ਐਂਟਰਟੇਨਮੈਂਟ ਡੈਸਕ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗੀਤਕਾਰ ਅਤੇ ਗਾਇਕ ਜਾਨੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਲ ਹੀ ਵਿੱਚ ਜਾਨੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਹਸਪਤਾਲ ਦੇ ਬੈੱਡ 'ਤੇ ਲੰਮੇ ਪਏ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਦਾ ਦਿਹਾਂਤ
ਹਸਪਤਾਲ ਤੋਂ ਸਾਂਝੀ ਕੀਤੀ ਤਸਵੀਰ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਫੋਟੋ ਵਿੱਚ ਜਾਨੀ ਹਸਪਤਾਲ ਦੇ ਬੈੱਡ 'ਤੇ ਲੇਟੇ ਹੋਏ ਹਨ ਅਤੇ ਉਨ੍ਹਾਂ ਦੇ ਹੱਥ 'ਤੇ ਡਰਿੱਪ ਲੱਗੀ ਹੋਈ ਦਿਖਾਈ ਦੇ ਰਹੀ ਹੈ। ਹਾਲਾਂਕਿ, ਅਜਿਹੀ ਹਾਲਤ ਵਿੱਚ ਵੀ ਜਾਨੀ ਆਪਣੇ ਹੱਥ ਨਾਲ 'ਵਿਕਟਰੀ' ਦਾ ਨਿਸ਼ਾਨ ਬਣਾ ਕੇ ਇਹ ਸੰਕੇਤ ਦੇ ਰਹੇ ਹਨ ਕਿ ਉਹ ਹਿੰਮਤ ਨਾਲ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ ਸਾਲ ਤੱਕ...'

ਕੀ ਹੈ ਬੀਮਾਰੀ ਦੀ ਵਜ੍ਹਾ?
ਜਾਨੀ ਨੂੰ ਅਚਾਨਕ ਹਸਪਤਾਲ ਵਿੱਚ ਕਿਉਂ ਦਾਖ਼ਲ ਹੋਣਾ ਪਿਆ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਨੇ ਤਸਵੀਰ ਤਾਂ ਸਾਂਝੀ ਕੀਤੀ ਹੈ ਪਰ ਆਪਣੀ ਸਿਹਤ ਸਬੰਧੀ ਕੋਈ ਖ਼ੁਲਾਸਾ ਨਹੀਂ ਕੀਤਾ।
ਇਹ ਵੀ ਪੜ੍ਹੋ: "2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ ਨਾਲ ਮੁਲਾਕਾਤ
ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨੇ ਮੰਗੀ ਸਿਹਤਯਾਬੀ ਦੀ ਦੁਆ
ਜਿਵੇਂ ਹੀ ਇਹ ਤਸਵੀਰ ਸਾਹਮਣੇ ਆਈ, ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੇ ਕਈ ਨਾਮਵਰ ਕਲਾਕਾਰਾਂ ਨੇ ਜਾਨੀ ਦੀ ਜਲਦ ਸਿਹਤਯਾਬੀ ਲਈ ਕਾਮਨਾ ਕੀਤੀ ਹੈ। ਸਾਥੀ ਕਲਾਕਾਰਾਂ ਨੇ ਕੁਮੈਂਟ ਕਰਕੇ ਉਨ੍ਹਾਂ ਨੂੰ ਮਜ਼ਬੂਤ ਰਹਿਣ ਲਈ ਕਿਹਾ ਹੈ। ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਉਨ੍ਹਾਂ ਦੀ ਚੰਗੀ ਸਿਹਤ ਲਈ ਦੁਆਵਾਂ ਮੰਗੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਜਾਨੀ ਪੰਜਾਬੀ ਇੰਡਸਟਰੀ ਦੇ ਉਹ ਸਿਤਾਰੇ ਹਨ ਜਿਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਗੀਤ ਦਿੱਤੇ ਹਨ।
ਇਹ ਵੀ ਪੜ੍ਹੋ: ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ ਮਸ਼ਹੂਰ ਹਾਲੀਵੁੱਡ ਅਦਾਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਦਾ ਦਿਹਾਂਤ
NEXT STORY