ਮੁੰਬਈ (ਬਿਊਰੋ)– ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਪਹਿਲੀ ਝਲਕ ’ਚ ਉਸ ਦੀ ਦਮਦਾਰ ਪ੍ਰਫਾਰਮੈਂਸ ਨੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ। ਫ਼ਿਲਮ ’ਚ ਉਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦੇ ਰੂਪ ’ਚ ਨਜ਼ਰ ਆਵੇਗੀ।
ਇਹ ਖ਼ਬਰ ਵੀ ਪੜ੍ਹੋ : ਅਮਰੀਕੀ ਵਿਦੇਸ਼ ਮੰਤਰੀ ਵੀ ਨੇ ਦਿਲਜੀਤ ਦੋਸਾਂਝ ਦੇ ਫੈਨ, PM ਮੋਦੀ ਸਾਹਮਣੇ ਆਖੀ ਇਹ ਗੱਲ
ਕੰਗਨਾ ਰਣੌਤ ਨੇ ਆਪਣੇ ਨਿਰਦੇਸ਼ਨ ’ਚ ਬਣੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ 24 ਨਵੰਬਰ ਨੂੰ ਵੱਡੇ ਪਰਦੇ ’ਤੇ ਰਿਲੀਜ਼ ਹੋਵੇਗੀ। ਜਦੋਂ ਤੋਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਰੂਪ ’ਚ ਉਨ੍ਹਾਂ ਦੀ ਪਹਿਲੀ ਝਲਕ ਸਾਹਮਣੇ ਆਈ ਹੈ, ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੱਧ ਗਿਆ ਹੈ।
ਕੰਗਨਾ ਰਣੌਤ ਕਹਿੰਦੀ ਹੈ, ‘‘ਫ਼ਿਲਮ ‘ਐਮਰਜੈਂਸੀ’ ਸਾਡੇ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਤੇ ਸਭ ਤੋਂ ਕਾਲੇ ਪਾਠਕ੍ਰਮ ’ਚੋਂ ਇਕ ਹੈ, ਜਿਸ ਨੂੰ ਨੌਜਵਾਨ ਭਾਰਤ ਨੂੰ ਜਾਣਨ ਦੀ ਲੋੜ ਹੈ।’’
ਫ਼ਿਲਮ ਦਾ ਨਿਰਦੇਸ਼ਨ ਤੇ ਨਿਰਮਾਣ ਕੰਗਨਾ ਰਣੌਤ ਵਲੋਂ ਮਣੀਕਰਨਿਕਾ ਫ਼ਿਲਮਜ਼ ਦੇ ਬੈਨਰ ਹੇਠ ਕੀਤਾ ਗਿਆ ਹੈ। ਸਕ੍ਰੀਨਪਲੇਅ ਰਿਤੇਸ਼ ਸ਼ਾਹ ਦਾ ਹੈ ਤੇ ਕਹਾਣੀ ਰਣੌਤ ਦੀ ਹੈ। ਫ਼ਿਲਮ ’ਚ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ, ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ ਤੇ ਮਿਲਿੰਦ ਸੋਮਨ ਵੀ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕਾਰਤਿਕ-ਕਿਆਰਾ ਨੇ ਜੈਪੁਰ ’ਚ ਕੀਤੀ ਫ਼ਿਲਮ ‘ਸੱਤਿਆਪ੍ਰੇਮ ਕੀ ਕਥਾ’ ਦੀ ਪ੍ਰਮੋਸ਼ਨ
NEXT STORY