ਐਂਟਰਟੇਨਮੈਂਟ ਡੈਸਕ : 'ਮਹਾਭਾਰਤ', 'ਸੰਕਟਮੋਚਨ ਮਹਾਬਲੀ ਹਨੂੰਮਾਨ' ਤੇ ਰਣਬੀਰ ਕਪੂਰ ਸਟਾਰਰ 'ਬ੍ਰਹਮਾਸਤਰ ਪਾਰਟ 1' ਸਮੇਤ ਕਈ ਮਸ਼ਹੂਰ ਸੀਰੀਅਲਾਂ 'ਚ ਨਜ਼ਰ ਆ ਚੁੱਕੇ ਅਦਾਕਾਰ ਸੌਰਭ ਗੁਰਜਰ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਸੌਰਵ ਗੁਰਜਰ ਵਿਰੁੱਧ ਇੱਕ 29 ਸਾਲਾ ਔਰਤ ਨੇ ਵਿਆਹ ਦਾ ਝਾਂਸਾ ਦੇ ਕੇ ਜਿਨਸੀ ਸ਼ੋਸ਼ਣ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਔਰਤ ਦੀ ਸ਼ਿਕਾਇਤ ਤੋਂ ਬਾਅਦ ਗਾਚੀਬੋਵਲੀ ਪੁਲਸ ਨੇ ਕਾਰਵਾਈ ਕਰਦੇ ਹੋਏ ਸੌਰਵ ਗੁਰਜਰ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਪੁਲਸ ਨੇ ਅਦਾਕਾਰ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ (ਜੂਡੀਸ਼ੀਅਲ ਕਸਟਡੀ) ਵਿੱਚ ਭੇਜ ਦਿੱਤਾ ਹੈ।
Hyderabad, Telangana | Actor and former WWE wrestler Saurav Gurjar was detained by Gachibowli police at Mumbai Airport and produced before a Magistrate, who sent him to 14 days' judicial remand, following a complaint lodged by a 29-year-old woman, alleging sexual exploitation on…
— ANI (@ANI) September 20, 2026
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਇੱਕ 29 ਸਾਲਾ ਔਰਤ ਨੇ ਅਦਾਕਾਰ ਅਤੇ ਸਾਬਕਾ WWE ਪਹਿਲਵਾਨ ਸੌਰਵ ਗੁਰਜਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਸ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਸੌਰਵ ਨੂੰ ਮੁੰਬਈ ਹਵਾਈ ਅੱਡੇ 'ਤੇ ਗਾਚੀਬੋਵਲੀ ਪੁਲਸ ਨੇ ਹਿਰਾਸਤ ਵਿੱਚ ਲਿਆ ਅਤੇ ਇੱਕ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਮੈਜਿਸਟ੍ਰੇਟ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਔਰਤ ਦਾ ਦੋਸ਼ ਹੈ ਕਿ ਸੌਰਵ ਨੇ ਉਸ ਨਾਲ ਵਿਆਹ ਦਾ ਝੂਠਾ ਵਾਅਦਾ ਕਰਕੇ ਉਸਦਾ ਜਿਨਸੀ ਸ਼ੋਸ਼ਣ ਕੀਤਾ।
ਕੀ ਹੈ ਪੂਰਾ ਮਾਮਲਾ
ਸ਼ਿਕਾਇਤ ਦੇ ਅਨੁਸਾਰ ਔਰਤ 2021 ਵਿੱਚ ਸੌਰਵ ਗੁਰਜਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਮਿਲੀ ਸੀ। ਉਹ ਸੋਸ਼ਲ ਮੀਡੀਆ 'ਤੇ ਦੋਸਤ ਬਣੇ, ਜਿਸ ਤੋਂ ਬਾਅਦ ਉਨ੍ਹਾਂ ਨੇ ਨੰਬਰਾਂ ਦਾ ਆਦਾਨ-ਪ੍ਰਦਾਨ ਕੀਤਾ। ਫਿਰ ਉਨ੍ਹਾਂ ਨੇ ਵਟਸਐਪ 'ਤੇ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਵਿਚਕਾਰ ਨੇੜਲਾ ਰਿਸ਼ਤਾ ਬਣ ਗਿਆ। ਔਰਤ ਦਾ ਦੋਸ਼ ਹੈ ਕਿ ਉਹ ਪਹਿਲੀ ਵਾਰ ਸੌਰਵ ਨਾਲ 25 ਦਸੰਬਰ, 2021 ਨੂੰ ਆਹਮੋ-ਸਾਹਮਣੇ ਮਿਲੀ ਸੀ। ਉਨ੍ਹਾਂ ਦੀ ਮੁਲਾਕਾਤ ਦੌਰਾਨ, ਗੁਰਜਰ ਨੇ ਉਸਨੂੰ ਭਰੋਸਾ ਦਿੱਤਾ ਕਿ ਉਹ ਉਸ ਨਾਲ ਵਿਆਹ ਕਰੇਗਾ ਅਤੇ ਉਸਨੂੰ ਆਪਣੀ ਪਤਨੀ ਬਣਾ ਲਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
"ਬਕੈਤੀ ਸੀਜ਼ਨ 2" ਦਾ ਟ੍ਰੇਲਰ ਰਿਲੀਜ਼, 25 ਸਤੰਬਰ ਨੂੰ ਹੋਵੇਗਾ ਪ੍ਰੀਮੀਅਰ
NEXT STORY