ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਦੇ ਖੇਤਰ 'ਚ ਬਤੌਰ ਅਦਾਕਾਰ ਮਜ਼ਬੂਤ ਪੈੜਾਂ ਸਿਰਜਦੇ ਜਾ ਰਹੇ ਹਨ ਪ੍ਰਿੰਸ ਕੰਵਲਜੀਤ ਸਿੰਘ, ਜੋ ਆਉਣ ਵਾਲੀ ਪੀਰੀਅਡ ਫ਼ਿਲਮ 'ਅਕਾਲ' 'ਚ ਬਿਲਕੁਲ ਵੱਖਰੇ ਅੰਦਾਜ਼ 'ਚ ਨਜ਼ਰ ਆਉਣਗੇ। ਅੱਜ ਉਨ੍ਹਾਂ ਨੇ ਅਪਣੇ ਨਵੇਂ ਲੁੱਕ ਦੀ ਝਲਕ ਰਿਵੀਲ ਕੀਤੀ ਹੈ। ਲੁੱਕ ਦੇਖਣ ਤੋਂ ਪਤਾ ਲੱਗਦਾ ਹੈ ਕਿ ਅਦਾਕਾਰ ਕਿਸੇ ਇੱਕ ਅੱਖੋਂ ਅੰਨ੍ਹੇ ਵਿਅਕਤੀ ਦੀ ਭੂਮਿਕਾ ਨਿਭਾ ਰਿਹਾ ਹੈ।
ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਵਲੋਂ ਲਿਖੀ ਗਈ ਹੈ ਤੇ ਇਸ ਨੂੰ ਡਾਇਰੈਕਟ ਵੀ ਖ਼ੁਦ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ। ਇਸ ਫ਼ਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਵਲੋਂ ਕੀਤੀ ਗਈ ਹੈ, ਜੋ ਪਹਿਲਾਂ ਵੀ ਆਪਣੇ ਕੰਮ ਲਈ ਸਰਾਹੇ ਜਾਂਦੇ ਰਹੇ ਹਨ। ਫ਼ਿਲਮ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜਦਕਿ ਭਾਣਾ ਐੱਲ. ਏ. ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ। ਫ਼ਿਲਮ ’ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਮਰਤ ਖਹਿਰਾ, ਪ੍ਰਿੰਸ ਕੰਵਲਜੀਤ ਸਿੰਘ, ਨਿਕੀਤਨ ਧੀਰ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ ਤੇ ਭਾਣਾ ਐੱਲ. ਏ. ਮੁੱਖ ਭੂਮਿਕਾਵਾਂ 'ਚ ਹਨ। ਇਨ੍ਹਾਂ ਦੇ ਨਾਲ ਏਕਮ ਗਰੇਵਾਲ ਤੇ ਜੱਗੀ ਸਿੰਘ ਵੀ ਅਹਿਮ ਕਿਰਦਾਰ ਨਿਭਾਅ ਰਹੇ ਹਨ।
ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਗਲਿਆਰਿਆਂ ਤੱਕ ਚਰਚਾ ਦਾ ਕੇਂਦਰ ਬਿੰਦੂ ਬਣੀ ਇਸ ਫ਼ਿਲਮ 'ਚ ਬੇਹੱਦ ਪ੍ਰਭਾਵਪੂਰਨ ਭੂਮਿਕਾ ਦੁਆਰਾ ਦਰਸ਼ਕਾਂ ਅਤੇ ਅਪਣੇ ਚਾਹੁਣ ਵਾਲਿਆਂ ਦੇ ਸਨਮੁੱਖ ਹੋਣਗੇ ਬਹੁਪੱਖੀ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ, ਜਿੰਨ੍ਹਾਂ ਵੱਲੋਂ 'ਅਰਦਾਸ ਸਰਬੱਤ ਦੇ ਭਲੇ ਦੀ' ਤੋਂ ਬਾਅਦ ਇੱਕ ਵਾਰ ਫਿਰ ਅਪਣੀ ਮੌਜੂਦਾ ਗ੍ਰੇ ਸ਼ੇਡ ਇਮੇਜ਼ ਤੋਂ ਬਿਲਕੁਲ ਅਲੱਗ ਜਾਂਦਿਆਂ ਸਿੱਖਇਜ਼ਮ ਦੀ ਤਰਜ਼ਮਾਨੀ ਕਰਦੇ ਰੋਲ ਨੂੰ ਕੁਸ਼ਲਤਾਪੂਰਵਕ ਅੰਜ਼ਾਮ ਦਿੱਤਾ ਗਿਆ ਹੈ। ਸਾਲ 2023 'ਚ ਰਿਲੀਜ਼ ਹੋਈਆਂ ਗਿੱਪੀ ਗਰੇਵਾਲ ਦੀਆਂ ਤਿੰਨ ਸੁਪਰ ਡੁਪਰ ਹਿੱਟ ਫ਼ਿਲਮਾਂ 'ਵਾਰਨਿੰਗ 2', 'ਸ਼ਿੰਦਾ ਸ਼ਿੰਦਾ ਨੋ ਪਾਪਾ' ਅਤੇ 'ਅਰਦਾਸ ਸਰਬੱਤ ਦੇ ਭਲੇ' ਦੀ ਦਾ ਪ੍ਰਭਾਵੀ ਹਿੱਸਾ ਰਹੇ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ ਦੀ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਹੋਮ ਪ੍ਰੋਡੋਕਸ਼ਨ ਹਾਊਸ 'ਹੰਬਲ ਮੋਸ਼ਨ ਪਿਕਚਰਜ਼' ਨਾਲ ਇਹ ਬੈਕ-ਟੂ-ਬੈਕ ਚੌਥੀ ਅਤੇ ਇਸ ਸਾਲ ਦੀ ਪਹਿਲੀ ਫ਼ਿਲਮ ਹੋਵੇਗੀ। ਫ਼ਿਲਮ ਦੁਨੀਆ ਭਰ ’ਚ 10 ਅਪ੍ਰੈਲ, 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜੋ ਪੰਜਾਬੀਆਂ ਦੇ ਵਿਸਾਖੀ ਵੀਕੈਂਡ ਨੂੰ ਹੋਰ ਵੀ ਸ਼ਾਨਦਾਰ ਬਣਾ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕ੍ਰਿਕਟਰ ਯੁਜਵੇਂਦਰ ਚਾਹਲ-ਧਨਸ਼੍ਰੀ ਵਰਮਾ ਹੋ ਰਹੇ ਹਨ ਵੱਖ!
NEXT STORY