ਐਂਟਰਟੇਨਮੈਂਟ ਡੈਸਕ - ਸੋਸ਼ਲ ਮੀਡੀਆ ਦੀ ਦੁਨੀਆ ਤੋਂ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਮੈਕਸੀਕਨ ਇਨਫਲੂਐਂਸਰ ਸੀਜ਼ਰ ਗੈਸਟੇਲਮ ਦਾ ਲਾਈਵ ਸਟ੍ਰੀਮ ਦੌਰਾਨ ਕਤਲ ਕਰ ਦਿੱਤਾ ਗਿਆ ਹੈ। ਇਸ ਦੁਖਦਾਈ ਘਟਨਾ ਨੇ ਸਾਰਿਆਂ ਨੂੰ ਸਦਮੇ ਵਿੱਚ ਪਾ ਦਿੱਤਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਦੀ ਸੁਰੱਖਿਆ ਬਾਰੇ ਵੀ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ।
ਇਹ ਵੀ ਪੜ੍ਹੋ: 'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ

ਲਾਈਵ ਸਟ੍ਰੀਮ ਦੌਰਾਨ ਇਨਫਲੂਐਂਸਰ 'ਤੇ ਚੱਲੀਆਂ ਗੋਲੀਆਂ
ਰਿਪੋਰਟਾਂ ਅਨੁਸਾਰ, ਇਹ ਘਟਨਾ ਮੈਕਸੀਕੋ ਦੇ ਸਿਨਾਲੋਆ ਰਾਜ ਦੀ ਰਾਜਧਾਨੀ ਕੁਲੀਆਕਨ ਵਿੱਚ ਵਾਪਰੀ। ਇਨਫਲੂਐਂਸਰ ਸੀਜ਼ਰ ਗੈਸਟੇਲਮ ਆਪਣੇ 2 ਦੋਸਤਾਂ ਨਾਲ ਇੱਕ ਕੇਐਫਸੀ ਦੀ ਪਾਰਕਿੰਗ ਵਿੱਚ ਟਿਕਟੋਕ 'ਤੇ ਲਾਈਵ ਸਟ੍ਰੀਮਿੰਗ ਕਰ ਰਿਹਾ ਸੀ। ਵੀਡੀਓ ਵਿੱਚ, ਉਹ ਹੱਸਦੇ ਹੋਏ ਆਪਣੇ ਫਾਲੋਅਰਜ਼ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 2 ਹਮਲਾਵਰ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਇੰਨੀ ਤੇਜ਼ੀ ਨਾਲ ਵਾਪਰੀ ਕਿ ਮੌਕੇ 'ਤੇ ਮੌਜੂਦ ਲੋਕ ਜਦੋਂ ਤੱਕ ਕੁੱਝ ਸਮਝ ਪਾਉਂਦੇ, ਉਸ ਤੋਂ ਪਹਿਲਾਂ ਹੀ ਹਮਲਾਵਰ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਦੋਸ਼ੀਆਂ ਨੂੰ ਮਿਲੇਗੀ ਸਜ਼ਾ; ਮੈਕਸੀਕਨ ਰਾਸ਼ਟਰਪਤੀ
ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਮੈਕਸੀਕਨ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਭਰੋਸਾ ਦਿੱਤਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: 'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ ਪਲੇਅਰ ਨੇ ਖ਼ੁਦ ਖੋਲ੍ਹਿਆ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੀਨੀਅਰ ਨੈੱਟਫਲਿਕਸ ਕਾਰਜਕਾਰੀ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
NEXT STORY