ਮੁੰਬਈ (ਬਿਊਰੋ)– ਜਿਵੇਂ-ਜਿਵੇਂ ਕੋਰੋਨਾ ਵਾਇਰਸ ਦੀਆਂ ਗਾਈਡਲਾਈਨਜ਼ ’ਚ ਢਿੱਲ ਦਿੱਤੀ ਜਾ ਰਹੀ ਹੈ, ਉਵੇਂ-ਉਵੇਂ ਸਿਨੇਮਾਘਰਾਂ ’ਚ ਲੱਗਣ ਵਾਲੀਆਂ ਬਾਲੀਵੁੱਡ ਫ਼ਿਲਮਾਂ ਦੀ ਰਿਲੀਜ਼ ਡੇਟ ਸਾਹਮਣੇ ਆ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦਾ ਹੋਇਆ ਵਿਆਹ, ਨਵੀਂ ਵਿਆਹੀ ਜੋੜੀ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ
ਰਾਜਕੁਮਾਰ ਰਾਓ ਤੇ ਭੂਮੀ ਪੇਡਨੇਕਰ ਸਟਾਰਰ ਫ਼ਿਲਮ ‘ਬਧਾਈ ਦੋ’ 11 ਫਰਵਰੀ ਨੂੰ ਰਿਲੀਜ਼ ਹੋਵੇਗੀ।

ਫਰਵਰੀ ਮਹੀਨੇ ਦੀ 25 ਤਾਰੀਖ਼ ਨੂੰ ਅਦਾਕਾਰਾ ਆਲੀਆ ਭੱਟ ਦੀ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਨਾਲ ਸਿਨੇਮਾਘਰਾਂ ’ਚ ਦਰਸ਼ਕ ਪਰਤਨ ਦੀ ਉਮੀਦ ਹੈ।

ਇਸ ਤੋਂ ਬਾਅਦ 4 ਮਾਰਚ ਨੂੰ ਅਮਿਤਾਭ ਬੱਚਨ ਸਟਾਰਰ ਫ਼ਿਲਮ ‘ਝੁੰਡ’ ਰਿਲੀਜ਼ ਹੋਵੇਗੀ।

ਪ੍ਰਭਾਸ ਤੇ ਪੂਜਾ ਹੇਗੜੇ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਰਾਧੇ ਸ਼ਿਆਮ’ 11 ਮਾਰਚ ਨੂੰ ਰਿਲੀਜ਼ ਹੋਵੇਗੀ।

ਇਸ ਤੋਂ ਬਾਅਦ ਅਕਸ਼ੇ ਕੁਮਾਰ ਦੀ ਵੱਡੇ ਬਜਟ ਵਾਲੀ ਫ਼ਿਲਮ ‘ਬੱਚਨ ਪਾਂਡੇ’ 18 ਮਾਰਚ ਨੂੰ ਰਿਲੀਜ਼ ਲਈ ਤਿਆਰ ਹੈ।

ਜੂਨੀਅਰ ਐੱਨ. ਟੀ. ਆਰ., ਰਾਮ ਚਰਨ, ਅਜੇ ਦੇਵਗਨ ਤੇ ਆਲੀਆ ਭੱਟ ਸਟਾਰਰ ਫ਼ਿਲਮ ‘ਆਰ. ਆਰ. ਆਰ.’ 25 ਮਾਰਚ ਨੂੰ ਰਿਲੀਜ਼ ਹੋਵੇਗੀ।

ਫ਼ਿਲਮ ਪਹਿਲਾਂ ਵੀ ਮੁਲਤਵੀ ਕਰ ਦਿੱਤੀ ਗਈ ਹੈ ਤੇ ਲੱਗਦਾ ਹੈ ਕਿ ਇਸ ਵਾਰ ਸਭ ਕੁਝ ਠੀਕ ਰਿਹਾ ਤਾਂ ਇਹ ਸਿਨੇਮਾਘਰਾਂ ’ਚ ਦਰਸ਼ਕ ਇਕੱਠੇ ਕਰਨ ’ਚ ਸਫਲ ਰਹੇਗੀ।
ਨੋਟ– ਤੁਸੀਂ ਇਨ੍ਹਾਂ ’ਚੋਂ ਕਿਸ ਫ਼ਿਲਮ ਨੂੰ ਦੇਖਣਾ ਚਾਹੁੰਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਸਲਮਾਨ-ਕੈਟਰੀਨਾ ਦੀ ‘ਟਾਈਗਰ 3’ ਦਾ ਦਿੱਲੀ ਸ਼ੈਡਿਊਲ 14 ਫਰਵਰੀ ਤੋਂ ਹੋਵੇਗਾ ਸ਼ੁਰੂ
NEXT STORY