ਮੁੰਬਈ (ਬਿਊਰੋ) : ਫ਼ਿਲਮ ਇੰਡਸਟਰੀ 'ਚ ਕੰਮ ਕਰਨ ਵਾਲੇ ਕਈ ਸਿਤਾਰੇ ਅਜਿਹੇ ਹਨ, ਜਿਨ੍ਹਾਂ ਨਾਲ ਜੁੜੀਆਂ ਗੱਲਾਂ ਸੁਣ ਤੁਹਾਡੇ ਵੀ ਹੋਸ਼ ਉਡ ਜਾਣਗੇ। ਹਾਲਾਂਕਿ ਕਈ ਘਟਨਾਵਾਂ ਤਾਂ ਅਜਿਹੀਆਂ ਵੀ ਸਾਹਮਣੇ ਆਈਆਂ, ਜਿਨ੍ਹਾਂ ਨੇ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ। ਇੱਕ ਘਟਨਾ ਇੰਨੀ ਭਿਆਨਕ ਸੀ ਕਿ ਪੂਰਾ ਪਰਿਵਾਰ ਹੀ ਮੌਤ ਦੀ ਨੀਂਦ ਸੌਂ ਗਿਆ ਸੀ। ਦੱਸ ਦੇਈਏ ਕਿ ਅਸੀ ਅਦਾਕਾਰ ਕਮਲ ਸਦਾਨਾ ਦੀ ਗੱਲ ਕਰ ਰਹੇ ਹਾਂ। ਕਮਲ 54 ਸਾਲ ਦੇ ਹੋ ਗਏ ਹਨ। 1970 'ਚ ਮੁੰਬਈ 'ਚ ਜੰਮੇ ਕਮਲ ਦਾ ਬਾਲੀਵੁੱਡ ਕਰੀਅਰ ਕੋਈ ਖਾਸ ਨਹੀਂ ਰਿਹਾ। ਉਨ੍ਹਾਂ 1992 'ਚ ਕਾਜੋਲ ਨਾਲ ਫ਼ਿਲਮ 'ਬੇਖੁਦੀ' ਨਾਲ ਡੈਬਿਊ ਕੀਤਾ ਸੀ ਪਰ ਇਹ ਫ਼ਿਲਮ ਸੁਪਰਫਲਾਪ ਸਾਬਤ ਹੋਈ। ਇਸ ਤੋਂ ਬਾਅਦ ਉਹ ਕੁਝ ਹੋਰ ਫ਼ਿਲਮਾਂ 'ਚ ਨਜ਼ਰ ਆਏ ਪਰ ਕੋਈ ਵੀ ਫ਼ਿਲਮ ਬਾਕਸ ਆਫਸ 'ਤੇ ਚੰਗਾ ਪ੍ਰਦਰਸ਼ਨ ਨਾ ਕਰ ਸਕੀ।
ਇਹ ਖ਼ਬਰ ਵੀ ਪੜ੍ਹੋ - ਗਾਇਕਾ ਅਫਸਾਨਾ ਖ਼ਾਨ ਨੇ ਇੰਝ ਮਨਾਇਆ ਕਰਵਾਚੌਥ, ਵੇਖੋ ਖ਼ੂਬਸੂਰਤ ਤਸਵੀਰਾਂ
ਪਿਤਾ ਨੇ ਖ਼ਤਮ ਕੀਤਾ ਸੀ ਪੂਰਾ ਪਰਿਵਾਰ
ਕਮਲ ਸਦਾਨਾ ਨੇ ਇੱਕ ਸਾਲ ਪਹਿਲਾਂ ਦਿੱਤੇ ਇੱਕ ਇੰਟਰਵਿਊ 'ਚ ਉਸ ਰਾਤ ਦੀ ਭਿਆਨਕ ਕਹਾਣੀ ਸੁਣਾਈ ਸੀ, ਜਿਸ 'ਚ ਉਸ ਦੇ ਆਪਣੇ ਪਿਤਾ ਨੇ ਗੋਲੀਆਂ ਚਲਾ ਕੇ ਪੂਰੇ ਪਰਿਵਾਰ ਨੂੰ ਮਾਰ ਦਿੱਤਾ ਸੀ। ਇੰਟਰਵਿਊ ਦੌਰਾਨ ਕਮਲ ਨੇ ਦੱਸਿਆ ਸੀ- "ਮੇਰਾ 20ਵਾਂ ਜਨਮ ਦਿਨ ਸੀ ਅਤੇ ਘਰ 'ਚ ਖੁਸ਼ੀ ਦਾ ਮਾਹੌਲ ਸੀ। ਅਚਾਨਕ ਸ਼ਰਾਬੀ ਪਿਤਾ ਨੇ ਮਾਂ-ਭੈਣ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੇ ਮੇਰੇ 'ਤੇ ਵੀ ਗੋਲੀ ਚਲਾ ਦਿੱਤੀ ਸੀ। ਹਾਲਾਂਕਿ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲੀ ਮੇਰੀ ਗਰਦਨ ਦੇ ਕੋਲੋਂ ਲੰਘ ਗਈ, ਮੈਂ ਬਚ ਗਿਆ ਪਰ ਸਾਰਾ ਪਰਿਵਾਰ ਪਲਾਂ 'ਚ ਤਬਾਹ ਹੋ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'
ਅੱਜ ਵੀ ਉਸੇ ਘਰ 'ਚ ਰਹਿ ਰਿਹੈ ਕਮਲ ਸਦਾਨਾ
ਕਮਲ ਸਦਾਨਾ ਦੇ ਪਿਤਾ ਬ੍ਰਿਜ ਸਦਾਨਾ ਇੱਕ ਮਸ਼ਹੂਰ ਨਿਰਮਾਤਾ ਸਨ। ਉਨ੍ਹਾਂ 70-80 ਦੇ ਦਹਾਕੇ 'ਚ ਕਈ ਫ਼ਿਲਮਾਂ ਦਾ ਨਿਰਮਾਣ ਕੀਤਾ। ਬਾਅਦ 'ਚ ਉਨ੍ਹਾਂ ਦੀ ਕੋਈ ਫ਼ਿਲਮ ਨਹੀਂ ਚੱਲੀ ਅਤੇ ਉਨ੍ਹਾਂ ਨੂੰ ਕਰੋੜਾਂ ਦਾ ਨੁਕਸਾਨ ਹੋਇਆ। ਹਾਲਾਂਕਿ ਉਸ ਨੇ ਪਰਿਵਾਰ ਨਾਲ ਜੋ ਕੀਤਾ, ਉਸ ਤੋਂ ਕਮਲ ਦੀ ਜ਼ਿੰਦਗੀ ਪੂਰੀ ਤਰ੍ਹਾਂ ਹਿੱਲ ਗਈ। ਹਾਦਸੇ 'ਚ ਕਮਲ ਦੀ ਗਰਦਨ 'ਚ ਗੋਲੀ ਲੱਗੀ ਸੀ, ਸਰਜਰੀ ਤੋਂ ਬਾਅਦ ਉਸ ਦੀ ਜਾਨ ਤਾਂ ਬਚ ਗਈ ਸੀ ਪਰ ਇਲਾਜ ਤੋਂ ਬਾਅਦ ਵੀ ਪਰਿਵਾਰ ਦੇ ਬਾਕੀ ਮੈਂਬਰਾਂ 'ਚੋਂ ਕੋਈ ਨਹੀਂ ਬਚ ਸਕਿਆ। ਕਮਲ ਨੇ ਦੱਸਿਆ ਕਿ ਅੱਜ ਵੀ ਉਹ ਉਸੇ ਘਰ 'ਚ ਰਹਿ ਰਿਹਾ ਹੈ, ਜਿੱਥੇ ਉਸ ਦੇ ਪਰਿਵਾਰ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'
NEXT STORY