟਨਾ ਕਾਰਨ ਸ਼ੋਅ ਵਿੱਚ ਆਏ ਦਰਸ਼ਕਾਂ ਵਿੱਚ ਵੀ ਮਾਇੂਸੀ ਛਾ ਗਈ।
ਇਹ ਵੀ ਪੜ੍ਹੋ- ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦੀ ਹੋਈ ਮੌਤ
ਦੱਸਣਯੋਗ ਹੈ ਕਿ ਮੋਰਿੰਡਾ ਵਿੱਚ ਲੁਧਿਆਣਾ ਚੰਡੀਗੜ੍ਹ ਰੋਡ 'ਤੇ ਸਥਿਤ ਲੰਡਨ ਸਟਰੀਟ ਨਾਮਕ ਸ਼ਾਪਿੰਗ ਕੰਪਲੈਕਸ ਦਾ ਉਦਘਾਟਨ ਬੀਤੀ ਰਾਤ ਕੀਤਾ ਗਿਆ। ਉਸ ਦੌਰਾਨ ਪ੍ਰੰਬਧਕਾਂ ਨੇ ਆਪਣੇ ਕੰਪਲੈਕਸ ਦਾ ਉਦਘਾਟਨ ਕਰਨ ਲਈ ਪੰਜਾਬੀ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਆਪਣੇ ਸ਼ਾਪਿੰਗ ਕੰਪਲੈਕਸ ਵਿੱਚ ਸੱਦਾ ਦਿੱਤਾ ਸੀ। ਉੱਥੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਨੇ ਆਪਣੇ ਅੰਦਾਜ਼ ਵਿੱਚ ਲੋਕਾਂ ਦਾ ਮਨੋਰੰਜਨ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ ਅਦਾਕਾਰ ਖ਼ਤਰਨਾਕ ਵਾਇਰਸ ਦੀ ਚਪੇਟ 'ਚ, ਫੈਨਜ਼ ਚਿੰਤਾ 'ਚ, ਬਣਿਆ ਦਹਿਸ਼ਤ ਦਾ ਮਾਹੌਲ
NEXT STORY