ਮੁੰਬਈ- ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਇੱਕ ਵਾਰ ਫਿਰ ਆਪਣੀ ਦਰਿਆਦਿਲੀ ਕਾਰਨ ਸੁਰਖੀਆਂ ਵਿੱਚ ਹਨ। ਦੇਸ਼ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਮਾਮਲਿਆਂ ਅਤੇ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੇ ਵਿਚਕਾਰ ਮੀਕਾ ਸਿੰਘ ਨੇ ਬੇਜ਼ੁਬਾਨਾਂ ਦੀ ਮਦਦ ਲਈ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ,।
"ਮੇਰੇ ਕੋਲ ਬਹੁਤ ਜ਼ਮੀਨ ਹੈ..." – ਮੀਕਾ ਦਾ ਵੱਡਾ ਫੈਸਲਾ
ਮੀਕਾ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (Twitter) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਐਲਾਨ ਕੀਤਾ ਕਿ ਉਹ ਆਵਾਰਾ ਕੁੱਤਿਆਂ ਦੀ ਦੇਖਭਾਲ ਲਈ ਆਪਣੀ 10 ਏਕੜ ਜ਼ਮੀਨ ਦਾਨ ਕਰਨ ਲਈ ਤਿਆਰ ਹਨ। ਉਨ੍ਹਾਂ ਲਿਖਿਆ ਕਿ ਉਨ੍ਹਾਂ ਕੋਲ ਲੋੜ ਅਨੁਸਾਰ ਕਾਫ਼ੀ ਜ਼ਮੀਨ ਉਪਲਬਧ ਹੈ ਅਤੇ ਉਹ ਇਸ ਦੀ ਵਰਤੋਂ ਇਨ੍ਹਾਂ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ- "ਮੈਂ ਬੰਦਾ ਠੀਕ ਹਾਂ, ਪਰ ਬੇਹੋਸ਼ੀ 'ਚ ਮਾੜਾ" Sharry Mann ਨੇ ਮੰਗੀ ਮੁਆਫ਼ੀ !
ਸੁਪਰੀਮ ਕੋਰਟ ਨੂੰ ਨਿਮਰਤਾ ਸਹਿਤ ਬੇਨਤੀ
ਮੀਕਾ ਸਿੰਘ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕੁੱਤਿਆਂ ਦੇ ਮਾਮਲੇ ਵਿੱਚ ਕੋਈ ਵੀ ਅਜਿਹਾ ਫੈਸਲਾ ਨਾ ਲਿਆ ਜਾਵੇ ਜਿਸ ਨਾਲ ਉਨ੍ਹਾਂ ਦੀ ਭਲਾਈ 'ਤੇ ਬੁਰਾ ਅਸਰ ਪਵੇ। ਉਨ੍ਹਾਂ ਨੇ ਬੜੇ ਹੀ ਭਾਵੁਕ ਲਹਿਜ਼ੇ ਵਿੱਚ ਅਦਾਲਤ ਨੂੰ ਬੇਨਤੀ ਕੀਤੀ ਕਿ ਕੁੱਤਿਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਕਦਮ ਤੋਂ ਪਰਹੇਜ਼ ਕੀਤਾ ਜਾਵੇ।
ਇਹ ਵੀ ਪੜ੍ਹੋ- ਸੱਚੀਂ ਹੋ ਗਿਆ ਪਰਮੀਸ਼ ਵਰਮਾ ਦਾ ਤਲਾਕ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ Case Detail ਨੇ ਛੇੜੀ ਵੱਡੀ ਚਰਚਾ
ਕੀ ਹੈ ਸੁਪਰੀਮ ਕੋਰਟ ਦਾ ਪੱਖ?
ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਕੁੱਤਿਆਂ ਦੇ ਵੱਢਣ ਦੀਆਂ ਵਧਦੀਆਂ ਘਟਨਾਵਾਂ ਕਾਰਨ ਇਹ ਮਾਮਲਾ ਅਦਾਲਤ ਵਿੱਚ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕੁੱਤਿਆਂ ਨੂੰ ਸੜਕਾਂ ਤੋਂ ਹਟਾਉਣ ਦਾ ਕੋਈ ਹੁਕਮ ਨਹੀਂ ਦਿੱਤਾ, ਸਗੋਂ ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਆਵਾਰਾ ਪਸ਼ੂਆਂ ਦਾ ਪ੍ਰਬੰਧ 'ਪਸ਼ੂ ਜਨਮ ਨਿਯੰਤਰਣ ਨਿਯਮ 2023' ਦੇ ਅਨੁਸਾਰ ਕੀਤਾ ਜਾਵੇ। ਅਦਾਲਤ ਅਨੁਸਾਰ ਨਗਰ ਨਿਗਮ ਅਧਿਕਾਰੀਆਂ ਦੀ ਨਾਕਾਮੀ ਕਾਰਨ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਪਿਆ ਹੈ।
ਇਹ ਵੀ ਪੜ੍ਹੋ- ਦੂਜੀ ਵਾਰ ਮਾਂ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ, ਪੁੱਤ ਨੂੰ ਦਿੱਤਾ ਜਨਮ
ਪ੍ਰਸ਼ੰਸਕਾਂ ਵੱਲੋਂ ਹੋ ਰਹੀ ਸ਼ਲਾਘਾ
ਮੀਕਾ ਸਿੰਘ ਦੀ ਇਸ ਪਹਿਲਕਦਮੀ ਦੀ ਸੋਸ਼ਲ ਮੀਡੀਆ 'ਤੇ ਕਾਫ਼ੀ ਸ਼ਲਾਘਾ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਇੱਕ ਪਾਸੇ ਲੋਕ ਆਵਾਰਾ ਕੁੱਤਿਆਂ ਤੋਂ ਡਰ ਰਹੇ ਹਨ, ਉੱਥੇ ਹੀ ਮੀਕਾ ਸਿੰਘ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਰਹਿਣ-ਸਹਿਣ ਲਈ ਜ਼ਮੀਨ ਦਾਨ ਕਰਕੇ ਮਾਨਵਤਾ ਦੀ ਮਿਸਾਲ ਪੇਸ਼ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਮਰਦਾਨੀ 3' ਨਾਲ ਰਾਣੀ ਮੁਖਰਜੀ ਮਨਾਏਗੀ ਆਪਣੇ ਸ਼ਾਨਦਾਰ ਕਰੀਅਰ ਦੇ 30 ਸਾਲ
NEXT STORY