ਮੁੰਬਈ (ਬਿਊਰੋ) : ਬਾਲੀਵੁੱਡ ਐਕਟਰ ਇਮਰਾਨ ਹਾਸ਼ਮੀ ਨੂੰ ਲੈ ਕੇ ਹਾਲ ਹੀ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਹੈਦਰਾਬਾਦ 'ਚ ਫ਼ਿਲਮ 'ਗੁਡਚਾਰੀ 2' ਦੀ ਸ਼ੂਟਿੰਗ ਦੌਰਾਨ ਐਕਸ਼ਨ ਸੀਨ ਕਰਦੇ ਹੋਏ ਇਮਰਾਨ ਹਾਸ਼ਮੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਉਨ੍ਹਾਂ ਦੀ ਗਰਦਨ 'ਤੇ ਡੂੰਘਾ ਕੱਟ ਲੱਗ ਗਿਆ ਹੈ, ਫੈਨਜ਼ ਜਲਦ ਹੀ ਐਕਟਰ ਦੇ ਠੀਕ ਹੋਣ ਦੀ ਦੁਆ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਕੌਣ ਹੈ 'ਬਿੱਗ ਬੌਸ' ਦੇ ਇਤਿਹਾਸ ਦਾ ਸਭ ਤੋਂ ਮਹਿੰਗਾ ਮੁਕਾਬਲੇਬਾਜ਼? ਕਰੋੜਾਂ 'ਚ ਮਿਲੀ ਸੀ ਫੀਸ
ਮੀਡੀਆ ਰਿਪੋਰਟਸ ਮੁਤਾਬਕ, ਇਮਰਾਨ ਹਾਸ਼ਮੀ ਹੈਦਰਾਬਾਦ 'ਚ 'ਗੁਦਾਚਾਰੀ 2' ਦੀ ਸ਼ੂਟਿੰਗ ਕਰ ਰਹੇ ਸਨ। ਇਸ ਐਕਸ਼ਨ ਸੀਨ ਚੋਂ ਇੱਕ ਨੂੰ ਫਿਲਮਾਉਂਦੇ ਸਮੇਂ ਉਨ੍ਹਾਂ ਨੂੰ ਗਰਦਨ 'ਤੇ ਸੱਟ ਲੱਗੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਭਿਨੇਤਾ ਜੰਪ ਸੀਨ ਦੌਰਾਨ ਜ਼ਖਮੀ ਹੋ ਗਿਆ, ਜਿਸ ਕਾਰਨ ਉਸ ਦੀ ਗਰਦਨ 'ਤੇ ਡੂੰਘਾ ਕੱਟ ਲੱਗਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਤਸਵੀਰ 'ਚ ਅਭਿਨੇਤਾ ਦੀ ਸੱਟ ਨਾਲ ਖੂਨ ਵੀ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਵਧ ਗਈ ਹੈ।

ਪ੍ਰੋਡਕਸ਼ਨ ਸੈੱਟ ਦੇ ਇੱਕ ਸੂਤਰ ਨੇ ਕਿਹਾ, 'ਇਮਰਾਨ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਿਹਾ ਸੀ ਜਦੋਂ ਉਸ ਦੀ ਗਰਦਨ 'ਤੇ ਸੱਟ ਲੱਗ ਗਈ। ਇਹ ਸੱਟ ਜੰਪਿੰਗ ਸੀਨ ਦੌਰਾਨ ਹੋਈ। ਹਾਲਾਂਕਿ, ਉਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਉਹ ਜਲਦੀ ਹੀ ਸ਼ੂਟਿੰਗ ਮੁੜ ਸ਼ੁਰੂ ਕਰ ਸਕਦੇ ਹਨ।

ਅਗਸਤ 'ਚ ਅਭਿਨੇਤਾ ਅਦੀਵੀ ਸੇਸ਼ ਨੇ ਇਮਰਾਨ ਹਾਸ਼ਮੀ ਦੀ 'ਗੁਡਾਚਾਰੀ 2' 'ਚ ਹਿੱਸਾ ਲੈਣ ਦਾ ਐਲਾਨ ਕੀਤਾ ਸੀ, ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੋ ਗਏ। ਇਹ ਤੇਲਗੂ ਫ਼ਿਲਮ ਹੈ, ਜਿਸ 'ਚ ਦੋਵੇਂ ਕਲਾਕਾਰ ਵੱਖ-ਵੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਭਿਨੇਤਾ ਪਵਨ ਕਲਿਆਣ ਦੀ ਇੱਕ ਫ਼ਿਲਮ 'ਚ ਵੀ ਨਜ਼ਰ ਆਉਣਗੇ, ਜੋ 2025 'ਚ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
Sidhu Moosewala ਦੀ ਮੌਤ ਤੋਂ ਬਾਅਦ ਮੰਨੀ ਜੋਤਿਸ਼ੀ, Bigg Boss 'ਚ ਤੇਜਿੰਦਰ ਬੱਗਾ ਨੇ ਅਜਿਹਾ ਕਿਉਂ ਕਿਹਾ?
NEXT STORY