ਐਂਟਰਟੇਨਮੈਂਟ ਡੈਸਕ– ਬਾਕਸ ਆਫਿਸ ’ਤੇ ਕਿਸੇ ਨਵੀਂ ਫ਼ਿਲਮ ਦੇ ਰਿਲੀਜ਼ ਨਾ ਹੋਣ ਦਾ ਫ਼ਾਇਦਾ ‘ਡੰਕੀ’ ਤੇ ‘ਸਾਲਾਰ’ ਵਰਗੀਆਂ ਫ਼ਿਲਮਾਂ ਨੂੰ ਮਿਲ ਰਿਹਾ ਹੈ। ਦੋਵੇਂ ਫ਼ਿਲਮਾਂ ਬਾਕਸ ਆਫਿਸ ’ਤੇ ਚੰਗਾ ਪ੍ਰਦਰਸ਼ਨ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਨੂੰ ਭਾਵੁਕ ਕਰ ਦੇਵੇਗਾ ਗੀਤ ‘ਦਿ ਲਾਸਟ ਵਿਸ਼’, ਦੇਖੋ ਵੀਡੀਓ
‘ਡੰਕੀ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਨੇ ਹੁਣ ਤਕ 422.90 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਦੀ ਟੀਮ ਵਲੋਂ ਰੋਜ਼ਾਨਾ ਇਸ ਦੀ ਕਮਾਈ ਨੂੰ ਲੈ ਕੇ ਲੋਕਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ‘ਸਾਲਾਰ’ ਦੀ ਟੀਮ ਵਲੋਂ 1 ਜਨਵਰੀ ਨੂੰ 625 ਕਰੋੜ ਰੁਪਏ ਦੀ ਕਮਾਈ ਦਾ ਪੋਸਟਰ ਸਾਂਝਾ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਹੁਣ ਤਕ ਇਸ ਦੀ ਕਮਾਈ ਨੂੰ ਲੈ ਕੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ‘ਸਾਲਾਰ’ ਦੀ ਕਮਾਈ ਝੂਠੀ ਦੱਸੀ ਜਾ ਰਹੀ ਹੈ ਤੇ ਇਸ ਦੇ ਮੇਕਰਜ਼ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ।
ਦੱਸ ਦੇਈਏ ਕਿ ਜਿਥੇ ‘ਡੰਕੀ’ ਫ਼ਿਲਮ ਨੂੰ ਰਾਜਕੁਮਾਰ ਹਿਰਾਨੀ ਨੇ ਡਾਇਰੈਕਟ ਕੀਤਾ ਹੈ, ਉਥੇ ‘ਸਾਲਾਰ’ ਦੇ ਨਿਰਦੇਸ਼ਕ ਪ੍ਰਸ਼ਾਂਤ ਨੀਲ ਹਨ। ‘ਡੰਕੀ’ ’ਚ ਸ਼ਾਹਰੁਖ ਖ਼ਾਨ, ਤਾਪਸੀ ਪਨੂੰ, ਵਿੱਕੀ ਕੌਸ਼ਲ, ਬੋਮਨ ਈਰਾਨੀ, ਅਨਿਲ ਗਰੋਵਰ ਤੇ ਵਿਕਰਮ ਕੋਚਰ ਵਰਗੇ ਸਿਤਾਰੇ ਮੁੱਖ ਭੂਮਿਕਾ ਨਿਭਾਅ ਰਹੇ ਹਨ, ਉਥੇ ‘ਸਾਲਾਰ’ ’ਚ ਪ੍ਰਭਾਸ, ਪ੍ਰਿਥਵੀਰਾਜ ਸੁਕੁਮਾਰਨ, ਸ਼ਰੂਤੀ ਹਾਸਨ ਤੇ ਜਗਪਤੀ ਬਾਬੂ ਵਰਗੇ ਕਲਾਕਾਰ ਦੇਖਣ ਨੂੰ ਮਿਲ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਤੁਹਾਨੂੰ ਇਨ੍ਹਾਂ ਦੋਵਾਂ ’ਚੋਂ ਕਿਹੜੀ ਫ਼ਿਲਮ ਸਭ ਤੋਂ ਵੱਧ ਪਸੰਦ ਆਈ? ਕੁਮੈਂਟ ਕਰਕੇ ਜ਼ਰੂਰ ਦੱਸੋ।
ਦਿਲੀਪ ਤੋਂ ਏ. ਆਰ. ਰਹਿਮਾਨ ਬਣਨਾ, ਕੈਨੇਡਾ 'ਚ ਯਾਦਗਰ ਸਨਮਾਨ ਮਿਲਣਾ, ਪੜ੍ਹੋ ਇਹ ਦਿਲਚਸਪ ਕਿੱਸੇ
NEXT STORY