ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ 'ਸ਼ੁਕਰਾਨਾ' 27 ਸਤੰਬਰ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ, ਅੰਮ੍ਰਿਤ ਮਾਨ ਤੇ ਜੱਸ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਟਰੇਲਰ ਤੋਂ ਪਤਾ ਚੱਲਦਾ ਹੈ ਕਿ ਇਸ ਦੀ ਕਹਾਣੀ ਨੀਰੂ ਬਾਜਵਾ 'ਤੇ ਕੇਂਦਰਿਤ ਹੋਣ ਵਾਲੀ ਹੈ। ਜੱਸ ਬਾਜਵਾ ਨੇ ਫ਼ਿਲਮ 'ਚ ਨੀਰੂ ਬਾਜਵਾ ਦੇ ਪਤੀ ਦਾ ਕਿਰਦਾਰ ਨਿਭਾਇਆ ਹੈ, ਜਿਸ ਦੀ ਮੌਤ ਹੋ ਜਾਂਦੀ ਹੈ ਤੇ ਸਮਾਜ ਦੀਆਂ ਗੱਲਾਂ ਤੋਂ ਬਚਣ ਲਈ ਜੱਸ ਬਾਜਵਾ ਦੇ ਛੋਟੇ ਭਰਾ ਯਾਨੀ ਕਿ ਅੰਮ੍ਰਿਤ ਮਾਨ ਨਾਲ ਨੀਰੂ ਬਾਜਵਾ ਦਾ ਦੂਜਾ ਵਿਆਹ ਕਰਵਾਉਣ ਦੀ ਗੱਲ ਹੋਣ ਲੱਗਦੀ ਹੈ।
ਇਹ ਖ਼ਬਰ ਵੀ ਪੜ੍ਹੋ- 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ'
ਹੁਣ ਨੀਰੂ ਬਾਜਵਾ ਪਤੀ ਤੋਂ ਬਿਨਾਂ ਸਮਾਜ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਿਵੇਂ ਕਰਦੀ ਹੈ ਤੇ ਕੀ ਉਹ ਆਪਣੇ ਦਿਓਰ ਅੰਮ੍ਰਿਤ ਮਾਨ ਨਾਲ ਵਿਆਹ ਕਰਵਾਉਂਦੀ ਹੈ ਜਾਂ ਨਹੀਂ, ਇਸੇ ਦੇ ਆਲੇ-ਦੁਆਲੇ ਫ਼ਿਲਮ ਘੁੰਮਦੀ ਹੈ। ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਵੜਿੰਗ ਵਲੋਂ ਲਿਖੀ ਗਈ ਹੈ। ਫ਼ਿਲਮ ਭਗਵੰਤ ਵਿਰਕ, ਲੱਕੀ ਕੌਰ ਤੇ ਸੰਤੋਸ਼ ਥੀਟੇ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਫ਼ਿਲਮ 'ਚ ਸਿਮਰਨ ਚਾਹਲ, ਬੀ. ਐੱਨ. ਸ਼ਰਮਾ, ਹਾਰਬੀ ਸੰਘਾ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਹਨੀ ਮੱਟੂ, ਸੁਖਵਿੰਦਰ ਚਾਹਲ, ਗੁਰਮੀਤ ਸਾਜਨ, ਗੁਰਪ੍ਰੀਤ ਕੌਰ ਭੰਗੂ, ਪ੍ਰਕਾਸ਼ ਗਾਧੂ, ਪਵਨ ਜੌਹਲ, ਮੰਜੂ ਮਾਹਲ, ਦੀਪਕ ਨਿਆਜ, ਬਲੀ ਬਲਜੀਤ ਤੇ ਗੀਤ ਗੋਰਾਇਆ ਵੀ ਅਹਿਮ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ।
ਇਹ ਖ਼ਬਰ ਵੀ ਪੜ੍ਹੋ- ਬੰਬੇ ਹਾਈਕੋਰਟ ਨੇ ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਲੈ ਕੇ ਸੈਂਸਰ ਬੋਰਡ' ਨੂੰ ਲਗਾਈ ਫਟਕਾਰ
ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ 'ਤੇ 2.6 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਫਵਾਦ ਖ਼ਾਨ ਦੀ ਫ਼ਿਲਮ 'ਦ ਲੀਜੈਂਡ ਆਫ ਮੌਲਾ ਜੱਟ' ਭਾਰਤ 'ਚ ਜਲਦ ਹੋਵੇਗੀ ਰਿਲੀਜ਼
NEXT STORY