ਜਲੰਧਰ (ਬਿਊਰੋ)– ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 59 ਸਾਲ ਸੀ। ਉਨ੍ਹਾਂ ਨੇ 19 ਫਰਵਰੀ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਖਰੀ ਸਾਹ ਲਿਆ। ਪਿਛਲੇ ਕੁਝ ਸਾਲਾਂ ਤੋਂ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। 40-50 ਦੀ ਉਮਰ ਦੇ ਲੋਕਾਂ ’ਚ ਦਿਲ ਦੇ ਦੌਰੇ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ।
ਕਿਉਂ ਪੈਂਦਾ ਹੈ ਦਿਲ ਦਾ ਦੌਰਾ?
ਜਦੋਂ ਦਿਲ ਤਕ ਖ਼ੂਨ ਤੇ ਆਕਸੀਜਨ ਪਹੁੰਚਣੀ ਬੰਦ ਹੋ ਜਾਂਦੀ ਹੈ ਤਾਂ ਦਿਲ ਦੌਰਾ ਪੈਂਦਾ ਹੈ। ਦਿਲ ਦੇ ਦੌਰੇ ਤੋਂ ਪਹਿਲਾਂ ਛਾਤੀ ’ਚ ਦਰਦ, ਦਬਾਅ, ਜਕੜਨ, ਸੁੰਘੜਨ ਜਾਂ ਦਰਦ ਮਹਿਸੂਸ ਹੁੰਦਾ ਹੈ।
ਦਿਲ ਦੇ ਦੌਰੇ ਦੇ ਮੁੱਖ ਲੱਛਣ
- ਦਰਦ ਜਾਂ ਘਬਰਾਹਟ ਮੋਢੇ, ਬਾਂਹ, ਪਿੱਠ, ਧੋਣ, ਜਬਾੜੇ, ਦੰਦ ਜਾਂ ਕਦੇ-ਕਦੇ ਸਰੀਰ ਦੇ ਉੱਪਰਲੇ ਹਿੱਸੇ ਤੇ ਢਿੱਡ ਤਕ ਫੈਲ ਸਕਦੀ ਹੈ
- ਸਰੀਰ ’ਚੋਂ ਇਕਦਮ ਤੇਜ਼ ਪਸੀਨਾ ਆਉਣਾ ਤੇ ਠੰਡਾ ਪੈਣਾ ਦਿਲ ਦੇ ਦੌਰੇ ਦੇ ਮੁੱਖ ਲੱਛਣ ਹਨ
- ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ’ਚ ਥਕਾਵਟ ਜਾਂ ਛਾਤੀ ’ਚ ਸਾੜ ਪੈ ਸਕਦਾ ਹੈ
- ਅਚਾਨਕ ਚੱਕਰ ਆਉਣਾ ਤੇ ਸਾਹ ਲੈਣ ’ਚ ਪ੍ਰੇਸ਼ਾਨੀ ਮਹਿਸੂਸ ਹੁੰਦੀ ਹੈ
ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ! ‘ਪਠਾਨ 2’ ਦਾ ਹੋਇਆ ਐਲਾਨ, ਜਾਣੋ ਕਦੋਂ ਹੋਵੇਗੀ ਸ਼ੂਟਿੰਗ ਸ਼ੁਰੂ
ਜੇਕਰ ਅਜਿਹਾ ਕੋਈ ਵੀ ਲੱਛਣ ਦਿਖੇ ਤਾਂ ਤੁਰੰਤ ਬਿਨਾਂ ਦੇਰੀ ਕੀਤੇ ਡਾਕਟਰ ਕੋਲ ਜਾਓ। ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਤੇ ਕੰਮਕਾਜ ਵੀ ਦਿਲ ਦੇ ਦੌਰੇ ਦੇ ਮੁੱਖ ਲੱਛਣ ਹਨ। ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਖ਼ੁਦ ਲਈ ਸਮਾਂ ਕੱਢਣਾ ਮੁਸ਼ਕਿਲ ਹੋ ਗਿਆ ਹੈ ਪਰ ਸਿਆਣੇ ਸੱਚ ਹੀ ਕਹਿੰਦੇ ਹਨ ਕਿ ‘ਜਾਨ ਹੈ ਤਾਂ ਜਹਾਨ ਹੈ’। ਇਸ ਲਈ ਹੇਠ ਦੱਸੀਆਂ ਗੱਲਾਂ ਤਾਂ ਧਿਆਨ ਰੱਖ ਕੇ ਦਿਲ ਦੇ ਦੌਰੇ ਦੇ ਖ਼ਤਰੇ ਨੂੰ ਰੋਕਿਆ ਜਾ ਸਕਦਾ ਹੈ–
- ਰੋਜ਼ਾਨਾ ਅੱਧਾ ਘੰਟਾ ਸਵੇਰੇ ਜਾਂ ਸ਼ਾਮ ਸਮੇਂ ਸੈਰ ਜ਼ਰੂਰ ਕਰੋ
- ਡਾਈਟ ’ਚੋਂ ਮੈਦੇ ਤੇ ਤੇਲ ਵਾਲੀਆਂ ਚੀਜ਼ਾਂ ਦਾ ਸੇਵਨ ਕਰੋ ਘੱਟ
- ਸਬਜ਼ੀਆਂ ਤੇ ਫ਼ਲਾਂ ਨੂੰ ਡਾਈਟ ’ਚ ਸ਼ਾਮਲ ਕਰੋ
- ਜਿੰਨਾ ਸਰੀਰ ਪਚਾ ਸਕਦਾ ਹੈ, ਉਨਾ ਹੀ ਭੋਜਨ ਖਾਓ
ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਦਿਲ ਦੇ ਦੌਰੇ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ! ‘ਪਠਾਨ 2’ ਦਾ ਹੋਇਆ ਐਲਾਨ, ਜਾਣੋ ਕਦੋਂ ਹੋਵੇਗੀ ਸ਼ੂਟਿੰਗ ਸ਼ੁਰੂ
NEXT STORY