ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਤੋਂ ਇੱਕ ਖੁਸ਼ੀ ਭਰੀ ਖ਼ਬਰ ਸਾਹਮਣੇ ਆਈ ਹੈ। ਆਪਣੀ ਦਮਦਾਰ ਆਵਾਜ਼ ਅਤੇ ਬਿਹਤਰੀਨ ਮਿਊਜ਼ਿਕ ਕੰਪੋਜੀਸ਼ਨ ਲਈ ਜਾਣੇ ਜਾਂਦੇ ਗਾਇਕ ਗੁਰ ਸਿੱਧੂ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਅਤੇ ਕਲਾਕਾਰਾਂ ਵੱਲੋਂ ਵਧਾਈਆਂ ਦਾ ਤਾਂਤਾ ਲੱਗ ਗਿਆ ਹੈ।
ਇਹ ਵੀ ਪੜ੍ਹੋ: ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14 ਸਾਲ, ਕੀ ਤੁਹਾਨੂੰ ਪਤਾ ਹੈ ਨਾਂ?

ਗੁਰ ਸਿੱਧੂ ਨੇ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਬਹੁਤ ਹੀ ਸਾਦਗੀ ਅਤੇ ਰੀਤੀ-ਰਿਵਾਜਾਂ ਨਾਲ ਕੀਤੀ ਹੈ। ਵਿਆਹ ਦੇ ਖ਼ਾਸ ਮੌਕੇ 'ਤੇ ਗੁਰ ਸਿੱਧੂ ਰਵਾਇਤੀ ਪਹਿਰਾਵੇ ਵਿੱਚ ਬੇਹੱਦ ਜਚ ਰਹੇ ਸਨ। ਉਨ੍ਹਾਂ ਦੀ ਜੀਵਨ ਸਾਥਣ ਨਾਲ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ ਐਲਾਨੇ ਬੇਹੱਦ ਖਾਸ ਨਾਂ

ਇਸ ਵਿਆਹ ਸਮਾਗਮ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਨਾਮੀ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ। ਦੱਸਣਯੋਗ ਹੈ ਕਿ ਗੁਰ ਸਿੱਧੂ ਨੇ ਬਹੁਤ ਹੀ ਘੱਟ ਸਮੇਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ।
ਇਹ ਵੀ ਪੜ੍ਹੋ: ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ ਹਾਰਟ ਅਟੈਕ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੂਹਾਨੀਅਤ ਤੇ ਰਹੱਸ ਨਾਲ ਭਰਪੂਰ ‘ਨਾਗਬੰਧਮ’ ਦਾ ਟੀਜ਼ਰ ਮਹੇਸ਼ ਬਾਬੂ ਨੇ ਕੀਤਾ ਲਾਂਚ
NEXT STORY