ਚੰਡੀਗੜ੍ਹ- ਮਸ਼ਹੂਰ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਮਾਪਿਆਂ ਦੇ ਨਾਲ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਮਾਪਿਆਂ ਦੇ ਨਾਲ ਪਿਆਰ ਜਤਾ ਰਹੀ ਹੈ। ਦ੍ਰਿਸ਼ਟੀ ਆਪਣੇ ਮਾਪਿਆਂ ਦੇ ਨਾਲ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਅਦਾਕਾਰਾ ਦਾ ਪਤੀ ਅਭੈ ਅੱਤਰੀ ਵੀ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਉਸ ਨੇ ਇਕ ਹੋਰ ਵੀਡੀਓ ਵੀ ਸਾਂਝੀ ਕੀਤੀ ਹੈ।
ਜਿਸ ‘ਚ ਉਹ ਆਪਣੇ ਨਾਨੇ ਦੇ ਨਾਲ ਨਜ਼ਰ ਆ ਰਹੀ ਹੈ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਮੇਰੇ 90 ਸਾਲ ਦੇ ਨੌਜਵਾਨ ਨਾਨਾ ਜੀ’। ਇਨ੍ਹਾਂ ਦੋਵਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ।
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ। ਉਸ ਨੇ ਕੁਝ ਸਮਾਂ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।
![Drishtii Garewal (@drishtiigarewal) / Twitter](https://pbs.twimg.com/media/E0iJX-MVgAAfJXk.jpg)
ਉਨ੍ਹਾਂ ਨੇ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦ੍ਰਿਸ਼ਟੀ ਕਈ ਸੀਰੀਅਲਸ ‘ਚ ਵੀ ਕੰਮ ਕਰ ਚੁੱਕੀ ਹੈ। ਜਲਦ ਹੀ ਉਹ ਇਕ ਵੈਬ ਸੀਰੀਜ਼ ‘ਚ ਇੰਸਪੈਕਟਰ ਦੀ ਭੂਮਿਕਾ ‘ਚ ਨਜ਼ਰ ਆਏਗੀ। ਹਾਲ ਹੀ ‘ਚ ਦ੍ਰਿਸ਼ਟੀ ਗਰੇਵਾਲ ਦੇ ਭਰਾ ਦਾ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ।
ਮੀਨਾਸ਼ਕੀ ਸ਼ੇਸ਼ਾਧਰੀ ਨੇ ਸ਼ੇਅਰ ਕੀਤੀ ਬਰਥਡੇਅ ਸੈਲੀਬ੍ਰੇਸ਼ਨ ਦੀ ਤਸਵੀਰ, ਅਦਾਕਾਰਾ ਦੀ ਲੁੱਕ ਨੇ ਹੈਰਾਨ ਕੀਤੇ ਪ੍ਰਸ਼ੰਸਕ
NEXT STORY