ਐਂਟਰਟੇਨਮੈਂਟ ਡੈਸਕ - ਅਦਾਕਾਰ ਅਤੇ ਨਿਰਦੇਸ਼ਕ ਰੋਹਿਤ ਸ਼ਰਮਾ ਦੀ ਮੰਗਲਵਾਰ, 21 ਜੁਲਾਈ ਸਵੇਰੇ ਇੱਕ ਦਰਦਨਾਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 26 ਸਾਲਾ ਰੋਹਿਤ ਭੋਜਪੁਰੀ ਫਿਲਮਾਂ ਵਿੱਚ ਅਦਾਕਾਰੀ ਅਤੇ ਨਿਰਦੇਸ਼ਨ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਲਖਨਊ ਜ਼ਿਲ੍ਹੇ ਦੇ ਮਲਿਹਾਬਾਦ ਵਿੱਚ ਆਪਣੇ ਦੋਸਤ ਨਾਲ ਇਕ ਭੋਜਪੁਰੀ ਫਿਲਮ ਦੀ ਸ਼ੂਟਿੰਗ ਲਈ ਗਿਆ ਸੀ ਅਤੇ ਉਥੋਂ ਵਾਪਸੀ ਸਮੇਂ ਸੜਕ ਦੀ ਰੌਂਗ ਸਾਈਡ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੋਹਿਤ ਟਰੱਕ ਦੇ ਹੇਠਾਂ ਆ ਗਿਆ ਅਤੇ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ ਸ਼ੂਟਰ ਸਣੇ 5 ਗ੍ਰਿਫ਼ਤਾਰ

ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਰੋਹਿਤ ਸ਼ਰਮਾ ਦਾ ਹੈਲਮੇਟ ਟੁੱਟ ਗਿਆ ਅਤੇ ਉਸ ਦੀਆਂ ਲੱਤਾਂ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਟਰੱਕ ਡਰਾਈਵਰ ਤੁਰੰਤ ਮੌਕੇ ਤੋਂ ਭੱਜ ਗਿਆ। ਉਥੇ ਹੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਰੋਹਿਤ ਅਤੇ ਉਸਦੇ ਦੋਸਤ ਨੂੰ ਗੰਭੀਰ ਹਾਲਤ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਰੋਹਿਤ ਸ਼ਰਮਾ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ: ਕਈ ਲੋਕਾਂ ਨੂੰ 'ਕਰੋੜਪਤੀ' ਬਣਾ ਚੁੱਕੇ ਦੁਨੀਆ ਦੇ ਸਭ ਤੋਂ ਵੱਡੇ YouTuber ਨੇ ਕਰਵਾ ਲਿਆ ਵਿਆਹ ! ਦੇਖੋ ਖ਼ੂਬਸੂਰਤ ਤਸਵੀਰਾਂ
ਹੁਣ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇੰਸਪੈਕਟਰ ਗੁਡੰਬਾ ਅੰਜਨੀ ਕੁਮਾਰ ਮਿਸ਼ਰਾ ਦੇ ਅਨੁਸਾਰ, ਟਰੱਕ ਦੇ ਨੰਬਰ ਦੀ ਪਛਾਣ ਕਰ ਲਈ ਗਈ ਹੈ, ਅਤੇ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: '7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਇਹ ਮਸ਼ਹੂਰ ਅਦਾਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੁਲਵਿੰਦਰ ਬਿੱਲਾ ਨੇ Surrey Fusion Festival 'ਚ ਦਿੱਤੀ ਸ਼ਾਨਦਾਰ ਪੇਸ਼ਕਾਰੀ, 80,000 ਤੋਂ ਵੱਧ ਲੋਕਾਂ ਨੇ ਮਾਣਿਆ ਆਨ
NEXT STORY