ਚੇਨਈ : ਮਨੋਰੰਜਨ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਟੈਲੀਵਿਜ਼ਨ ਅਤੇ ਫ਼ਿਲਮੀ ਅਦਾਕਾਰਾ ਸੁਭਾਸ਼ਿਨੀ ਨੇ ਚੇਨਈ ਦੇ ਪੋਰੂਰ ਇਲਾਕੇ ਦੇ ਇੱਕ ਅਪਾਰਟਮੈਂਟ ਵਿੱਚ ਕਥਿਤ ਤੌਰ 'ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਭਾਸ਼ਿਨੀ ਚੇਨਈ ਦੇ ਅਯੱਪਨਥੰਗਲ ਇਲਾਕੇ ਵਿੱਚ ਇੱਕ ਨਿੱਜੀ ਅਪਾਰਟਮੈਂਟ ਵਿੱਚ ਰਹਿ ਰਹੀ ਸੀ। ਮੂਲ ਰੂਪ ਵਿੱਚ ਸ਼੍ਰੀਲੰਕਾ ਦੀ ਰਹਿਣ ਵਾਲੀ ਸੁਭਾਸ਼ਿਨੀ ਪਹਿਲਾਂ ਆਪਣੇ ਪਤੀ ਨਾਲ ਬੈਂਗਲੁਰੂ ਵਿੱਚ ਰਹਿੰਦੀ ਸੀ, ਪਰ ਸ਼ੂਟਿੰਗ ਕਾਰਨ ਉਹ ਇਨੀਂ ਦਿਨੀਂ ਚੇਨਈ ਦੇ ਪੋਰੂਰ ਵਿੱਚ ਰਹਿ ਰਹੀ ਸੀ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ ਸਾਲ ਤੱਕ...'

ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਕਿ ਇਹ ਖ਼ੁਦਕੁਸ਼ੀ ਹੈ ਜਾਂ ਕਤਲ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਪਤੀ ਨਾਲ ਵੀਡੀਓ ਕਾਲ 'ਤੇ ਗੱਲ ਕੀਤੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਰਿਵਾਰਕ ਕਲੇਸ਼ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।
ਇਹ ਵੀ ਪੜ੍ਹੋ: "2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ ਨਾਲ ਮੁਲਾਕਾਤ
ਕੌਣ ਸੀ ਸੁਭਾਸ਼ਿਨੀ?
ਸੁਭਾਸ਼ਿਨੀ ਤਾਮਿਲ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸੀ। ਉਹ ਖ਼ਾਸ ਕਰਕੇ ਪ੍ਰਸਿੱਧ ਟੀਵੀ ਸੀਰੀਅਲ 'ਕਾਇਲ' ਵਿੱਚ ਆਪਣੀ ਅਦਾਕਾਰੀ ਲਈ ਜਾਣੀ ਜਾਂਦੀ ਸੀ। ਇਸ ਤੋਂ ਇਲਾਵਾ ਉਸਨੇ ਕਈ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਸੀ।
ਇਹ ਵੀ ਪੜ੍ਹੋ: ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ ਮਸ਼ਹੂਰ ਹਾਲੀਵੁੱਡ ਅਦਾਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿਵਿਆਂਕਾ ਤ੍ਰਿਪਾਠੀ ਦੇ ਘਰ ਜਲਦ ਗੁੰਜਣਗੀਆਂ ਕਿਲਕਾਰੀਆਂ; ਮੁੰਬਈ 'ਚ ਹੋਈ ਸ਼ਾਨਦਾਰ 'ਬੇਬੀ ਸ਼ਾਵਰ' ਸੈਰੇਮਨੀ
NEXT STORY