ਬੈਂਗਲੁਰੂ (ਏਜੰਸੀ)- ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਰਾਜੂ ਤਾਲਿਕੋਟ ਦਾ ਮਨੀਪਾਲ, ਉਡੂਪੀ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਪਰਿਵਾਰ ਦੇ ਕਰੀਬੀ ਸੂਤਰਾਂ ਅਨੁਸਾਰ, ਉਨ੍ਹਾਂ ਦੀ ਮੌਤ ਸੋਮਵਾਰ ਨੂੰ ਹੋਈ। ਉਹ 62 ਸਾਲ ਦੇ ਸਨ। ਤਾਲਿਕੋਟ ਇੱਕ ਫ਼ਿਲਮ ਦੀ ਸ਼ੂਟਿੰਗ ਲਈ ਉਡੂਪੀ ਵਿੱਚ ਸਨ। ਉਨ੍ਹਾਂ ਨੂੰ ਐਤਵਾਰ ਰਾਤ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਗਲੀ ਸ਼ਾਮ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਇਹ ਵੀ ਪੜ੍ਹੋ : Youtuber ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਨਾਲ ਵੀਡੀਓ ਵਾਇਰਲ ! ਪੂਲ 'ਚ ਸ਼ਰੇਆਮ ਹੋਏ ਰੋਮਾਂਟਿਕ

ਤਾਲਿਕੋਟ ਉੱਤਰੀ ਕਰਨਾਟਕ ਦੇ ਥੀਏਟਰ ਅਤੇ ਫ਼ਿਲਮਾਂ ਵਿੱਚ ਨਿਭਾਈਆਂ ਗਈਆਂ ਆਪਣੀਆਂ ਹਾਸਿਆਂ ਵਾਲੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਕਈ ਕੰਨੜ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਅਤੇ ਪ੍ਰਸਿੱਧੀ ਹਾਸਲ ਕੀਤੀ। ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ 'X' ਉੱਤੇ ਇੱਕ ਪੋਸਟ ਵਿੱਚ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, “ਰਾਜੂ ਤਾਲਿਕੋਟ ਦਾ ਦਿਹਾਂਤ, ਜਿਨ੍ਹਾਂ ਨੇ ਕਈ ਕੰਨੜ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਪ੍ਰਸਿੱਧੀ ਹਾਸਲ ਕੀਤੀ, ਕੰਨੜ ਫ਼ਿਲਮ ਇੰਡਸਟਰੀ ਲਈ ਇੱਕ ਘਾਟਾ ਹੈ”। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਵਿਜੇਪੁਰਾ ਜ਼ਿਲ੍ਹੇ ਦੇ ਸਿੰਦਾਗੀ ਤਾਲੁਕ ਵਿੱਚ ਉਨ੍ਹਾਂ ਦੇ ਜੱਦੀ ਸ਼ਹਿਰ ਚਿੱਕਾ ਸਿੰਦਾਗੀ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ ਚੋਣਾਂ ਲੜਨ ਤੋਂ ਕੀਤਾ ਇਨਕਾਰ, ਹੁਣ ਪਤਨੀ ਉਤਰੇਗੀ ਮੈਦਾਨ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਇਕਾ ਨੇਹਾ ਸਿੰਘ ਰਾਠੌਰ ਵਿਰੁੱਧ FIR ਰੱਦ ਨਹੀਂ ਹੋਵੇਗੀ, ਸੁਪਰੀਮ ਕੋਰਟ ਨੇ ਖਾਰਜ ਕੀਤੀ ਪਟੀਸ਼ਨ
NEXT STORY