ਚੰਡੀਗੜ੍ਹ(ਬਿਊਰੋ) - ਬਾਲੀਵੁੱਡ ਦੀਆਂ ਕਈ ਵੱਡੀਆਂ ਫਿਲਮਾਂ ਦਾ ਹਿਸਾ ਰਹੀ ਚੁੱਕੀ ਮਸ਼ਹੂਰ ਅਦਾਕਾਰਾ ਦੀਪਤੀ ਨਵਲ ਨੂੰ ਦਿਲ ਦਾ ਦੌਰਾ ਪਿਆ ਹੈ ਜਿਸ ਨਾਲ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ।ਦੀਪਤੀ ਨਵਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਤੇ ਹੁਣ ਉਨ੍ਹਾਂ ਦੀ ਹਾਲਤ ਫਿਲਹਾਲ ਠੀਕ ਦੱਸੀ ਜਾ ਰਹੀ ਹੈ। ਦੀਪਤੀ ਨਵਲ ਨੇ ਬਾਲੀਵੁੱਡ ਤੋਂ ਇਲਾਵਾ ਪਾਲੀਵੁੱਡ ਦੀਆਂ ਕਈ ਫਿਲਮਾਂ 'ਚ ਕੰਮ ਕੀਤਾ ਹੈ
ਡਾਕਟਰਾਂ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਹਾਲਤ ਬੇਹੱਦ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਦੇਰ ਰਾਤ ਉਨ੍ਹਾਂ ਦਾ ਆਪਰੇਸ਼ਨ ਕਰਨਾ ਪਿਆ। ਆਪਰੇਸ਼ਨ ਤੋਂ ਹੁਣ ਉਨ੍ਹਾਂ ਦੀ ਹਾਲਤ 'ਚ ਸੁਧਾਰ ਹੈ। ਦੱਸਣਯੋਗ ਹੈ ਕਿ ਦੀਪਤੀ ਨਵਲ ਨੇ ਬਾਲੀਵੁੱਡ 'ਚ 'ਸੌਦਾਗਰ', 'ਬੇਗਾਨਾ', 'ਘਰ ਹੋ ਤੋ ਐਸਾ', 'ਜੈ ਵਿਕਰਾਂਤਾ', 'ਫਾਸਲੇ' ਤੇ 'ਨਸੀਹਤ' ਤੋਂ ਇਲਾਵਾ 4 ਦਰਜ਼ਨ ਤੋਂ ਵੱਧ ਬਾਲੀਵੁੱਡ ਫਿਲਮਾਂ ਕੀਤੀਆਂ ਹਨ।
ਚੰਡੀਗੜ੍ਹ ਪਹੁੰਚਦਿਆਂ ਸਾਰਾ ਗੁਰਪਾਲ ਨੇ ਕਰਵਾਇਆ ਬੋਲਡ ਫੋਟੋਸ਼ੂਟ, ਫੈਨਜ਼ ਨੇ ਕੀਤੇ ਅਜਿਹੇ ਕੁਮੈਂਟਸ
NEXT STORY