ਐਂਟਰਟੇਨਮੈਂਟ ਡੈਸਕ - ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਨੇ ਹਾਲ ਹੀ ਵਿੱਚ ਜਗਬਾਣੀ ਦੇ ਸੀਨੀਅਰ ਪੱਤਰਕਾਰ ਰਨਮਦੀਪ ਸਿੰਘ ਸੋਢੀ ਨਾਲ ਇੱਕ ਇੰਟਰਵਿਊ ਦੌਰਾਨ ਫਿਟਨੈੱਸ, ਪਿਤਾ ਦੀ ਵਿਰਾਸਤ ਅਤੇ ਆਪਣੀ ਵੱਖਰੀ ਪਛਾਣ ਬਣਾਉਣ ਬਾਰੇ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ ! 13 ਅਕਤੂਬਰ ਤੱਕ...
ਦੱਸ ਦੇਈਏ ਕਿ ਅਵਕਾਸ਼ ਮਾਨ ਦੀ ਨਵੀਂ ਪੰਜਾਬੀ ਫਿਲਮ 'ਇਹ ਦਿਨ ਰੋਜ਼ ਨਹੀਂ ਆਉਣੇ' 9 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫਿਲਮ ਵਿੱਚ ਉਹ ਆਪਣੇ ਪਿਤਾ ਅਤੇ ਮਸ਼ਹੂਰ ਪੰਜਾਬੀ ਗਾਇਕ-ਅਦਾਕਾਰ ਹਰਭਜਨ ਮਾਨ ਨਾਲ ਸਕ੍ਰੀਨ ਸਾਂਝੀ ਕਰਦੇ ਨਜ਼ਰ ਆਉਣਗੇ।
ਇਹ ਵੀ ਪੜ੍ਹੇ: 44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ ਪ੍ਰੋਪਰਟੀ ਡੀਲ
ਇੰਟਰਵਿਊ ਦੌਰਾਨ ਅਵਕਾਸ਼ ਮਾਨ ਨੇ ਆਪਣੀ ਨਵੀਂ ਫਿਲਮ ਦਾ ਟ੍ਰੇਲਰ ਪਿੰਡ ਵਿੱਚ ਲਾਂਚ ਕਰਨ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਹ ਫੈਸਲਾ ਉਨ੍ਹਾਂ ਦਾ ਉਨ੍ਹਾਂ ਦੇ ਪਿਤਾ ਦਾ ਸਾਂਝਾ ਸੀ, ਕਿਉਂਕਿ ਉਹ ਕਿਸੇ ਵੱਡੇ ਤਾਮ-ਝਾਮ ਦੀ ਬਜਾਏ ਆਮ ਲੋਕਾਂ ਵਿਚਕਾਰ ਇਸ ਨੂੰ ਲਾਂਚ ਕਰਨਾ ਚਾਹੁੰਦੇ ਸਨ।
ਇਹ ਵੀ ਪੜ੍ਹੋ: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News
ਇਸ ਦੌਰਾਨ ਅਵਕਾਸ਼ ਨੇ ਆਪਣੇ ਪਿਤਾ ਦੇ 3 ਦਹਾਕਿਆਂ ਦੇ ਸਫਲ ਕੈਰੀਅਰ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਆਪਣੇ ਪਿਤਾ ਵਰਗਾ ਬਣਨ ਨੂੰ ਲੈ ਕੇ ਕੋਈ ਦਬਾਅ ਨਹੀਂ ਸੀ, ਹਾਲਾਂਕਿ ਉਨ੍ਹਾਂ ਦੇ ਪਿਤਾ ਕਹਿੰਦੇ ਹਨ ਕਿ, ਜੋ ਤੁਸੀਂ ਕਰਨਾ ਹੈ ਕਰੋ, ਪਰ ਜ਼ਿੰਮੇਵਾਰੀ ਨਾਲ। ਅਵਕਾਸ਼ ਨੇ ਅੱਗੇ ਸਪੱਸ਼ਟ ਕੀਤਾ ਕਿ ਉਹ ਕਦੇ ਵੀ ਆਪਣੇ ਪਿਤਾ ਨਾਲ ਮੁਕਾਬਲਾ (ਕੰਪੀ) ਨਹੀਂ ਕਰਨਾ ਚਾਹੁੰਦੇ, ਸਗੋਂ ਆਪਣੀ ਵੱਖਰੀ ਪਛਾਣ ਬਣਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰਦਿਆਂ ਅਵਕਾਸ਼ ਨੇ ਸਾਂਝਾ ਕੀਤਾ ਕਿ ਉਹ ਫਿਟਨੈਸ ਅਤੇ ਜਿੰਮ ਦੇ ਕਾਫੀ ਸ਼ੌਕੀਨ ਹਨ। ਉਹ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਕਿਤਾਬਾਂ ਪੜ੍ਹਨਾਂ ਪਸੰਦ ਕਰਦੇ ਹਨ ਅਤੇ ਅੱਜ-ਕੱਲ੍ਹ ਸਪੈਨਿਸ਼ ਭਾਸ਼ਾ ਵੀ ਸਿੱਖ ਰਹੇ ਹਨ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ, ਵੀਡੀਓ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ ! 13 ਅਕਤੂਬਰ ਤੱਕ...
NEXT STORY