ਮੁੰਬਈ (ਏਜੰਸੀ)- ਅਦਾਕਾਰ ਮਨੀਸ਼ ਪਾਲ ਦੀ ਮਾਂ ਦਾ ਬੁੱਧਵਾਰ ਨੂੰ ਦਿੱਲੀ ਵਿੱਚ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਅਦਾਕਾਰ ਦੀ ਟੀਮ ਨੇ ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਂਝੀ ਕੀਤੀ। ਉਨ੍ਹਾਂ ਨੇ ਸਾਂਝਾ ਕੀਤਾ, “ਬਹੁਤ ਦੁੱਖ ਦੇ ਨਾਲ, ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਦਾਕਾਰ ਮਨੀਸ਼ ਪਾਲ ਦੀ ਮਾਂ ਦਾ 77 ਸਾਲ ਦੀ ਉਮਰ ਵਿੱਚ ਦਿੱਲੀ ਵਿੱਚ ਦਿਹਾਂਤ ਹੋ ਗਿਆ ਹੈ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰੋ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ”।
ਇਹ ਵੀ ਪੜ੍ਹੋ: 'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP ਨੂੰ ਲੱਭਣ ਦੇ ਹੁਕਮ

ਅਦਾਕਾਰ ਨੇ ਵੀ ਇੰਸਟਾਗ੍ਰਾਮ 'ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਲਿਖਿਆ, ਅੱਜ ਦੁਨੀਆ ਖਾਮੋਸ਼ ਲੱਗ ਰਹੀ ਹੈ। ਅੱਜ ਸਵੇਰੇ ਮੈਂ ਆਪਣੀ ਮਾਂ ਨੂੰ ਅਲਵਿਦਾ ਕਿਹਾ। ਜੋ ਮੇਰਾ ਪਹਿਲਾ ਘਰ ਸੀ ਅਤੇ ਮੇਰੀ ਜ਼ਿੰਦਗੀ ਦੀ ਸਭ ਤੋਂ ਮਜ਼ਬੂਤ ਮਹਿਲਾ ਸੀ। ਮੇਰੇ ਲਈ ਤੁਹਾਡਾ ਕੀ ਮਹੱਤਵ ਸੀ ਜਾਂ ਤੁਹਾਡੇ ਜਾਣ ਨਾਲ ਜੋ ਖਾਲੀਪਣ ਆਇਆ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਪਰ ਮੈਂ ਆਪਣੇ ਨਾਲ ਤੁਹਾਡਾ ਪਿਆਰ, ਤੁਹਾਡੀ ਹਿੰਮਤ ਅਤੇ ਤੁਹਾਡੇ ਸਿਖਾਏ ਹਰ ਸਬਕ ਨੂੰ ਲੈ ਕੇ ਅੱਗੇ ਵਧਾਂਗਾ। ਫਿਰ ਮਿਲਣ ਤੱਕ ਹਮੇਸ਼ਾ ਤੁਹਾਡੇ ਨਾਲ ਪਿਆਰ ਕਰਦਾ ਰਹਾਂਗਾ।
ਇਹ ਵੀ ਪੜ੍ਹੋ: 36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ ਗਈ ਧੀ
ਮਨੀਸ਼ ਪਾਲ ਨੇ ਆਪਣੇ ਪਰਿਵਾਰਕ ਜੀਵਨ ਨੂੰ ਨਿੱਜੀ ਰੱਖਿਆ ਹੋਇਆ ਹੈ। ਉਨ੍ਹਾਂ ਦਾ ਵਿਆਹ ਉਨ੍ਹਾਂ ਦੀ ਬਚਪਨ ਦੀ ਦੋਸਤ ਅਤੇ ਲੰਬੇ ਸਮੇਂ ਦੀ ਪਾਰਟਨਰ ਸੰਯੁਕਤਾ ਪਾਲ ਨਾਲ ਹੋਇਆ ਹੈ। ਉਨ੍ਹਾਂ ਦੇ ਦੋ ਬੱਚੇ ਧੀ ਸਾਈਸ਼ਾ ਅਤੇ ਪੁੱਤਰ ਯੁਵਾਨ ਹਨ। ਉਨ੍ਹਾਂ ਦਾ ਪਰਿਵਾਰ ਲਾਈਮਲਾਈਟ ਤੋਂ ਦੂਰ ਰਹਿੰਦਾ ਹੈ।
ਇਹ ਵੀ ਪੜ੍ਹੋ: ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ ਦਿਓਲ ਨਾਲ ਰਿਸ਼ਤੇ 'ਤੇ ਤੋੜੀ ਚੁੱਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP ਨੂੰ ਲੱਭਣ ਦੇ ਹੁਕਮ
NEXT STORY