ਨਾਗਪੁਰ (ਭਾਸ਼ਾ) - ਮਹਾਰਾਸ਼ਟਰ ਦੇ ਸੱਭਿਆਚਾਰ ਮੰਤਰੀ ਸੁਧੀਰ ਮੁਨਗੰਟੀਵਾਰ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਵਿਦਰਭ ਖੇਤਰ ਦੇ ਨਾਗਪੁਰ ਜ਼ਿਲੇ ’ਚ 100 ਏਕੜ ’ਚ ਫਿਲਮ ਸਿਟੀ ਬਣਾਉਣ ਦਾ ਫੈਸਲਾ ਕੀਤਾ ਹੈ। ਭਾਜਪਾ ਨੇਤਾ ਨੇ ਕਿਹਾ ਕਿ ਇਸ ਫਿਲਮ ਸਿਟੀ ’ਚ ਵੱਖ-ਵੱਖ ਫਿਲਮਾਂ ਅਤੇ ਸੀਰੀਅਲਾਂ ਦੀ ਸ਼ੂਟਿੰਗ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ
ਸਿੰਧੂਦੁਰਗ ਜ਼ਿਲੇ ’ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ’ਚ ਠੇਕੇਦਾਰ ਜੈਦੀਪ ਆਪਟੇ ਦੀ ਗ੍ਰਿਫਤਾਰੀ ਬਾਰੇ ਪੁੱਛੇ ਜਾਣ ’ਤੇ ਮੁਨਗੰਟੀਵਾਰ ਨੇ ਕਿਹਾ ਕਿ ਜੇਕਰ ਉਸ ਨੇ ਕੁਝ ਗਲਤ ਕੀਤਾ ਹੈ ਤਾਂ ਉਸ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼
ਇਸ ਮੂਰਤੀ ਦੇ ਡਿੱਗਣ ਨਾਲ ਸੂਬੇ ਦੀ ਸਿਅਾਸਤ ’ਚ ਤੂਫਾਨ ਪੈਦਾ ਹੋ ਗਿਆ ਹੈ। ਵਿਰੋਧੀ ਧਿਰ ਨੇ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਸਰਕਾਰ ’ਤੇ ਸ਼ਿਵਾਜੀ ਮਹਾਰਾਜ ਦਾ ਅਪਮਾਨ ਕਰਨ ਅਤੇ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪ੍ਰਸਿੱਧ ਅਦਾਕਾਰਾ ਦਾ ਡਾਇਰੈਕਟਰ 'ਤੇ ਦੋਸ਼, ਕਿਹਾ- ਸਾਲ ਤੱਕ ਕੀਤਾ ਰੇਪ ਪਰ ਦੁਨੀਆ ਸਾਹਮਣੇ ਕਹਿੰਦਾ ਸੀ ਧੀ
NEXT STORY