ਮੁੰਬਈ (ਏਜੰਸੀ) : ਬਾਲੀਵੁੱਡ ਦੇ ਸੁਪਰਸਟਾਰ ਸੰਨੀ ਦਿਓਲ ਦੀ ਮੋਸਟ ਅਵੇਟਿਡ ਫਿਲਮ 'ਬਾਰਡਰ 2' ਭਾਰਤੀ ਬਾਜ਼ਾਰ ਵਿੱਚ 301 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਕੇ 300 ਕਰੋੜੀ ਕਲੱਬ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਇਹ ਫਿਲਮ 23 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।
ਇਹ ਵੀ ਪੜ੍ਹੋ: 'ਦਿ ਕੇਰਲ ਸਟੋਰੀ 2' ਦੇ ਇਮੋਸ਼ਨਲ ਟਰੈਕ ਨੇ ਮਚਾਈ ਹਲਚਲ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
ਸੈਕਨਿਲਕ ਦੀ ਰਿਪੋਰਟ ਮੁਤਾਬਕ ਫਿਲਮ ਨੇ ਪਹਿਲੇ ਹਫਤੇ 224.25 ਕਰੋੜ ਅਤੇ ਦੂਜੇ ਹਫਤੇ 70.15 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਰਿਲੀਜ਼ ਦੇ 16ਵੇਂ ਦਿਨ ਫਿਲਮ ਨੇ 4.25 ਕਰੋੜ ਦੀ ਕਮਾਈ ਕੀਤੀ, ਜਿਸ ਨਾਲ ਭਾਰਤ ਵਿੱਚ ਕੁੱਲ ਕਮਾਈ ਦਾ ਅੰਕੜਾ 301.50 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ ਬੈਠੀ ਦਿਲ
ਸਿਤਾਰਿਆਂ ਨਾਲ ਸਜੀ ਫਿਲਮ
ਅਨੁਰਾਗ ਸਿੰਘ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਵਿੱਚ ਸੰਨੀ ਦਿਓਲ ਦੇ ਨਾਲ-ਨਾਲ ਵਰੁਣ ਧਵਨ, ਦਿਲਜੀਤ ਦੋਸਾਂਝ, ਅਹਾਨ ਸ਼ੈੱਟੀ, ਮੋਨਾ ਸਿੰਘ, ਮੇਧਾ ਰਾਣਾ, ਸੋਨਮ ਬਾਜਵਾ ਅਤੇ ਅਨਿਆ ਸਿੰਘ ਵਰਗੇ ਵੱਡੇ ਸਿਤਾਰੇ ਨਜ਼ਰ ਆ ਰਹੇ ਹਨ। ਫਿਲਮ ਨੂੰ ਜੇਪੀ ਦੱਤਾ ਅਤੇ ਨਿਧੀ ਦੱਤਾ ਨੇ ਟੀ-ਸੀਰੀਜ਼ ਨਾਲ ਮਿਲ ਕੇ ਪ੍ਰੋਡਿਊਸ ਕੀਤਾ ਹੈ।
ਇਹ ਵੀ ਪੜ੍ਹੋ : ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ ਕਿਹਾ ਅਲਵਿਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੰਨਿਆਸ ਦੇ ਐਲਾਨ ਮਗਰੋਂ ਅਰਿਜੀਤ ਸਿੰਘ ਨੇ ਮੁੜ ਫੜਿਆ ਮਾਈਕ, ਲਾਈਵ ਪਰਫਾਰਮੈਂਸ ਨਾਲ ਦਿੱਤਾ ਵੱਡਾ ਸਰਪ੍ਰਾਈਜ਼
NEXT STORY