ਐਂਟਰਟੇਨਮੈਂਟ ਡੈਸਕ- ਮਸ਼ਹੂਰ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਬਲਰਾਜ ਸਿੰਘ ਨੂੰ ਮੁੰਬਈ ਏਅਰਪੋਰਟ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਕਿਉਂ ਹੋਈ, ਇਸ ਦੀ ਪੁਸ਼ਟੀ ਹਾਲੇ ਤੱਕ ਨਹੀਂ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਕਾਰਵਾਈ ਸ਼ੁੱਕਰਵਾਰ ਨੂੰ ਹੋਈ, ਪਰ ਗ੍ਰਿਫ਼ਤਾਰੀ ਦੇ ਪਿੱਛੇ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ: ਤੜਕੇ-ਤੜਕੇ ਕੰਬ ਗਈ ਧਰਤੀ, ਲੱਗੇ 7.4 ਤੀਬਰਤਾ ਦੇ ਭੂਚਾਲ ਦੇ ਝਟਕੇ, ਲੋਕਾਂ 'ਚ ਫੈਲੀ ਦਹਿਸ਼ਤ

ਬਲਰਾਜ ਸਿੰਘ ਇੰਸਟਾਗ੍ਰਾਮ ਅਤੇ ਯੂਟਿਊਬ 'ਤੇ ਕਾਫ਼ੀ ਪ੍ਰਸਿੱਧ ਹਨ। ਉਨ੍ਹਾਂ ਦੇ ਇੰਸਟਾਗ੍ਰਾਮ 'ਤੇ 26 ਲੱਖ ਤੋਂ ਵੱਧ ਫਾਲੋਅਰ ਹਨ, ਜਦਕਿ ਉਨ੍ਹਾਂ ਦੇ ਯੂਟਿਊਬ ਚੈਨਲ 'ਤੇ 82 ਹਜ਼ਾਰ ਤੋਂ ਵੱਧ ਸਬਸਕ੍ਰਾਈਬਰ ਹਨ। ਬਲਰਾਜ ਦੀ ਚਰਚਾ ਹਾਲ ਹੀ ਵਿੱਚ ਹੋਈ, ਜਦੋਂ ਉਨ੍ਹਾਂ ਨੇ ਬਿਗ ਬੌਸ ਦੀ ਮੁਕਾਬਲੇਬਾਜ਼ ਤਾਨਿਆ ਮਿੱਤਲ ਨੂੰ ਲੈ ਕੇ ਕਈ ਵਿਵਾਦਤ ਬਿਆਨ ਦਿੱਤੇ।
ਇਹ ਵੀ ਪੜ੍ਹੋ: ਕੈਬਨਿਟ 'ਚ 'AI ਮੰਤਰੀ' ਦੀ ਐਂਟਰੀ, ਸਰਕਾਰ ਨੂੰ ਭ੍ਰਿਸ਼ਟਾਚਾਰ ਨਾਲ ਲੜਨ 'ਚ ਕਰੇਗੀ ਮਦਦ
ਬਲਰਾਜ ਨੇ ਤਾਨਿਆ ਨੂੰ 'ਫੇਕ' ਕਹਿ ਕੇ ਦੋਸ਼ ਲਾਏ ਸਨ ਕਿ ਉਹ ਆਪਣੇ ਆਪ ਨੂੰ ਅਮੀਰ ਅਤੇ ਰੁਤਬੇਦਾਰ ਦਿਖਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਅਸਲ ਵਿੱਚ ਅਜਿਹਾ ਕੁਝ ਨਹੀਂ। ਉਨ੍ਹਾਂ ਨੇ ਦੱਸਿਆ ਕਿ ਤਾਨਿਆ ਦਿਖਾਵੇ ਵਾਲੀਆਂ ਗੱਲਾਂ ਕਰਦੀ ਹੈ ਅਤੇ ਆਮ ਜੀਵਨ ਜਿਊਂਦੀ ਹੈ।
ਇਹ ਵੀ ਪੜ੍ਹੋ: ਵੱਡੀ ਖਬਰ; ਵਿਦੇਸ਼ੀ ਧਰਤੀ 'ਤੇ ਫਿਰ ਡੁੱਲਿਆ ਭਾਰਤੀ ਖੂਨ, ਬੇਰਹਿਮੀ ਨਾਲ ਕੀਤਾ ਗਿਆ ਕਤਲ
ਇਸਦੇ ਨਾਲ ਹੀ ਬਲਰਾਜ ਨੇ ਦਾਅਵਾ ਕੀਤਾ ਸੀ ਕਿ ਉਹ ਤਾਨਿਆ ਦੇ ਐਕਸ ਬੁਆਏਫਰੈਂਡ ਹਨ, ਹਾਲਾਂਕਿ ਤਾਨਿਆ ਨੇ ਕਦੇ ਵੀ ਇਸ ਰਿਸ਼ਤੇ ਦੀ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਨੇ ਤਾਨਿਆ ਉੱਤੇ ਆਪਣੇ ਸਟਾਫ ਨਾਲ ਗਲਤ ਵਿਵਹਾਰ ਕਰਨ ਦੇ ਵੀ ਦੋਸ਼ ਲਾਏ ਸਨ। ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਪੰਜਾਬ ਦੇ ਹੜ੍ਹਾਂ ਪੀੜਤਾਂ ਲਈ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਖਿਰ ਕਿਉਂ ਚੱਲੀਆਂ ਨਾਮੀ ਅਦਾਕਾਰਾ ਦੇ ਘਰ ਗੋਲੀਆਂ, ਸਾਹਮਣੇ ਆਇਆ ਵੱਡਾ ਕਾਰਨ
NEXT STORY